ਬੰਦ ਦੇ ਮੱਦੇਨਜ਼ਰ ਪੁਲਿਸ ਨੇ ਵਧਾਈ ਸੁਰੱਖਿਆ ਚੌਕਸੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸ੍ਰੀ ਮੁਕਤਸਰ ਸਾਹਿਬ 'ਚ ਪੁਲਿਸ ਨੇ 2 ਅਪ੍ਰੈਲ 2018 ਨੂੰ ਭਾਰਤ ਬੰਦ ਦੇ ਸਬੰਧ 'ਚ ਸ਼ਹਿਰ 'ਚ ਭਾਰੀ ਸੁਰੱਖਿਆ ਦਾ ਪ੍ਰਬੰਧ ਕੀਤਾ ਹੈ ਤਾਂਜੋ ਲੋਕਾਂ ਨੂੰ...

police

ਸ੍ਰੀ ਮੁਕਤਸਰ ਸਾਹਿਬ : ਸ੍ਰੀ ਮੁਕਤਸਰ ਸਾਹਿਬ 'ਚ ਪੁਲਿਸ ਨੇ 2 ਅਪ੍ਰੈਲ 2018 ਨੂੰ ਭਾਰਤ ਬੰਦ ਦੇ ਸਬੰਧ 'ਚ ਸ਼ਹਿਰ 'ਚ ਭਾਰੀ ਸੁਰੱਖਿਆ ਦਾ ਪ੍ਰਬੰਧ ਕੀਤਾ ਹੈ ਤਾਂਜੋ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਮੁਸ਼ਕਿਲ ਨਾ ਹੋ ਸਕੇ। ਮਿਲੀ ਜਾਣਕਾਰੀ ਅਨੁਸਾਰ ਪੁਲਿਸ ਨੇ ਅੱਜ ਸ਼ਹਿਰ 'ਚ ਕਾਨੂੰਨੀ ਵਿਵਸਥਾ ਅਤੇ ਅਮਨ ਸ਼ਾਂਤੀ ਨੂੰ ਬਣਾਈ ਰੱਖਣ ਲਈ ਸ੍ਰੀ ਮੁਕਤਸਰ ਦੇ ਵੱਖ-ਵੱਖ ਬਾਜ਼ਾਰਾਂ 'ਚ ਫਲੈਗ ਮਾਰਚ ਕਢਿਆ। ਇਸ ਫਲੈਗ ਮਾਰਚ 'ਚ ਉਨ੍ਹਾਂ ਨੇ ਲੋਕਾਂ ਨੂੰ ਸ਼ਾਂਤ ਰਹਿਣ ਦੀ ਅਪੀਲ ਕੀਤੀ।

ਇਸ ਤੋਂ ਇਲਾਵਾ ਸ਼ਹੀਦ ਬਾਬਾ ਜੀਵਨ ਸਿੰਘ ਵਿਦਿਅਕ ਅਤੇ ਭਲਾਈ ਟਰੱਸਟ ਜ਼ਿਲਾ ਤਰਨਤਾਰਨ ਵਲੋਂ ਐਸ.ਸੀ./ਐਸ.ਟੀ. ਐਕਟ 'ਚ ਕੀਤੀ ਜਾ ਰਹੀ ਛੇੜਛਾੜ ਵਿਰੁਧ 2 ਅਪ੍ਰੈਲ ਭਾਰਤ ਬੰਦ ਦੇ ਸੱਦੇ ਸਬੰਧੀ ਮੰਗ ਪੱਤਰ ਡਿਪਟੀ ਕਮਿਸ਼ਨਰ ਤਰਨਤਾਰਨ ਪ੍ਰਦੀਪ ਕੁਮਾਰ ਸੱਭਰਵਾਲ ਨੂੰ ਕੈਪਟਨ ਸਤਪਾਲ ਸਿੰਘ ਜ਼ਿਲਾ ਪ੍ਰਧਾਨ ਦੀ ਅਗਵਾਈ 'ਚ ਸੌਂਪਿਆ ਗਿਆ। ਇਸ ਸਬੰਧ 'ਚ ਟਰੱਸਟ ਦੇ ਜਨਰਲ ਸਕੱਤਰ ਮਾ. ਬਲਜਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਕਤ ਫੈਸਲੇ ਦੇ ਵਿਰੋਧ 'ਚ ਸਮੂਹ ਐੱਸ. ਸੀ./ਐੱਸ. ਟੀ. ਸੰਸਥਾਵਾਂ ਅਤੇ ਉਕਤ ਟਰੱਸਟ ਵੱਲੋਂ 2 ਅਪ੍ਰੈਲ ਨੂੰ ਭਾਰਤ ਬੰਦ ਕਰਵਾਉਣ ਸਬੰਧੀ ਜੋ ਸੱਦਾ ਦਿੱਤਾ ਗਿਆ ਹੈ, ਉਹ ਸ਼ਾਂਤੀਪੂਰਵਕ ਤੇ ਹਿੰਸਾ ਰਹਿਤ ਹੋਵੇਗਾ।