ਸੀ.ਈ.ਓ. ਵਲੋਂ ਸਿਆਸੀ ਪਾਰਟੀਆਂ ਦੇ ਪ੍ਰਤੀਨਿਧਾਂ ਨਾਲ ਮੀਟਿੰਗ
ਚੰਡੀਗੜ੍ਹ : ਸੂਬੇ ਦੇ ਮੁੱਖ ਚੋਣ ਅਫ਼ਸਰ ਡਾ. ਐਸ ਕਰੁਣਾ ਰਾਜੂ ਨੇ ਅੱਜ ਸਥਾਨਕ ਸਿਆਸੀ ਪਾਰਟੀਆਂ ਦੇ ਆਗੂਆਂ ਨਾਲ ਫ਼ੋਟੋ...
ਚੰਡੀਗੜ੍ਹ : ਸੂਬੇ ਦੇ ਮੁੱਖ ਚੋਣ ਅਫ਼ਸਰ ਡਾ. ਐਸ ਕਰੁਣਾ ਰਾਜੂ ਨੇ ਅੱਜ ਸਥਾਨਕ ਸਿਆਸੀ ਪਾਰਟੀਆਂ ਦੇ ਆਗੂਆਂ ਨਾਲ ਫ਼ੋਟੋ ਵੋਟਰ ਸੂਚੀਆਂ ਦੀ ਸੁਧਾਈ ਸਬੰਧੀ ਮੀਟਿੰਗ ਕੀਤੀ।
ਇਸ ਮੀਟਿੰਗ 'ਚ ਕਾਂਗਰਸ, ਸ਼੍ਰੋਮਣੀ ਅਕਾਲੀ ਦਲ, ਭਾਰਤੀ ਜਨਤਾ ਪਾਰਟੀ, ਆਮ ਆਦਮੀ ਪਾਰਟੀ, ਸਟੇਟ ਕਮਿਊਨਿਸਟ ਪਾਰਟੀ ਆਫ਼ ਇੰਡੀਆ ਅਤੇ ਦੇ ਨੁਮਾਇੰਦਿਆਂ ਨੇ ਹਿੱਸਾ ਲਿਆ।
ਸੀ.ਈ.ਉ. ਡਾ. ਰਾਜੂ ਨੇ ਇਸ ਮੌਕੇ ਹਾਜ਼ਰ ਪਾਰਟੀਆਂ ਦੇ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਜ਼ਿਲ੍ਹਾ ਇਕਾਈ ਦੇ ਆਗੂਆਂ ਨੂੰ ਨਿਰਦੇਸ਼ ਦੇਣ ਕਿ ਹਰੇਕ ਪੋਲਿੰਗ ਬੂਥ ਵਾਈਜ ਬੀ.ਐਲ.ਏ. ਜਰੂਰ ਨਿਯੁਕਤ ਕਰਨ।
ਮੀਟਿੰਗ ਦੌਰਾਨ ਡਾ. ਰਾਜੂ ਨੇ ਰਾਜਨੀਤਕ ਪਾਰਟੀਆਂ ਦੇ ਆਗੂਆਂ ਨੂੰ ਫ਼ਾਰਮ ਨੰਬਰ-26 ਏ ਅਤੇ ਬੀ ਬਾਰੇ ਵੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਐਫੀਡੇਵਟ ਨਾਮਜ਼ਦਗੀ ਪੱਤਰ ਦਾਖਲ਼ ਕਰਨ ਦੇ ਆਖਰੀ ਦਿਨ ਬਾਅਦ ਦੁਪਹਿਰ 3 ਵਜੇ ਤੋਂ ਪਹਿਲਾਂ ਭਰਨਾ ਹੈ। ਨਾਮਜ਼ਦਗੀ ਪੱਤਰਾਂ ਦੀ ਪੜਤਾਲ ਤੋਂ ਪਹਿਲਾਂ ਸਹੁੰ ਚੁੱਕਣੀ ਵੀ ਜ਼ਰੂਰੀ ਹੈ ਅਤੇ ਉਮੀਦਵਰ ਦਾ ਨਾਂ ਜਿਸ ਵੋਟਰ ਸੂਚੀ 'ਚ ਦਰਜ ਹੈ ਉਸ ਦੀ ਤਸਦੀਕਸ਼ੁਦਾ ਕਾਪੀ ਵੀ ਜਮਾਂ ਕਰਵਾਏਗਾ।