ਆਂਗਣਵਾੜੀ ਵਰਕਰ ਤੋਂ ਰਿਸ਼ਵਤ ਮੰਗਣ ਵਾਲੇ CDPO ਅਜਨਾਲਾ ਨੂੰ ਕੀਤਾ ਮੁਅੱਤਲ: ਡਾ. ਬਲਜੀਤ ਕੌਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕਿਹਾ- ਭ੍ਰਿਸਟਾਚਾਰ ਕਰਨ ਵਾਲੇ ਕਿਸੇ ਵੀ ਅਧਿਕਾਰੀ ਅਤੇ ਕਰਮਚਾਰੀ ਨੂੰ ਭਵਿੱਖ ਵਿੱਚ ਬਖਸ਼ਿਆ ਨਹੀ ਜਾਵੇਗਾ

Dr. Baljit Kaur

ਚੰਡੀਗੜ੍ਹ : ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਆਂਗਣਵਾੜੀ ਵਰਕਰ ਤੋਂ ਰਿਸ਼ਵਤ ਮੰਗਣ ਅਤੇ ਤੰਗ ਕਰਨ ਦੇ ਦੋਸ਼ 'ਚ ਸੀ.ਡੀ.ਪੀ.ਓ. ਅਜਨਾਲਾ ਜਸਪ੍ਰੀਤ ਸਿੰਘ ਨੂੰ ਤੁਰੰਤ ਪ੍ਰਭਾਵ ਤੋ ਮੁਅੱਤਲ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ: ਪਹਿਲਾਂ 26 ਜਨਵਰੀ ਦੀ ਝਾਕੀ ‘ਚੋਂ ਪੰਜਾਬ ਗ਼ਾਇਬ ਸੀ ਤੇ ਹੁਣ ਦੇਸ਼ ਦੇ ਬਜਟ ‘ਚੋਂ ਪੰਜਾਬ ਗ਼ਾਇਬ ਹੈ- ਮੁੱਖ ਮੰਤਰੀ ਭਗਵੰਤ ਮਾਨ 

ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਅਜਨਾਲਾ ਨੇੜੇ ਪਿੰਡ ਕਰੀਮਪੁਰਾ  ਦੀ ਆਂਗਣਵਾੜੀ ਵਰਕਰ ਅਮਨਦੀਪ ਕੌਰ ਵੱਲੋ ਦੋਸ਼ ਲਗਾਏ ਗਏ ਸਨ ਕਿ ਜਸਪ੍ਰੀਤ ਸਿੰਘ ਸੀ.ਡੀ.ਪੀ.ਓ. ਉਸਦੀ ਬਦਲੀ ਕਰਵਾਉਣ ਲਈ ਰਿਸ਼ਵਤ ਮੰਗਦਾ ਸੀ ਅਤੇ ਬਿਨ੍ਹਾ ਵਜ੍ਹਾ ਉਸਨੂੰ ਤੰਗ ਤੇ ਪਰੇਸ਼ਾਨ ਕਰਦਾ ਸੀ। ਜਿਸ ਕਾਰਨ ਆਂਗਨਵਾੜੀ ਵਰਕਰ ਵੱਲੋ ਅਸਤੀਫਾ ਦੇ ਦਿੱਤਾ ਸੀ।

ਇਹ ਵੀ ਪੜ੍ਹੋ:  19 ਮਹੀਨਿਆਂ ਤੋਂ ਸਾਊਦੀ ਦੀ ਜੇਲ੍ਹ ਵਿੱਚ ਬੰਦ ਹੈ ਪੰਜਾਬੀ ਨੌਜਵਾਨ, ਪਰਿਵਾਰ ਨੇ ਲਗਾਈ ਮਦਦ ਦੀ ਗੁਹਾਰ 

ਇਸਤਰੀ ਤੇ ਬਾਲ ਵਿਕਾਸ ਮੰਤਰੀ ਨੇ ਇਹ ਵੀ ਦੱਸਿਆ ਕਿ ਆਂਗਨਵਾੜੀ ਵਰਕਰ ਨੇ ਦੱਸਿਆ ਕਿ ਇਹ ਅਧਿਕਾਰੀ ਇਕ ਸੁਪਰਵਾਈਜ਼ਰ ਰਾਹੀਂ ਉਸ ਕੋਲ ਰਿਸ਼ਵਤ ਦੀ ਮੰਗ ਕਰਦਾ ਸੀ। ਜਿਸ ਕਰਕੇ ਉਨ੍ਹਾਂ ਵੱਲੋ ਇਸ ਅਧਿਕਾਰੀ ਨੂੰ ਤੁਰੰਤ ਮੁਅੱਤਲ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਖੰਨਾ ਪੁਲਿਸ ਨੇ ਨਾਜਾਇਜ਼ ਹਥਿਆਰਾਂ ਸਮੇਤ ਕਾਬੂ ਕੀਤੇ 3 ਗੈਂਗਸਟਰ

ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਸੂਬੇ ਦੇ ਲੋਕਾਂ ਨੂੰ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਹੈ। ਇਸ ਲਈ ਉਨ੍ਹਾਂ ਨੇ ਇਸ ਅਧਿਕਾਰੀ ਨੂੰ ਮੁਅੱਤਲ ਕਰਦੇ ਹੋਏ ਵਿਭਾਗ ਦੇ ਹੋਰ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਭ੍ਰਿਸਟਾਚਾਰ ਕਰਨ ਵਾਲੇ ਕਿਸੇ ਵੀ ਅਧਿਕਾਰੀ ਅਤੇ ਕਰਮਚਾਰੀ ਨੂੰ ਭਵਿੱਖ ਵਿੱਚ ਬਖਸ਼ਿਆ ਨਹੀ ਜਾਵੇਗਾ।