ਪੁਲਿਸ ਵਿਭਾਗ ਦੇ ਅਧਿਕਾਰੀਆਂ ਨੇ ਨਿੱਜੀ ਵਾਹਨਾਂ 'ਤੇ ਹੂਟਰ ਲਗਾਏ ਤਾਂ ਹੋਵੇਗੀ ਕਾਰਵਾਈ- ਮਾਨ ਸਰਕਾਰ
ਨਿੱਜੀ ਵਾਹਨਾਂ 'ਤੇ ਲਗਾਏ ਹੂਟਰਾਂ ਨਾਲ ਆਮ ਆਦਮੀ ਨੂੰ ਹੁੰਦੀ ਪਰੇਸ਼ਾਨੀ
ਚੰਡੀਗੜ੍ਹ : ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਪੁਲਿਸ ਵਿਭਾਗ ਦੇ ਮੁਲਾਜ਼ਮਾਂ ਲਈ ਨਵਾਂ ਫਰਮਾਨ ਜਾਰੀ ਕੀਤਾ ਗਿਆ ਹੈ। ਮਾਨ ਸਰਕਾਰ ਨੇ ਹੁਕਮ ਜਾਰੀ ਕਰਦਿਆਂ ਕਿਹਾ ਹੈ ਕਿ ਜੇ ਪੁਲਿਸ ਵਿਭਾਗ ਦੇ ਕਰਮਚਾਰੀ ਤੇ ਅਧਿਕਾਰੀ ਨੇ ਨਿੱਜੀ ਵਾਹਨਾਂ ਉਤੇ ਸਾਇਰਨ ਜਾਂ ਹੂਟਰ ਲਗਾਏ ਤਾਂ ਉਸ ਖਿਲਾਫ਼ ਕਾਰਵਾਈ ਕੀਤੀ ਜਾਵੇਗੀ।
ਅਕਸਰ ਦੇਖਿਆ ਜਾਂਦਾ ਹੈ ਕਿ ਪੁਲਿਸ ਕਰਮਚਾਰੀ/ਅਧਿਕਾਰੀ ਵੱਲੋਂ ਜਾਂ ਉਨ੍ਹਾਂ ਦੇ ਬੱਚਿਆਂ ਵੱਲੋਂ ਆਪਣੇ ਨਿੱਜੀ ਵਾਹਨਾਂ ‘ਤੇ ਸਾਇਰਨ ਜਾਂ ਹੂਟਰ ਲਗਾਏ ਜਾਂਦੇ ਹਨ। ਜਿਸ ਨਾਲ ਆਮ ਪਬਲਿਕ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ ਤੇ ਇਸ ਨਾਲ ਆਵਾਜ਼ ਪ੍ਰਦੂਸ਼ਣ ਵੀ ਪੈਦਾ ਹੁੰਦਾ ਹੈ।
ਇਸੇ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਪੁਲਿਸ ਮੁਲਾਜ਼ਮਾਂ ਤੇ ਅਧਿਕਾਰੀ ਨੂੰ ਹਦਾਇਤ ਦਿੱਤੀ ਗਈ ਹੈ ਤੇ ਜੇ ਕਿਸੇ ਵਿਅਕਤੀ, ਸੰਸਥਾਂ ਜਾਂ ਦਫਤਰ ਵੱਲੋਂ ਅਧਿਕਾਰੀ ਖਿਲਾਫ ਸ਼ਿਕਾਇਤ ਮਿਲਦੀ ਹੈ ਤਾਂ ਉਸ ਖਿਲਾਫ ਬਣਦੀ ਕਾਰਵਾਈ ਕਰਨ ਤੋਂ ਗੁਰੇਜ਼ ਨਹੀਂ ਕੀਤਾ ਜਾਵੇਗਾ।