ਵਿਸਾਖੀ ਸਮਾਗਮਾਂ ਬਾਰੇ, ਰੰਧਾਵਾ ਨੇ ਗਿਆਨੀ ਹਰਪ੍ਰੀਤ ਸਿੰਘ ਨੂੰ ਕੀਤੀ ਅਪੀਲ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸਿੱਖ ਭਾਈਚਾਰਾ ਹਮੇਸ਼ਾਂ ਹੀ ਸਰਬੱਤ ਦੇ ਭਲੇ ਦੀ ਅਰਦਾਸ ਕਰਦਾ ਹੈ ਇਸ ਲਈ ਇਸ ਮੁਸ਼ਕਿਲ ਸਮੇਂ ਵਿਚ ਸਾਨੂੰ ਲੋਕਾਂ ਦੀ ਮਦਦ ਲਈ ਅੱਗੇ ਆਉਣਾ ਚਾਹੀਦਾ ਹੈ

vaisakhi

ਦੇਸ਼ ਵਿਚ ਚੱਲ ਰਹੇ ਕਰੋਨਾ ਵਾਇਰਸ ਦੇ ਖਤਰੇ ਨੂੰ ਦੇਖਦਿਆਂ ਪੰਜਾਬ ਦੇ ਸਹਿਕਰਤਾ ਅਤੇ ਜੇਲ੍ਹ ਮੰਤਰੀ ਸੁੱਖਜਿੰਦਰ ਸਿੰਘ ਰੰਧਾਵਾ ਦੇ ਵੱਲੋਂ ਪ੍ਰੈਸ ਬਿਆਨ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਅਪੀਲ ਕੀਤੀ ਹੈ ਕਿ ਤੁਸੀਂ ਜਾਣਦੇ ਹੀ ਹੋ ਕਿ ਇਸ ਸਮੇਂ ਅਸੀਂ ਕਰੋਨਾ ਵਰਗੀ ਭਿਆਨਕ ਮਹਾਂਮਾਰੀ ਦੇ ਦੌਰ ਵਿਚੋਂ ਗੁਜਰ ਰਹੇ ਹਾਂ ਇਸ ਲਈ ਇਹ ਗੱਲ਼ ਨੂੰ ਧਿਆਨ ਵਿਚ ਰੱਖ ਕੇ  ਉਹ ਸਿੱਖ ਕੌਮ ਨੂੰ ਸੰਦੇਸ਼ ਜ਼ਾਰੀ ਕਰਦੇ ਹੋਏ ਕਹਿਣ ਕਿ ਇਸ ਵਿਸਾਖੀ ਵਿਚ ਇਕੱਠ ਨਾ ਕੀਤੀ ਜਾਵੇ ਕਿਉਂਕਿ ਕਰੋਨਾ ਵਾਇਰਸ ਦੇ ਕਾਰਨ ਸਿਹਤ ਵਿਭਾਗ ਦੇ ਵੱਲੋਂ ਜ਼ਾਰੀ ਕੀਤੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਹੁਣ ਤੱਕ ਇਸ ਵਾਇਰਸ ਦਾ ਇਕੋ-ਇਕ ਹੱਲ ਹੈ ਕਿ ਸਾਨੂੰ ਸਮਾਜਿਕ ਦੂਰੀ ਬਣਾ ਕੇ ਰੱਖਣੀ ਚਾਹੀਦੀ ਹੈ

ਕਿਉਂਕਿ ਇਹ ਰੋਗ ਇਕ ਮਨੁੱਖ ਦੇ ਦੂਜੇ ਮਨੁੱਖ ਨਾਲ ਸੰਪਰਕ ਵਿਚ ਆਉਣ ਨਾਲ ਹੋਰ ਫੈਲਦਾ ਹੈ। ਇਸ ਲਈ ਮੰਤਰੀ ਰੰਧਾਵਾ ਨੇ ਨਿਮਾਣੇ ਸਿੱਖ ਵੱਜੋਂ ਜੱਥੇਦਾਰ ਸਾਹਿਬ ਨੂੰ ਇਹ ਅਪੀਲ ਕਰਦਿਆਂ ਕਿਹਾ ਕਿ ਹਮੇਸ਼ਾਂ ਵਾਂਗ ਆਪ ਸਿੱਖ ਕੌਮ ਦੀ ਅਗਵਾਈ ਕਰਦੇ ਹੋਏ ਸਿੱਖਾਂ ਨੂੰ ਇਸ ਵਾਰ ਵਿਸਾਖੀ ਮੌਕਾ ਇਕੱਤਰ ਨਾਂ ਹੋਣ ਦੀ ਅਪੀਲ ਕਰਨ ਅਤੇ ਸਭ ਨੂੰ ਆਪਣੇ ਘਰਾਂ ਵਿਚ ਰਹਿ ਕੇ ਕੌਮ ਦੀ ਚੜ੍ਹਦੀ ਕਲਾ ਅਤੇ ਸਰਬੱਤ ਦੇ ਭਲੇ ਨਾਲ-ਨਾਲ ਜਰੂਰਤਮੰਦਾਂ ਦੇ ਲਈ ਅੱਗੇ ਆਉਂਣ ਦਾ ਸੰਦੇਸ਼ ਦੇਣ ਤਾਂ ਜੋਂ ਮਨੁੱਖਤਾ ਦੇ ਲਈ ਕੀਤੇ ਜਾ ਰਹੇ ਉਪਰਾਲੇ ਨੂੰ ਯਕੀਨੀ ਬਣਾਇਆ ਜਾ ਸਕੇ।

