ਕੁਲਵੰਤ ਸਿੰਘ ਮਾਵੀ ਅਕਾਲੀ ਦਲ ਯੂਥ, ਸਰਕਲ ਚੂੰਨ੍ਹੀ ਕਲਾਂ ਦੇ ਪ੍ਰਧਾਨ ਨਿਯੁਕਤ
ਸ਼੍ਰੋਮਣੀ ਯੂਥ ਅਕਾਲੀ ਦਲ ਦੀ ਨਵੀਂ ਐਲਾਨੀ ਗਈ ਜ਼ਿਲ੍ਹਾ ਜਥੇਬੰਦੀ ਵਿਚ ਨੌਜਵਾਨ ਆਗੂ ਕੁਲਵੰਤ ਸਿੰਘ...
Kulwant Singh Mavi
ਸ਼੍ਰੀ ਫਤਿਹਗੜ੍ਹ ਸਾਹਿਬ : ਸ਼੍ਰੋਮਣੀ ਯੂਥ ਅਕਾਲੀ ਦਲ ਦੀ ਨਵੀਂ ਐਲਾਨੀ ਗਈ ਜ਼ਿਲ੍ਹਾ ਜਥੇਬੰਦੀ ਵਿਚ ਨੌਜਵਾਨ ਆਗੂ ਕੁਲਵੰਤ ਸਿੰਘ ਮਾਵੀ ਨੂੰ ਜ਼ਿਲ੍ਹਾ ਸ਼੍ਰੀ ਫ਼ਤਿਹਗੜ੍ਹ ਸਾਹਿਬ ‘ਚ ਪੈਂਦੇ ਪਿੰਡ ਚੂੰਨ੍ਹੀ ਕਲਾਂ ਸਰਕਲ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਸਬੰਧੀ ਗੱਲਬਾਤ ਕਰਦਿਆਂ ਕੁਲਵੰਤ ਸਿੰਘ ਮਾਵੀ ਨੇ ਕਿਹਾ ਕਿ ਉਹ ਹਲਕਾ ਸੇਵਾਦਾਰ ਦਰਬਾਰਾ ਸਿੰਘ ਗੁਰੂ,
ਪਿੰਡ ਚੂੰਨ੍ਹੀ ਕਲਾਂ ਦੇ ਸਰਪੰਚ ਅਤੇ ਸ਼੍ਰੋਮਣੀ ਅਕਾਲੀ ਦਲ ਕੋਰ ਕਮੇਟੀ ਦੇ ਮੈਂਬਰ ਹਰਕੰਵਲਜੀਤ ਸਿੰਘ ਬਿੱਟੂ, ਪਰਮਿੰਦਰ ਸਿੰਘ ਭਿੰਦਾ, ਜਸਵਿੰਦਰ ਸਿੰਘ ਮੌਲੀ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦੀ ਹਾਂ ਤੇ ਪਾਰਟੀ ਵੱਲੋਂ ਲਗਾਈ ਗਈ ਹਰ ਸੇਵਾ ਨੂੰ ਤਨਦੇਹੀ ਨਾਲ ਨਿਭਾਉਣ ਦਾ ਯਤਨ ਕਰਾਂਗਾ।