ਬਜਟ ਇਜਲਾਸ : ਰਾਜਪਾਲ ਦੇ ਭਾਸ਼ਣ ਦੌਰਾਨ ਅਕਾਲੀ ਅਤੇ 'ਆਪ' ਵਿਧਾਇਕਾਂ ਵੱਲੋਂ ਭਾਰੀ ਹੰਗਾਮਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਆਮ ਆਦਮੀ ਪਾਰਟੀ ਨੇ ਅੱਜ ਸਾਈਕਲ ਰੈਲੀ ਕੀਤੀ। ਇਸ ਲਈ ਪੂਰਾ ਇਜਲਾਸ ਹੰਗਾਮਾ ਭਰਪੂਰ ਰਹਿਣ ਵਾਲਾ ਹੈ।

BUDGET

ਚੰਡੀਗੜ੍ਹ : ਰਾਜਪਾਲ ਦੇ ਭਾਸ਼ਣ ਨਾਲ ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ 1 ਮਾਰਚ ਤੋਂ ਸ਼ੁਰੂ ਹੋ ਗਿਆ ਹੈ। ਇਹ ਮੌਜੂਦਾ ਕੈਪਟਨ ਸਰਕਾਰ ਦੇ ਕਾਰਜਕਾਲ ਦਾ ਆਖ਼ਰੀ ਬਜਟ ਸੈਸ਼ਨ ਹੋਣ ਕਰ ਕੇ ਇਸ ਨੂੰ  ਕਾਫ਼ੀ ਅਹਿਮ ਮੰਨਿਆ ਜਾਂਦਾ ਹੈ ਕਿਉਂਕਿ ਅਗਲੇ ਸਾਲ ਵਿਚ 2022 ਵਿਚ ਵਿਧਾਨ ਸਭਾ ਦੀਆਂ ਚੋਣਾਂ ਹੋਣੀਆਂ ਹਨ। ਇਹ ਬਜਟ ਸੈਸ਼ਨ ਪੂਰੀ ਤਰ੍ਹਾਂ ਹੰਗਾਮੇ ਭਰਿਆ ਰਹੇਗਾ ਕਿਉਂਕਿ ਵਿਰੋਧੀ ਪਾਰਟੀਆਂ ਆਮ ਆਦਮੀ ਪਾਰਟੀ ਤੇ ਸ਼ੋ੍ਰਮਣੀ ਅਕਾਲੀ ਦਲ ਨੇ ਚੋਣ ਵਾਅਦਿਆਂ ਨੂੰ ਆਧਾਰ ਬਣਾ ਕੇ ਸਰਕਾਰ ਨੂੰ  ਸਦਨ ਵਿਚ ਘੇਰਨ ਦੀ ਰਣਨੀਤੀ ਬਣਾਈ ਹੈ।  ਆਮ ਆਦਮੀ ਪਾਰਟੀ ਨੇ ਅੱਜ ਸਾਈਕਲ ਰੈਲੀ ਕੀਤੀ। ਇਸ ਲਈ ਪੂਰਾ ਇਜਲਾਸ ਹੰਗਾਮਾ ਭਰਪੂਰ ਰਹਿਣ ਵਾਲਾ ਹੈ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਧਾਨ ਸਭਾ ਸੈਸ਼ਨ ਵਿਚ ਪੁਹੰਚ ਗਏ ਹਨ।  

ਬਜਟ ਸ਼ੁਰੂ ਹੁੰਦੇ ਹੀ ਅਕਾਲੀ ਦਲ ਵੱਲੋਂ ਵਿਧਾਨ ਸਭਾ ਅੰਦਰ ਜ਼ਬਰਦਸਤ ਹੰਗਾਮਾ ਕੀਤਾ ਗਿਆ।  ਅੱਜ ਪਹਿਲੇ ਦਿਨ ਤੋਂ ਹੀ ਆਮ ਆਦਮੀ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ ਨੇ ਕਾਂਗਰਸ ਸਰਕਾਰ ਨੂੰ ਘੇਰਨ ਦੀ ਤਿਆਰੀ ਕਰ ਲਈ ਹੈ। ਆਮ ਆਦਮੀ ਪਾਰਟੀ ਨੇ ਅੱਜ ਸਾਈਕਲ ਰੈਲੀ ਕੀਤੀ। ਇਸ ਲਈ ਪੂਰਾ ਇਜਲਾਸ ਹੰਗਾਮਾ ਭਰਪੂਰ ਰਹਿਣ ਵਾਲਾ ਹੈ।

  • ਇਸ ਦੌਰਾਨ ਲੋਕ ਇਨਸਾਫ਼ ਪਾਰਟੀ ਦੇ ਵਿਧਾਇਕ ਬੈਂਸ ਭਰਾ ਹੱਥਾਂ 'ਚ 'ਰਾਜਪਾਲ ਪੰਜਾਬ' ਮੁਰਦਾਬਾਦ ਦੀਆਂ ਤਖ਼ਤੀਆਂ ਫੜ  ਨਾਅਰੇਬਾਜ਼ੀ ਕੀਤੀ। 
  • ਰਾਜਪਾਲ ਦੇ ਭਾਸ਼ਣ ਮਗਰੋਂ ਬਾਹਰ ਆ ਕੇ ਅਕਾਲੀ ਵਿਧਾਇਕਾਂ ਨੇ ਮਜੀਠੀਆ ਦੀ ਅਗਵਾਈ 'ਚ ਰਾਜਪਾਲ ਲਈ ਪੰਜਾਬ ਸਰਕਾਰ ਵਲੋਂ ਵਿਛਾਇਆ ਰੈੱਡ ਕਾਰਪੇਟ ਹਟਾ ਕੇ ਨਾਅਰੇਬਾਜ਼ੀ ਕੀਤੀ।