Dr. Gurpreet Kaur Delivery News: ਮੁੱਖ ਮੰਤਰੀ ਭਗਵੰਤ ਮਾਨ ਤੇ ਡਾ. ਗੁਰਪ੍ਰੀਤ ਕੌਰ ਦੇ ਘਰ ਇਸ ਮਹੀਨੇ ਆਵੇਗੀ ਖੁਸ਼ਖ਼ਬਰੀ
ਮੁੱਖ ਮੰਤਰੀ ਭਗਵੰਤ ਮਾਨ ਅਤੇ ਡਾ. ਗੁਰਪ੍ਰੀਤ ਕੌਰ ਦਾ ਜੁਲਾਈ 2023 ਵਿਚ ਵਿਆਹ ਹੋਇਆ ਸੀ।
Dr. Gurpreet Kaur Delivery News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਇਸ ਮਹੀਨੇ ਖੁਸ਼ੀਆਂ ਆਉਣ ਵਾਲੀਆਂ ਹਨ। ਮੁੱਖ ਮੰਤਰੀ ਨੇ ਗਣਤੰਤਰ ਦਿਵਸ ਮੌਕੇ ਸੰਬੋਧਨ ਦੌਰਾਨ ਦਸਿਆ ਸੀ ਕਿ ਉਨ੍ਹਾਂ ਦੀ ਪਤਨੀ ਡਾ. ਗੁਰਪ੍ਰੀਤ ਕੌਰ ਗਰਭਵਤੀ ਹਨ ਅਤੇ ਮਾਰਚ ਵਿਚ ਉਨ੍ਹਾਂ ਦੇ ਘਰ ਮਹਿਮਾਨ ਆਉਣ ਵਾਲਾ ਹੈ।
ਮੁੱਖ ਮੰਤਰੀ ਨੇ ਕਿਹਾ ਸੀ, “ਮੇਰੇ ਘਰ ਵੀ ਖੁਸ਼ੀ ਆਉਣ ਵਾਲੀ ਹੈ ਅਤੇ ਮੇਰੀ ਪਤਨੀ ਸੱਤਵੇਂ ਮਹੀਨੇ ਦੀ ਗਰਭਵਤੀ ਹੈ। ਲੜਕਾ ਹੋਵੇ ਜਾਂ ਲੜਕੀ ਅਸੀਂ ਟੈਸਟ ਨਹੀਂ ਕਰਵਾਇਆ ਹੈ, ਬਸ ਬੱਚਾ ਤੰਦਰੁਸਤ ਹੋਣਾ ਚਾਹੀਦਾ ਹੈ”।
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।
ਦੱਸ ਦੇਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਡਾ. ਗੁਰਪ੍ਰੀਤ ਕੌਰ ਦਾ ਜੁਲਾਈ 2023 ਵਿਚ ਵਿਆਹ ਹੋਇਆ ਸੀ। ਇਹ ਮੁੱਖ ਮੰਤਰੀ ਦਾ ਦੂਜਾ ਵਿਆਹ ਸੀ, ਪਹਿਲੇ ਵਿਆਹ ਤੋਂ ਉਨ੍ਹਾਂ ਦੇ ਦੋ ਬੱਚੇ ਹਨ, ਜੋ ਕਿ ਵਿਦੇਸ਼ ਵਿਚ ਰਹਿੰਦੇ ਹਨ।
(For more Punjabi news apart from Punjab CM Bhagwant Mann wife Dr Gurpreet Kaur Pregnancy Delivery News in Punjabi, stay tuned to Rozana Spokesman)