ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਰਵਾਈ, ਜੱਗੂ ਭਗਵਾਨਪੁਰੀਆ ਗੈਂਗ ਦਾ ਗੁਰਗਾ ਗ੍ਰਿਫ਼ਤਾਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਮੁਲਜ਼ਮ ਗੁਰਬਾਜ਼ ਸਿੰਘ ਕੋਲੋਂ 6 ਪਿਸਤੌਲ, 10 ਕਾਰਤੂਸ ਹੋਏ ਬਰਾਮਦ

Amritsar police arrested Gurga of Jaggu Bhagwanpuria gang

ਅੰਮ੍ਰਿਤਸਰ ਦੀ ਕਾਊਂਟਰ ਇੰਟੈਲੀਜੈਂਸ ਟੀਮ ਨੇ ਖ਼ੁਫ਼ੀਆ ਕਾਰਵਾਈ ਦੌਰਾਨ ਗ਼ੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਰੋਹ ਦੇ ਇੱਕ ਮੈਂਬਰ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਪੁਲਿਸ ਨੇ ਜੱਗੂ ਭਗਵਾਨਪੁਰੀਆ ਗੈਂਗ ਨਾਲ ਜੁੜੇ ਗੁਰਬਾਜ਼ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਪੁਲਿਸ ਨੇ ਉਸ ਕੋਲੋਂ ਛੇ .32 ਬੋਰ ਦੇ ਪਿਸਤੌਲ ਅਤੇ ਦਸ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਮੁਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਹ ਹਥਿਆਰ ਅਪਰਾਧਿਕ ਗਤੀਵਿਧੀਆਂ ਲਈ ਮੱਧ ਪ੍ਰਦੇਸ਼ ਤੋਂ ਪੰਜਾਬ ਵਿੱਚ ਤਸਕਰੀ ਕੀਤੇ ਗਏ ਸਨ। ਖ਼ਦਸ਼ਾ ਜਤਾਇਆ ਜਾ ਰਿਹਾ ਹੈ ਕਿ ਇਨ੍ਹਾਂ ਹਥਿਆਰਾਂ ਦੀ ਵਰਤੋਂ ਗੈਂਗ ਵਾਰ, ਕੰਟਰੈਕਟ ਕਿਲਿੰਗ ਅਤੇ ਹੋਰ ਗ਼ੈਰ-ਕਾਨੂੰਨੀ ਗਤੀਵਿਧੀਆਂ ਵਿੱਚ ਕੀਤੀ ਜਾਣੀ ਸੀ।

ਕਾਊਂਟਰ ਇੰਟੈਲੀਜੈਂਸ ਟੀਮਾਂ ਹੁਣ ਇਸ ਗਰੋਹ ਦੇ ਸਮੁੱਚੀ ਸਪਲਾਈ ਚੇਨ ਅਤੇ ਹੋਰ ਸਾਥੀਆਂ ਦੀ ਪਛਾਣ ਕਰਨ ਲਈ ਡੂੰਘਾਈ ਨਾਲ ਜਾਂਚ ਕਰ ਰਹੀਆਂ ਹਨ। ਪੁਲਿਸ ਦਾ ਉਦੇਸ਼ ਇਸ ਗ਼ੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕ ਨੂੰ ਜੜ੍ਹੋਂ ਪੁੱਟਣਾ ਹੈ। ਪੰਜਾਬ ਪੁਲਿਸ ਅਨੁਸਾਰ ਇਸ ਮਾਮਲੇ ਵਿੱਚ ਹੋਰ ਗ੍ਰਿਫ਼ਤਾਰੀਆਂ ਹੋ ਸਕਦੀਆਂ ਹਨ।