Arvind Kejriwal Punjab Visit: ਭਲਕੇ ਦੋ ਦਿਨਾਂ ਦੌਰੇ ’ਤੇ ਪੰਜਾਬ ਆਉਣਗੇ ਅਰਵਿੰਦ ਕੇਜਰੀਵਾਲ

ਏਜੰਸੀ

ਖ਼ਬਰਾਂ, ਪੰਜਾਬ

ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ 150 ਮੁਹੱਲਾ ਕਲੀਨਿਕਾਂ ਅਤੇ 3 ਸਕੂਲ ਆਫ ਐਮੀਨੈਂਸਾਂ ਦੀ ਕਰਨਗੇ ਸ਼ੁਰੂਆਤ

Arvind Kejriwal Punjab Visit

Arvind Kejriwal Punjab Visit: ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੋ ਦਿਨਾਂ ਪੰਜਾਬ ਦੌਰੇ 'ਤੇ ਆ ਰਹੇ ਹਨ। ਇਸ ਦੌਰਾਨ ਉਹ ਮੁੱਖ ਮੰਤਰੀ ਭਗਵੰਤ ਮਾਨ ਨਾਲ ਕਈ ਪ੍ਰੋਗਰਾਮਾਂ ਵਿਚ ਸ਼ਮੂਲੀਅਤ ਕਰਨਗੇ। ਇਸ ਦੌਰਾਨ ਕਿਆਸ ਲਗਾਏ ਜਾ ਰਹੇ ਹਨ ਕਿ ਉਨ੍ਹਾਂ ਦਾ ਇਹ ਦੌਰਾ ਲੋਕ ਸਭਾ ਚੋਣਾਂ ਉਤੇ ਕੇਂਦਰਿਤ ਰਹਿ ਸਕਦਾ ਹੈ। ਪੰਜਾਬ ਵਿਚ ਕਈ ਉਦਘਾਟਨ ਸਮਾਰੋਹਾਂ ਦੇ ਨਾਲ ਹੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੇ ਲੋਕ ਸਭਾ ਉਮੀਦਵਾਰਾਂ ਬਾਰੇ ਗੱਲਬਾਤ ਕਰ ਸਕਦੇ ਹਨ।

ਪ੍ਰਾਪਤ ਜਾਣਕਾਰੀ ਅਨੁਸਾਰ ਅਰਵਿੰਦ ਕੇਜਰੀਵਾਲ ਸ਼ਨਿਚਰਵਾਰ ਅਤੇ ਐਤਵਾਰ ਨੂੰ ਪੰਜਾਬ ਵਿਚ ਹੋਣਗੇ। ਅਰਵਿੰਦ ਕੇਜਰੀਵਾਲ ਸ਼ਨਿਚਰਵਾਰ ਨੂੰ ਜਲੰਧਰ ਪਹੁੰਚ ਰਹੇ ਹਨ। ਇਥੇ ਉਹ 150 ਮੁਹੱਲਾ ਕਲੀਨਿਕ ਪੰਜਾਬ ਨੂੰ ਸੌਂਪਣਗੇ। ਇਸ ਦੌਰਾਨ ਵਿਸ਼ਾਲ ਰੈਲੀ ਵੀ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਲੁਧਿਆਣਾ ਵਿਚ ਤਿੰਨ ਸਕੂਲ ਆਫ ਐਮੀਨੈਂਸਾਂ ਦੀ ਵੀ ਸ਼ੁਰੂਆਤ ਹੋਵੇਗੀ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਇਸ ਮਗਰੋਂ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਐਤਵਾਰ ਨੂੰ ਲੁਧਿਆਣਾ ਅਤੇ ਅੰਮ੍ਰਿਤਸਰ ਵਿਚ ਸਰਕਾਰ-ਵਪਾਰ ਮਿਲਣੀ ’ਚ ਵੀ ਹਿੱਸਾ ਲੈਣਗੇ। ਬੀਤੇ ਦਿਨੀਂ ਪਠਾਨਕੋਟ ਅਤੇ ਹੁਸ਼ਿਆਰਪੁਰ 'ਚ ਆਯੋਜਿਤ ਮੀਟਿੰਗ ਪ੍ਰੋਗਰਾਮ 'ਚ ਮੁੱਖ ਮੰਤਰੀ ਭਗਵੰਤ ਮਾਨ ਇਕੱਲੇ ਹੀ ਪਹੁੰਚੇ ਸਨ ਅਤੇ ਕਾਰੋਬਾਰੀਆਂ ਨਾਲ ਮੁਲਾਕਾਤ ਕੀਤੀ ਸੀ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਾਰੋਬਾਰੀਆਂ ਵਲੋਂ ਚੰਗਾ ਹੁੰਗਾਰਾ ਮਿਲਿਆ ਹੈ। ਹੁਣ ਐਤਵਾਰ ਦਾ ਕਾਰੋਬਾਰ ਲੁਧਿਆਣਾ ਅਤੇ ਅੰਮ੍ਰਿਤਸਰ ਵਿਚ ਹੋਣ ਜਾ ਰਿਹਾ ਹੈ। ਅਜਿਹੇ 'ਚ ਅਰਵਿੰਦ ਕੇਜਰੀਵਾਲ ਵੀ ਇਸ ਦਾ ਹਿੱਸਾ ਹੋਣਗੇ।

(For more Punjabi news apart from Arvind Kejriwal Punjab Visit News , stay tuned to Rozana Spokesman)