ਪਹਿਲਾਂ 26 ਜਨਵਰੀ ਦੀ ਝਾਕੀ ‘ਚੋਂ ਪੰਜਾਬ ਗ਼ਾਇਬ ਸੀ ਤੇ ਹੁਣ ਦੇਸ਼ ਦੇ ਬਜਟ ‘ਚੋਂ ਪੰਜਾਬ ਗ਼ਾਇਬ ਹੈ- ਮੁੱਖ ਮੰਤਰੀ ਭਗਵੰਤ ਮਾਨ 

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕਿਹਾ- ਪੰਜਾਬ ਨਾਲ ਬਦਲਾਖੋਰੀ ਦੀ ਭਾਵਨਾ ਨਾਲ ਚਲ ਰਹੀ ਹੈ  ਕੇਂਦਰ ਸਰਕਾਰ 

CM Bhagwant Mann

ਚੰਡੀਗੜ੍ਹ : ਕੇਂਦਰੀ ਮੰਤਰੀ ਵਲੋਂ ਪੇਸ਼ ਕੀਤੇ ਬਜਟ ਵਿਚ ਪੰਜਾਬ ਬਾਰੇ ਕੁਝ ਵੀ ਨਹੀਂ ਹੈ ਜੋ ਕਿ ਬਹੁਤ ਦੁੱਖ ਦੀ ਗੱਲ ਹੈ। ਇਸ ਤੋਂ ਪਹਿਲਾਂ ਗਣਤੰਤਰ ਦਿਵਸ ਮੌਕੇ ਪੰਜਾਬ ਦੀ ਝਾਕੀ ਗਾਇਬ ਸੀ ਤੇ ਹੁਣ ਬਜਟ ਵਿਚੋਂ ਪੰਜਾਬ ਗਾਇਬ ਹੈ। ਪਤਾ ਨਹੀਂ ਕਿ ਪੰਜਾਬ ਤੋਂ ਕਿਸ ਗੱਲ ਦਾ ਬਦਲਾ ਲਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ:  19 ਮਹੀਨਿਆਂ ਤੋਂ ਸਾਊਦੀ ਦੀ ਜੇਲ੍ਹ ਵਿੱਚ ਬੰਦ ਹੈ ਪੰਜਾਬੀ ਨੌਜਵਾਨ, ਪਰਿਵਾਰ ਨੇ ਲਗਾਈ ਮਦਦ ਦੀ ਗੁਹਾਰ 

ਸਰਹੱਦੀ ਸੂਬਾ ਹੋਣ ਨਾਤੇ ਅਸੀਂ ਮੰਗ ਕੀਤੀ ਸੀ ਕਿ ਬੀਐਸਐਫ ਨੂੰ ਅਪਰਗੇਡ ਕਰਨ ਲਈ 1000 ਕਰੋੜ ਰੁਪਏ ਦੀ ਮੰਗ ਕੀਤੀ ਸੀ ਜਿਸ ਦਾ ਕੋਈ ਜ਼ਿਕਰ ਨਹੀਂ ਹੋਇਆ ਹੈ। ਇਸ ਤੋਂ ਇਲਾਵਾ ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਬਠਿੰਡਾ ਤੋਂ ਵੰਡੇ ਭਾਰਤ ਸ਼ੁਰੂ ਕਰਨ ਦੀ ਮੰਗ ਕੀਤੀ ਸੀ ਪਰ ਅਫ਼ਸੋਸ ਕਿ ਉਸ ਬਾਰੇ ਵੀ ਕੋਈ ਚਰਚਾ ਨਹੀਂ ਹੋਈ।

ਇਹ ਵੀ ਪੜ੍ਹੋ:  Budget 2023: ਬਜਟ ਵਿੱਚ ਰੇਲਵੇ ਲਈ ਰੱਖਿਆ ਹੁਣ ਤੱਕ ਦਾ ਸਭ ਤੋਂ ਵੱਧ ਪੂੰਜੀ ਖਰਚ 2.40 ਲੱਖ ਕਰੋੜ ਰੁਪਏ

ਬਤੌਰ ਮੈਂਬਰ ਪਾਰਲੀਮੈਂਟ ਮੈਂ ਇੱਕ ਆਈਡਿਆ ਦਿੱਤਾ ਸੀ ਕਿ ਪੰਜਾਂ ਤਖਤਾਂ ਨੂੰ ਜੋੜਨ ਵਾਲੀ ਇੱਕ ਰੇਲਗੱਡੀ ਸ਼ੁਰੂ ਕੀਤੀ ਜਾਵੇ ਜਿਸ ਦਾ ਕੇਂਦਰੀ ਮੰਤਰੀ ਨੇ ਸਵਾਗਤ ਕੀਤਾ ਸੀ ਪਰ ਦੁੱਖ ਦੀ ਗੱਲ ਹੈ ਕਿ ਅਜੇ ਤੱਕ ਇਸ ਬਾਰੇ ਕੋਈ ਵੀ ਅਮਲ ਨਹੀਂ ਹੋਇਆ ਹੈ।

ਇਹ ਵੀ ਪੜ੍ਹੋ: ਖੰਨਾ ਪੁਲਿਸ ਨੇ ਨਾਜਾਇਜ਼ ਹਥਿਆਰਾਂ ਸਮੇਤ ਕਾਬੂ ਕੀਤੇ 3 ਗੈਂਗਸਟਰ

ਉਨ੍ਹਾਂ ਕਿਹਾ ਕਿ  ਇਹ ਬੜੇ ਦੁੱਖ ਦੀ ਗੱਲ ਹੈ ਨਾ ਤਾਂ ਕਿਸਾਨਾਂ ਲਈ ਕੋਈ ਰਾਹਤ ਦਿੱਤੀ ਗਈ ਅਤੇ ਨਾ ਹੀ ਪੰਜਾਬ ਵੱਲੋਂ ਭੇਜੇ ਕਿਸੇ ਸੁਝਾਅ 'ਤੇ ਬਜਟ 'ਚ ਕੋਈ ਤਜਵੀਜ਼ ਰੱਖੀ ਗਈ। ਕੇਂਦਰ ਸਰਕਾਰ ਪੰਜਾਬ ਨਾਲ ਬਦਲਾਖੋਰੀ ਦੀ ਭਾਵਨਾ ਨਾਲ ਚਲ ਰਹੀ ਹੈ।