ਕੈਪਟਨ ਅਤੇ ਬਾਦਲ ਰਲ ਕੇ ਪੰਜਾਬੀਆ ਨੂੰ ਲੁੱਟ ਰਹੇ ਹਨ- ਕੁਲਤਾਰ ਸੰਧਵਾਂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਜੇਕਰ ਪਾਣੀਆਂ ਦੇ ਸਮਝੌਤੇ ਰੱਦ ਹੋ ਸਕਦੇ ਹਨ ਤਾਂ ਬਿਜਲੀ ਸਮਝੌਤਾ ਕਿਉ ਨਹੀਂ ?- ਕੁਲਤਾਰ ਸੰਧਵਾਂ

Kultar Singh Sandhwan

ਚੰਡੀਗੜ੍ਹ - ਆਮ ਆਦਮੀ ਪਾਰਟੀ ਦੇ ਹਲਕਾ ਕੋਟਕਪੂਰਾ ਤੋਂ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਫਰੀਦਕੋਟ ਵਿਚ ਵਿਸ਼ੇਸ਼ ਪ੍ਰੈਸ ਕਾਨਫ੍ਰੰਸ ਕਰ ਬਿਜਲੀ ਦੀਆ ਦਰਾਂ ਦੇ ਮੁੱਦੇ ਪੰਜਾਬ ਸਰਕਾਰ ਨੂੰ ਘੇਰਿਆ। ਇਸ ਮੌਕੇ ਗੱਲਬਾਤ ਕਰਦਿਆ ਸੰਧਵਾਂ ਨੇ ਕਿਹਾ ਕਿ 2017 ਦੀਆ ਪੰਜਾਬ ਵਿਧਾਨ ਸਭਾ ਚੋਣਾ ਮੌਕੇ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਲੋਕਾਂ ਨਾਲ ਵਾਅਦਾ ਕੀਤਾ ਸੀ

ਕਿ ਜੇਕਰ ਲੋਕ ਪੰਜਾਬ ਵਿਚ ਕਾਂਗਰਸ ਦੀ ਸਰਕਾਰ ਬਣਾਉਂਦੇ ਹਨ ਤਾਂ ਉਹ ਆਉਂਦੇ ਹੀ ਪੰਜਾਬ ਅੰਦਰ ਬਿਜਲੀ ਸਸਤੀ ਕਰਨ ਲਈ ਅਕਾਲੀ ਭਾਜਪਾ ਸਰਕਾਰ ਵੱਲੋ ਪ੍ਰਾਈਵੇਟ ਥਰਮਲ ਪਲਾਂਟ ਕੰਪਨੀਆ ਨਾਲ ਕੀਤੇ ਗਏ ਮਹਿੰਗੀ ਬਿਜਲੀ ਖ੍ਰੀਦਣ ਦੇ ਸਮਝੋਤੇ ਰੱਦ ਕਰ ਕੇ ਲੋਕਾਂ ਨੂੰ ਸਸਤੀ ਬਿਜਲੀ ਦੇਣਗੇ ਪਰ ਅੱਜ ਤੱਕ ਕੈਪਟਨ ਅੰਰਿੰਦਰ ਸਿੰਘ ਵੱਲੋਂ ਇਸ ਵੱਲ ਕੋਈ ਕਦਮ ਨਹੀਂ ਚੁੱਕਿਆ ਗਿਆ। ਉਹਨਾਂ ਕਿਹਾ ਕਿ ਜੇਕਰ ਪਾਣੀਆਂ ਦੇ ਸਮਝੌਤੇ ਰੱਦ ਹੋ ਸਕਦੇ ਹਨ ਤਾਂ ਬਿਜਲੀ ਸਮਝੌਤੇ ਕਿਉ ਨਹੀਂ। ਉਹਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਬਾਦਲਾਂ ਨਾਲ ਰਲ ਕੇ ਕੰਮ ਕਰ ਰਹੇ ਹਨ।

ਉਹਨਾਂ ਕਿਹਾ ਕਿ ਦਿੱਲੀ ਵਿਚ ਇਕ ਯੂਨਿਟ ਵੀ ਬਿਜਲੀ ਪੈਦਾ ਨਹੀਂ ਹੁੰਦੀ ਉਥੋਂ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਬਿਜਲੀ ਖ੍ਰੀਦ ਕੇ ਵੀ ਲੋਕਾਂ ਨੂੰ ਸਸਤੀ ਬਿਜਲੀ ਦੇ ਰਹੀ ਹੈ ਅਤੇ ਲੋਕਾਂ ਦੇ ਬਿਲ ਹਜਾਰਾਂ ਤੋਂ ਜੀਰੋ ਆ ਰਹੇ ਹਨ। ਉਥੇ ਹੀ ਪੰਜਾਬ ਅੰਦਰ ਕਈ ਥਰਮਲ ਪਲਾਂਟ ਲੱਗੇ ਹੋਏ ਹਨ ਪੰਜਾਬ ਅੰਦਰ ਬਿਜਲੀ ਪੈਦਾ ਕਰ ਕੇ ਵੀ ਪੰਜਾਬ ਸਰਕਾਰ ਕਰੀਬ 10 ਰੁਪਏ ਯੂਨਿਟ ਏਥੋਂ ਦੇ ਲੋਕਾਂ ਨੂੰ ਦੇ ਰਹੀ ਹੈ ਜਿਸ ਨਾਲ ਲੋਕਾਂ ਦੀ ਵੱਡੀ ਪੱਧਰ ਤੇ ਲੁੱਟ ਹੋ ਰਹੀ।

ਉਹਨਾਂ ਕਿਹਾ ਕਿ ਇਸੇ ਦੇ ਖਿਲਾਫ ਹੁਣ 7 ਅਪ੍ਰੈਲ ਤੋਂ ਆਮ ਆਦਮੀ ਪਾਰਟੀ ਸੂਬੇ ਅੰਦਰ ਸਰਕਾਰ ਖਿਲਾਫ਼ ਜਨ ਅੰਦੋਲਨ ਸੁਰੂ ਕਰ ਰਹੀ ਹੈ। ਇਕ ਸਵਾਲ ਦੇ ਜਵਾਬ ਵਿਚ ਉਹਨਾਂ ਕਿਹਾ ਕਿ ਜਦੋਂ ਬਿਜਲੀ ਦੇ ਮੁੱਦੇ ਤੇ ਅਸੀਂ ਸਫਲ ਹੋ ਗਏ ਤਾਂ ਪੰਜਾਬ ਦੇ ਹੋਰ ਮਸਲਿਆ ਬਾਰੇ ਵੀ ਜਨ ਅੰਦੋਲਨ ਵਿਢਾਂਗੇ।