ਨਰਸਾਂ ਵੱਲੋਂ ਖ਼ੁਦਕੁਸ਼ੀ ਦੀ ਘਟਨਾ ਮਗਰੋਂ ਰਜਿੰਦਰਾ ਹਸਪਤਾਲ ਦੀ ਓ.ਟੀ. ਤੇ ਓ.ਪੀ.ਡੀ. ਬੰਦ
ਪਟਿਆਲਾ : ਪਿਛਲੇ ਕਈ ਹਫ਼ਤਿਆਂ ਤੋਂ ਪੱਕੇ ਹੋਣ ਦੀ ਮੰਗ ਨੂੰ ਲੈ ਕੇ ਬੀਤੇ ਦਿਨੀਂ ਦੋ ਨਰਸਾਂ ਨੇ ਰਜਿੰਦਰਾ ਹਸਪਤਾਲ ਦੀ ਛੱਤ ਤੋਂ ਛਾਲ ਮਾਰ ਦਿੱਤੀ ਸੀ। ਇਸ ਘਟਨਾ ਦੇ ਰੋਸ...
ਪਟਿਆਲਾ : ਪਿਛਲੇ ਕਈ ਹਫ਼ਤਿਆਂ ਤੋਂ ਪੱਕੇ ਹੋਣ ਦੀ ਮੰਗ ਨੂੰ ਲੈ ਕੇ ਬੀਤੇ ਦਿਨੀਂ ਦੋ ਨਰਸਾਂ ਨੇ ਰਜਿੰਦਰਾ ਹਸਪਤਾਲ ਦੀ ਛੱਤ ਤੋਂ ਛਾਲ ਮਾਰ ਦਿੱਤੀ ਸੀ। ਇਸ ਘਟਨਾ ਦੇ ਰੋਸ ਵਜੋਂ ਅੱਜ ਨਰਸਿੰਗ ਐਨਸਿਲਰੀ ਤੇ ਦਰਜਾ-4 ਮੁਲਾਜ਼ਮਾਂ ਵੱਲੋਂ ਓਟੀ ਤੇ ਆਪਰੇਸ਼ਨ ਥੀਏਟਰ ਬੰਦ ਕਰ ਦਿੱਤੇ ਗਏ, ਜਿਸ ਕਾਰਨ ਮਰੀਜ਼ਾਂ ਦੀ ਪ੍ਰੇਸ਼ਾਨੀ ਵੀ ਵੱਧ ਗਈ। ਅਜਿਹੇ ਤਣਾਅਪੂਰਨ ਹਾਲਾਤ ਨੂੰ ਵੇਖਦਿਆਂ ਭਾਰੀ ਪੁਲਿਸ ਫੋਰਸ ਵੀ ਤਾਇਨਾਤ ਕਰ ਦਿੱਤੀ ਗਈ ਹੈ।
ਇਸ ਦੌਰਾਨ ਸੰਬੋਧਨ ਕਰਦਿਆਂ ਸੰਦੀਪ ਕੌਰ ਬਰਨਾਲਾ, ਮਨਪ੍ਰੀਤ ਕੌਰ, ਕਮਲਜੀਤ ਕੌਰ ਆਦਿ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਲੰਘੇ ਦਿਨ ਨਰਸਾਂ ਅਤੇ ਕਰਮਚਾਰੀਆਂ ਨੂੰ ਪੱਕੇ ਕਰਨ ਲਈ ਸਮਾਂ ਦਿੱਤਾ ਪਰ ਉਨ੍ਹਾਂ ਨੂੰ ਮਿਲਣ ਦੀ ਬਜਾਏ ਉਨ੍ਹਾਂ ਦੀ ਮੁਲਾਕਾਤ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਨਾਲ ਕਰਵਾਈ ਗਈ ਸੀ ਪਰ ਉਨ੍ਹਾਂ ਵੱਲੋਂ ਵੀ ਪੱਕੇ ਕਰਨ ਲਈ ਨੋਟੀਫਿਕੇਸ਼ਨ ਜਾਰੀ ਨਾ ਕੀਤਾ ਗਿਆ।