TarnTaran Roof Collapse: ਤਰਨਤਾਰਨ ਵਿਚ ਵੱਡਾ ਹਾਦਸਾ, ਘਰ ਦੀ ਛੱਤ ਡਿੱਗਣ ਕਾਰਨ ਪਰਿਵਾਰ ਦੇ 5 ਜੀਆਂ ਦੀ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

TarnTaran Roof Collapse: ਘਟਨਾ ਸਮੇਂ ਪ੍ਰਵਾਰ ਸੌਂ ਰਿਹਾ ਸੀ

TarnTaran roof collapse News in punjabi

ਤਰਨਤਾਰਨ ਵਿਚ ਵੱਡਾ ਹਾਦਸਾ ਵਾਪਰਿਆ ਹੈ। ਇਥੇ ਪਿੰਡ ਪੰਡੋਰੀ ਗੋਲਾ ਵਿਖੇ ਘਰ ਦੀ ਛੱਤ ਡਿੱਗਣ ਕਾਰਨ ਪਰਿਵਾਰ ਦੇ 5 ਜੀਆਂ ਦੀ ਦਰਦਨਾਕ ਮੌਤ ਹੋ ਗਈ। ਮ੍ਰਿਤਕਾਂ ਵਿਚ ਪਤੀ-ਪਤਨੀ ਤੇ ਉਨ੍ਹਾਂ ਦੇ 3 ਬੱਚੇ ਸ਼ਾਮਲ ਸਨ। ਮਿਲੀ ਜਾਣਕਾਰੀ ਅਨੁਸਾਰ ਘਰ ਦੀ ਛੱਤ ਰਾਤ ਨੂੰ ਡਿੱਗੀ, ਉਸ ਸਮੇਂ ਪ੍ਰਵਾਰ ਸੌਂ ਰਿਹਾ ਸੀ। 

 ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਗਾਡਰ ਵਾਲੀ ਛੱਤ ਡਿੱਗਣ ਕਾਰਨ ਹਾਦਸਾ ਵਾਪਰਿਆ ਹੈ। ਜਿਸ ਵਿੱਚ ਪੰਜਾਂ ਜੀਆਂ ਦੀ ਮੌਤ ਹੋ ਗਈ ਹੈ। ਮੌਕੇ 'ਤੇ ਪਹੁੰਚੇ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਬਾਲਿਆਂਵਾਲੀ ਛੱਤ ਡਿੱਗਣ ਨਾਲ ਇਹ ਹਾਦਸਾ ਵਾਪਰਿਆ ਹੈ।

ਜਿਸ ਵਿੱਚ ਘਰ ਦੇ ਪੰਜਾਂ ਜੀਆਂ ਦੀ ਮੌਤ ਹੋ ਗਈ ਹੈ। ਮੌਕੇ 'ਤੇ ਹੀ ਥਾਣਾ ਸਦਰ ਤਰਨਤਾਰਨ ਦੀ ਪੁਲਿਸ ਵੀ ਪਹੁੰਚ ਗਈ ਹੈ। ਜਿਨਾਂ ਵੱਲੋਂ ਮ੍ਰਿਤਕਾਂ ਦਾ ਪੋਸਟਮਾਰਟਮ ਕਰਵਾ ਕੇ ਬਣਦੀ ਕਾਰਵਾਈ ਕਰਨ ਦੀ ਗੱਲ ਕਹੀ ਜਾ ਰਹੀ ਹੈ।  ਮੁੱਢਲੀ ਜਾਂਚ ਦੌਰਾਨ ਹਾਦਸੇ ਦੇ ਸਹੀ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਮ੍ਰਿਤਕਾਂ ਵਿੱਚ ਇੰਦਰ ਸਿੰਘ, ਉਸ ਦੀ ਪਤਨੀ ਅਤੇ ਤਿੰਨ ਬੱਚੇ, ਦੋ ਪੁੱਤਰ ਅਤੇ ਇੱਕ ਧੀ ਸ਼ਾਮਲ ਹੈ।

ਪਤੀ-ਪਤਨੀ ਦੀ ਉਮਰ 45 ਸਾਲ ਦੇ ਕਰੀਬ ਹੈ, ਜਦਕਿ ਬੱਚਿਆਂ ਦੀ ਉਮਰ 17 ਤੋਂ 22 ਸਾਲ ਦੇ ਕਰੀਬ ਹੈ। ਮੰਨਿਆ ਜਾ ਰਿਹਾ ਹੈ ਕਿ ਘਰ ਦੇ ਇੱਕ ਹਿੱਸੇ ਵਿੱਚ ਛੱਤ ਨੂੰ ਸਹਾਰਾ ਦੇਣ ਲਈ ਲਗਾਇਆ ਗਿਆ ਗਾਡਰ ਫਿਸਲ ਗਿਆ। ਜਿਸ ਕਾਰਨ ਛੱਤ ਡਿੱਗ ਗਈ। ਮੀਂਹ ਕਾਰਨ ਮਕਾਨ ਦੀ ਛੱਤ ਅਤੇ ਕੰਧਾਂ ਕਮਜ਼ੋਰ ਹੋ ਗਈਆਂ ਸਨ। ਜਿਸ ਕਾਰਨ ਇਹ ਹਾਦਸਾ ਵਾਪਰਿਆ। ਪੁਲਿਸ ਅਤੇ ਪ੍ਰਸ਼ਾਸਨ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਘਟਨਾ ਤੋਂ ਬਾਅਦ ਪੂਰੇ ਪਿੰਡ ਵਿੱਚ ਸੋਗ ਦਾ ਮਾਹੌਲ ਹੈ। ਮ੍ਰਿਤਕ ਦੇ ਰਿਸ਼ਤੇਦਾਰਾਂ ਦਾ ਬੁਰਾ ਹਾਲ ਹੈ ਅਤੇ ਰੋ ਰਹੇ ਹਨ।