ਭਾਰਤ ਬੰਦ ਦੇ ਸੱਦੇ ਤੋਂ ਬਾਅਦ ਸੋਮਵਾਰ ਨੂੰ ਸਕੂਲ ਬੰਦ ਰੱਖਣ ਦੇ ਹੁਕਮ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸੁਪਰੀਮ ਕੋਰਟ ਦੇ ਆਏ ਤਾਜੇ ਫ਼ੈਸਲੇ ਤੋਂ ਬਾਅਦ ਕੱਲ ਯਾਨੀ 2 ਅਪ੍ਰੈਲ ਨੂੰ ਐਸਸੀ ਤੇ ਐਸਟੀ ਭਾਈਚਾਰੇ ਵਲੋਂ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ।  2 ਅਪ੍ਰੈਲ ਦੇ ਬੰਦ...

school

ਸੁਪਰੀਮ ਕੋਰਟ ਦੇ ਆਏ ਤਾਜੇ ਫ਼ੈਸਲੇ ਤੋਂ ਬਾਅਦ ਕੱਲ ਯਾਨੀ 2 ਅਪ੍ਰੈਲ ਨੂੰ ਐਸਸੀ ਤੇ ਐਸਟੀ ਭਾਈਚਾਰੇ ਵਲੋਂ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ।  2 ਅਪ੍ਰੈਲ ਦੇ ਬੰਦ ਦੇ ਸੱਦੇ ਤੋਂ ਬਾਅਦ ਕਿਸੇ ਅਣਸੁਖਾਵੀਂ ਘਟਨਾ ਨੂੰ ਧਿਆਨ ‘ਚ ਰੱਖਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਮੁਖੀ ਨੇ ਬੱਚਿਆਂ ਦੀ ਸੁਰੱਖਿਆ ਦੇ ਮੱਦੇਨਜ਼ਰ 2 ਅਪ੍ਰੈਲ ਸੋਮਵਾਰ ਨੂੰ ਸਕੂਲਾਂ ਨੂੰ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ। ਐਸ.ਸੀ. ਤੇ ਐਸ.ਟੀ. ਕਾਨੂੰਨ ਬਾਰੇ ਸੁਪਰੀਮ ਕੋਰਟ ਦੇ ਆਏ ਤਾਜ਼ਾ ਫ਼ੈਸਲੇ ਤੋਂ ਬਾਅਦ ਦੇਸ਼ ਭਰ ‘ਚ ਦਲਿਤ ਭਾਈਚਾਰੇ ਵਲੋਂ ਰੋਸ ਕੀਤਾ ਜਾ ਰਿਹਾ ਹੈ ਅਤੇ ਭਾਰਤ ਬੰਦ ਦਾ ਸੱਦਾ ਦਿਤਾ ਗਿਆ ਹੈ। ਜਿਸ ਦੇ ਚੱਲਦਿਆਂ ਸਾਰੇ ਪਾਸੇ ਰੋਸ ਧਰਨੇ ਦਿਤੇ ਜਾ ਰਹੇ ਹਨ। 

ਇਸ ਤੋਂ ਇਲਾਵਾ ਪੁਲਿਸ ਨੇ 2 ਅਪ੍ਰੈਲ 2018 ਨੂੰ ਭਾਰਤ ਬੰਦ ਦੇ ਸਬੰਧ 'ਚ ਸ਼ਹਿਰ 'ਚ ਭਾਰੀ ਸੁਰੱਖਿਆ ਦਾ ਪ੍ਰਬੰਧ ਕੀਤਾ ਹੈ ਤਾਂਜੋ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਮੁਸ਼ਕਿਲ ਨਾ ਹੋ ਸਕੇ। ਮਿਲੀ ਜਾਣਕਾਰੀ ਅਨੁਸਾਰ ਪੁਲਿਸ ਨੇ ਅੱਜ ਸ਼ਹਿਰ 'ਚ ਕਾਨੂੰਨੀ ਵਿਵਸਥਾ ਅਤੇ ਅਮਨ ਸ਼ਾਂਤੀ ਨੂੰ ਬਣਾਈ ਰੱਖਣ ਲਈ ਸ੍ਰੀ ਮੁਕਤਸਰ ਦੇ ਵੱਖ-ਵੱਖ ਬਾਜ਼ਾਰਾਂ 'ਚ ਫਲੈਗ ਮਾਰਚ ਕਢਿਆ। ਇਸ ਫਲੈਗ ਮਾਰਚ 'ਚ ਉਨ੍ਹਾਂ ਨੇ ਲੋਕਾਂ ਨੂੰ ਸ਼ਾਂਤ ਰਹਿਣ ਦੀ ਅਪੀਲ ਕੀਤੀ।