ਵਿਧਾਨ ਸਭਾ ਦਾ ਘਿਰਾਓ ਕਰਨ ਲਈ ਸੈਂਕੜੇ ਅਕਾਲੀ ਵਰਕਰਾਂ ਦਾ ਕਾਫ਼ਲਾ ਚੰਡੀਗੜ੍ਹ ਲਈ ਰਵਾਨਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਇੱਕ ਤਰ੍ਹਾਂ ਨਾਲ ਰਾਜਨੀਤਿਕ ਪਾਰਟੀਆਂ ਦਾ ਪ੍ਰਦਰਸ਼ਨ ਦਿਹਾੜਾ ਸੋਮਵਾਰ ਨੂੰ ਚੰਡੀਗੜ੍ਹ ਵਿਚ ਮਨਾਇਆ ਜਾ ਸਕਦਾ ਹੈ। 

Akali workers

ਲੋਪੋਕੇ- 15ਵੀਂ ਪੰਜਾਬ ਵਿਧਾਨ ਸਭਾ ਦਾ 14ਵਾਂ ਬਜਟ ਸੈਸ਼ਨ 1 ਮਾਰਚ ਤੋਂ ਸ਼ੁਰੂ ਹੋ ਰਿਹਾ ਹੈ। ਇਹ ਮੌਜੂਦਾ ਕੈਪਟਨ ਸਰਕਾਰ ਦੇ ਕਾਰਜਕਾਲ ਦਾ ਆਖ਼ਰੀ ਬਜਟ ਸੈਸ਼ਨ ਹੋਣ ਕਰ ਕੇ ਇਸ ਨੂੰ ਕਾਫ਼ੀ ਅਹਿਮ ਮੰਨਿਆ ਜਾਂਦਾ ਹੈ ਕਿਉਂਕਿ ਅਗਲੇ ਸਾਲ ਵਿਚ 2022 ਵਿਚ ਰਾਜ ਵਿਧਾਨ ਸਭਾ ਦੀਆਂ ਚੋਣਾਂ ਹੋਣੀਆਂ ਹਨ। ਬਜਟ ਸੈਸ਼ਨ ਦੀ ਸ਼ੁਰੂਆਤ ਰਾਜਪਾਲ ਦੇ ਸੰਬੋਧਨ ਨਾਲ ਹੋਵੇਗੀ, ਪਰ ਵਿਰੋਧੀ ਪਾਰਟੀਆਂ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਦੇ ਤੇਵਰ ਵੇਖਦਿਆਂ ਮੰਨਿਆ ਜਾ ਰਿਹਾ ਹੈ ਕਿ ਇਹ ਵਿਧਾਨ ਸਭਾ ਸੈਸ਼ਨ ਬਹੁਤ ਪ੍ਰੇਸ਼ਾਨ ਕਰਨ ਵਾਲੇ ਹਨ। ਇੱਕ ਤਰ੍ਹਾਂ ਨਾਲ ਰਾਜਨੀਤਿਕ ਪਾਰਟੀਆਂ ਦਾ ਪ੍ਰਦਰਸ਼ਨ ਦਿਹਾੜਾ ਸੋਮਵਾਰ ਨੂੰ ਚੰਡੀਗੜ੍ਹ ਵਿਚ ਮਨਾਇਆ ਜਾ ਸਕਦਾ ਹੈ। 

ਇਸ ਦੌਰਾਨ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਤੇ ਅਬਜ਼ਰਬਰ ਅੰਮ੍ਰਿਤਸਰ ਜ਼ਥੇ: ਵੀਰ ਸਿੰਘ ਲੋਪੋਕੇ ਦੀ ਅਗਵਾਈ ਹੇਠ ਸੈਂਕੜੇ ਹਲਕਾ ਰਾਜਾਸਾਸੀ ਦੇ ਅਕਾਲੀ ਵਰਕਰਾਂ ਦਾ ਕਾਫਲਾ ਚੰਡੀਗੜ੍ਹ ਵਿਧਾਨ ਸਭਾ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦਾ ਘਿਰਾਓ ਕਰਨ ਲਈ ਰਵਾਨਾ ਹੋਇਆ ਹੈ। ਦੱਸਣਯੋਗ ਹੈ ਕਿ ਇਹ ਵਰਕਰ ਪੰਜਾਬ ਦੀ ਜਨਤਾ ਨਾਲ ਚੋਣਾਂ ਦੌਰਾਨ ਕੀਤੇ ਵਾਅਦਿਆਂ ਨੂੰ ਸਰਕਾਰ ਦੇ ਪੂਰਾ ਨਾ ਕਰਨ ਕਰਕੇ ਚੰਡੀਗੜ ਵਿਖੇ ਵਿਰੋਧ ਪ੍ਰਦਰਸ਼ਨ ਕਰਨ ਲਈ ਰਵਾਨਾ ਹੋਏ ਹਨ। 

ਇਸ ਮੌਕੇ ਲੋਪੋਕੇ ਨੇ ਕਿਹਾ ਕਿ ਇਸ ਸਰਕਾਰ ਤੋਂ ਹਰ ਵਰਗ ਦੁਖੀ ਹੋਇਆ ਪਿਆ ਹੈ। ਇਸ ਮੌਕੇ ਉਨ੍ਹਾਂ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੇ ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਭਿੱਟੇਵੱਡ, ਰਾਣਾ ਲੋਪੋਕੇ, ਸਰਕਲ ਪ੍ਰਧਾਨ ਸਰਬਜੀਤ ਸਿੰਘ ਲੋਧੀਗੁੱਜਰ,ਡਾ.ਸਰਨਜੀਤ ਸਿੰਘ, ਪ੍ਰਧਾਨ ਹਰਿੰਦਰ ਵਿੱਕੀ ਰਾਜਾਸਾਂਸੀ ਸਮੇਤ ਵੱਡੀ ਗਿਣਤੀ ਵਿਚ ਅਕਾਲੀ ਵਰਕਰ ਹਾਜ਼ਰ ਸਨ।