ਤਲਵੰਡੀ ਸਾਬੋ 'ਚ ਭੇਤਭਰੇ ਹਾਲਾਤ 'ਚ ਪਤੀ-ਪਤਨੀ ਦੀ ਮੌਤ
ਉਲਟੀਆਂ ਲੱਗਣ ਤੋਂ ਬਾਅਦ ਦੋਹਾਂ ਨੇ ਹਸਪਤਾਲ ’ਚ ਦਮ ਤੋੜਿਆ
Husband and wife die under mysterious circumstances in Talwandi Sabo
ਤਲਵੰਡੀ ਸਾਬੋ: ਤਲਵੰਡੀ ਸਾਬੋ ਦੇ ਇਕ ਮੁਹੱਲੇ ’ਚ ਬੀਤੀ ਦੇਰ ਰਾਤ ਪਤੀ-ਪਤਨੀ ਦੀ ਭੇਤਭਰੇ ਹਾਲਾਤਾਂ ’ਚ ਸਿਹਤ ਵਿਗੜ ਜਾਣ ਤੋਂ ਬਾਅਦ ਮੌਤ ਹੋ ਗਈ। ਜਾਣਕਾਰੀ ਮੁਤਾਬਕ ਨਗਰ ਦੇ ਮਹਿਰਮੀਆਂ ਭਾਈਚਾਰੇ ਨਾਲ ਸਬੰਧ ਰੱਖਦੇ ਰਮਨਦੀਪ ਸਿੰਘ (31) ਅਤੇ ਉਸ ਦੀ ਪਤਨੀ ਮਨਜੋਤ ਕੌਰ ਦੀ ਬੀਤੀ ਦੇਰ ਰਾਤ ਸਿਹਤ ਵਿਗੜ ਗਈ। ਉਨ੍ਹਾਂ ਨੂੰ ਉਲਟੀਆਂ ਲੱਗ ਗਈਆਂ, ਦੋਵਾਂ ਨੂੰ ਤੁਰੰਤ ਸ਼ਹੀਦ ਬਾਬਾ ਦੀਪ ਸਿੰਘ ਸਿਵਲ ਹਸਪਤਾਲ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਮਨਜੋਤ ਕੌਰ ਨੂੰ ਮ੍ਰਿਤਕ ਐਲਾਨ ਦਿੱਤਾ। ਬਾਅਦ ਵਿਚ ਇਲਾਜ ਦੌਰਾਨ ਰਮਨਦੀਪ ਸਿੰਘ ਨੇ ਵੀ ਦਮ ਤੋੜ ਦਿੱਤਾ। ਸਵੇਰੇ ਸੂਚਨਾ ਮਿਲਣ ਉਪਰੰਤ ਤਲਵੰਡੀ ਸਾਬੋ ਪੁਲਿਸ ਨੇ ਮਾਮਲੇ ਦੀ ਜਾਂਚ ਆਰੰਭ ਦਿੱਤੀ ਹੈ, ਜਦੋਂਕਿ ਮੌਤ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ। ਉੱਧਰ ਦੋ ਮੌਤਾਂ ਨਾਲ ਨਗਰ ’ਚ ਸੋਗ ਦੀ ਲਹਿਰ ਦੌੜ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਦੋਵਾਂ ਦਾ ਕਰੀਬ 11 ਮਹੀਨੇ ਪਹਿਲਾਂ ਹੀ ਵਿਆਹ ਹੋਇਆ ਸੀ।