ਕਰਤਾਰਪੁਰ ਸਾਹਿਬ ਲਾਂਘੇ ਲਈ ਜ਼ਮੀਨ ਦੇਣ ਵਾਲੇ ਕਿਸਾਨਾਂ ਦੇ ਰੂਬਰੂ ਹੋਏ ਕੈਪਟਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਭਾਰਤ-ਪਾਕਿ ਵਿਚਾਲੇ ਤਣਾਅ ਦੇ ਚੱਲਦੇ ਪੰਜਾਬ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਸਰਹੱਦੀ ਇਲਾਕਿਆਂ ਦੇ ਦੌਰੇ ’ਤੇ ਹਨ। ਅਪਣੇ ਸਰਹੱਦੀ ਦੌਰਿਆਂ...

Captain Amarinder Singh meet to Dera Baba Nanak's farmers

ਗੁਰਦਾਸਪੁਰ : ਭਾਰਤ-ਪਾਕਿ ਵਿਚਾਲੇ ਤਣਾਅ ਦੇ ਚੱਲਦੇ ਪੰਜਾਬ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਸਰਹੱਦੀ ਇਲਾਕਿਆਂ ਦੇ ਦੌਰੇ ’ਤੇ ਹਨ। ਅਪਣੇ ਸਰਹੱਦੀ ਦੌਰਿਆਂ ਦੌਰਾਨ ਡੇਰਾ ਬਾਬਾ ਨਾਨਕ ਵਿਖੇ ਪਹੁੰਚੇ ਕੈਪਟਨ ਨਾਲ ਸਥਾਨਕ ਕਿਸਾਨਾਂ ਨੇ ਮੁਲਾਕਾਤ ਕੀਤੀ। ਇਸ ਦੌਰਾਨ ਕਿਸਾਨਾਂ ਨੇ ਅਪਣੇ ਹਾਲਾਤਾਂ ਨੂੰ ਬਿਆਨ ਕਰਦੇ ਹੋਏ ਕਰਤਾਰਪੁਰ ਸਾਹਿਬ ਲਾਂਘੇ ਵਾਲੀ ਜ਼ਮੀਨ ਦੇ ਬਦਲੇ ਘੱਟ ਮੁਆਵਜ਼ੇ ਦਾ ਮੁੱਦਾ ਵੀ ਮੁੱਖ ਮੰਤਰੀ ਕੋਲ ਚੁੱਕਿਆ।

ਕਰਤਾਰਪੁਰ ਸਾਹਿਬ ਲਾਂਘੇ ਲਈ ਡੇਰਾ ਬਾਬਾ ਨਾਨਕ ਦੇ ਜਿਹੜੇ ਛੋਟੇ ਕਿਸਾਨਾਂ ਦੀਆਂ ਜ਼ਮੀਨਾਂ ਨੂੰ ਖ਼ਾਲੀ ਕਰਵਾਇਆ ਜਾਣਾ ਹੈ, ਉਨ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਮੰਗ ਕੀਤੀ ਕਿ ਜ਼ਮੀਨ ਦਾ ਮੁਆਵਜ਼ਾ ਵਧਾਇਆ ਜਾਵੇ। ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਦੇ ਹਾਲਾਤਾਂ ਨੂੰ ਸਮਝਦੇ ਹੋਏ ਭਰੋਸਾ ਦਿਤਾ ਕਿ ਉਨ੍ਹਾਂ ਨੂੰ ਜ਼ਮੀਨ ਦੇ ਬਦਲੇ ਵੱਧ ਤੋਂ ਵੱਧ ਮੁਆਵਜ਼ਾ ਦਿਤਾ ਜਾਵੇਗਾ।

ਦੋ ਏਕੜ ਜ਼ਮੀਨ ਵਾਲੇ ਕਿਸਾਨਾਂ ਨੇ ਦੱਸਿਆ ਕਿ ਉਨ੍ਹਾਂ ਦੇ ਪਰਵਾਰ ਦਾ ਗੁਜ਼ਾਰਾ ਇਨ੍ਹਾਂ ਦੋ ਕਿੱਲਿਆਂ ਨਾਲ ਹੀ ਚੱਲਦਾ ਹੈ ਅਤੇ ਸਰਕਾਰ ਵਲੋਂ ਤੈਅ ਕੀਤਾ ਗਿਆ ਮੁਆਵਜ਼ਾ ਪਰਵਾਰ ਦਾ ਖ਼ਰਚਾ ਝੱਲਣ ਯੋਗ ਨਹੀਂ ਹੈ। ਕਿਸਾਨਾਂ ਨੇ ਸਰਕਾਰ ਤੋਂ ਮੰਗ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਜ਼ਮੀਨ ਦਾ ਮੁਆਵਜ਼ਾ ਪੂਰਾ ਅਤੇ ਸਮੇਂ ’ਤੇ ਦਿਤਾ ਜਾਵੇ ਤਾਂ ਜੋ ਉਹ ਅਪਣਾ ਕੋਈ ਹੋਰ ਕੰਮ ਸ਼ੁਰੂ ਕਰ ਸਕਣ।