ਜ਼ਿਕਰ ਯੋਗ ਹੈ ਕਿ ਕਰੋਨਾ ਵਾਇਰਸ ਦੇ ਨਾਲ ਨਜਿੱਠਣ ਦੇ ਲਈ ਜਿੱਥੇ ਸਰਕਾਰਾਂ ਆਪਣੇ ਪੱਧਰ ਉਤੇ ਕੰਮ ਕਰ ਰਹੀਆਂ ਹਨ ਉਥੇ ਹੀ ਕਈ ਸੰਸਥਾਵਾਂ ਵੀ ਇਸ ਮੁਸ਼ਕਿਲ ਸਮੇਂ ਵਿਚ ਲੋਕਾਂ ਦੀ ਮਦਦ ਲਈ ਅੱਗੇ ਆ ਰਹੀਆਂ ਹਨ। ਕਰੋਨਾ ਵਾਇਰਸ ਕਾਰਨ ਚੱਲ ਰਹੇ ਇਸ ਮਾੜੇ ਸਮੇਂ ਵਿਚ ਸ੍ਰੀ ਅਕਾਲ ਤੱਖਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵਿਸ਼ਵ ਭਰ ਦੀਆਂ ਸਮੂਹ ਸੰਸਥਾਵਾਂ, ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਸਿੱਖ ਸੰਗਤਾਂ ਨੂੰ ਲੋੜਵੰਦਾਂ ਦੀ ਮਦਦ ਲਈ ਅੱਗੇ ਆਉਂਣ ਦੀ ਅਪੀਲ ਕੀਤੀ ਹੈ। ਇਸ ਅਪੀਲ ਵਿਚ ਗਿਆਨੀ ਹਰਪ੍ਰੀਤ ਸਿੰਘ ਨੇ ਸੰਗਤ ਨੂੰ ਕਿਹਾ ਕਿ ਇਸ ਸਮੇਂ ਪੂਰੀ ਮਨੁੱਖ ਜਾਤੀ ਕਰੋਨਾ ਵਰਗੇ ਭਿਆਨਕ ਵਾਇਰਸ ਨਾਲ ਲੜ ਰਹੀ ਹੈ।

ਉਨ੍ਹਾਂ ਕਿਹਾ ਕਿ ਸਿੱਖ ਭਾਈਚਾਰਾ ਹਮੇਸ਼ਾਂ ਹੀ ਸਰਬੱਤ ਦੇ ਭਲੇ ਦੀ ਅਰਦਾਸ ਕਰਦਾ ਹੈ ਇਸ ਲਈ ਇਸ ਮੁਸ਼ਕਿਲ ਸਮੇਂ ਵਿਚ ਸਾਨੂੰ ਲੋਕਾਂ ਦੀ ਮਦਦ ਲਈ ਅੱਗੇ ਆਉਣਾ ਚਾਹੀਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ‘ਗੁਰੂ ਦੀ ਗੋਲਕ ਗਰੀਬ ਦਾ ਮੁੱਖ’ ਅਨੁਸਾਰ ਵਿਸ਼ਵ ਭਰ ਦੀਆਂ ਸਮੂਹ ਸਿੱਖ ਸੰਸਥਾਵਾਂ ਅਤੇ ਗੁਰੁਦਾਆਰਾ ਪ੍ਰਬੰਧਕ ਕਮੇਟੀਆਂ ਆਪਣੇ ਇਲਾਕਿਆਂ ਵਿਚ ਲੋੜਵੰਦਾਂ ਦੀ ਮਦਦ ਲਈ ਅੱਗੇ ਆਉਣ ਅਤੇ ਖਾਸ ਕਰਕੇ ਜੋ ਵਿਦਿਆਰਥੀ ਵਿਦੇਸ਼ਾਂ ਵਿਚ ਪੜ੍ਹ ਰਹੇ ਹਨ ਉਨ੍ਹਾਂ ਦੀ ਮਦਦ ਲਈ ਖੁੱਲ ਕੇ ਇਸ ਸਮੇਂ ਗੁਰੂਘਰਾਂ ਦੇ ਗੋਲਕਾਂ ਦਾ ਇਸਤੇਮਾਲ ਕੀਤਾ ਜਾਵੇ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।