ਮੂੰਹ ਬੋਲੀ ਧੀ ਦੇ ਵਿਆਹ 'ਚ ਸ਼ਾਮਲ ਨਹੀਂ ਹੋ ਸਕੇਗਾ ਸੌਦਾ ਸਾਧ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਹਾਈ ਕੋਰਟ ਨੇ ਜਮਾਨਤ ਅਰਜ਼ੀ ਰੱਦ ਕੀਤੀ

High Court rejects bail plea of Sauda Sadh

ਚੰਡੀਗੜ੍ਹ : ਦੋ ਸਾਧਵੀਆਂ ਨਾਲ ਬਲਾਤਕਾਰ ਅਤੇ ਪੱਤਰਕਾਰ ਛਤਰਪਤੀ ਹੱਤਿਆ ਕਾਂਡ ਮਾਮਲੇ 'ਚ ਸਜ਼ਾ ਭੁਗਤ ਰਹੇ ਡੇਰਾ ਸਿਰਸਾ ਮੁਖੀ ਸੌਦਾ ਸਾਧ ਨੂੰ ਜ਼ਮਾਨਤ ਦੇਣ ਦੋਂ ਪੰਜਾਬ-ਹਰਿਆਣਾ ਹਾਈ ਕੋਰਟ ਨੇ ਇਨਕਾਰ ਕਰ ਦਿੱਤਾ ਹੈ। ਸੌਦਾ ਸਾਧ ਨੇ ਆਪਣੀ ਇਕ ਮੂੰਹ ਬੋਲੀ ਧੀ ਦੇ ਵਿਆਹ 'ਚ ਸ਼ਾਮਲ ਹੋਣ ਲਈ ਜ਼ਮਾਨਤ ਪਟੀਸ਼ਨ ਦਾਖ਼ਲ ਕੀਤੀ ਸੀ।

ਸੌਦਾ ਸਾਧ ਨੇ ਪਟੀਸ਼ਨ 'ਚ ਮੰਗ ਕੀਤੀ ਸੀ ਕਿ ਸਿਰਸਾ 'ਚ ਉਸ ਦੀ ਮੂੰਹ ਬੋਲੀ ਧੀ ਦਾ ਵਿਆਹ ਹੋਣਾ ਹੈ, ਜਿਸ 'ਚ ਉਹ ਸ਼ਾਮਲ ਹੋਣਾ ਚਾਹੁੰਦਾ ਹੈ। ਇਸ ਪਟੀਸ਼ਨ 'ਤੇ ਅੱਜ ਸੁਣਵਾਈ ਦੌਰਾਨ ਸੀਬੀਆਈ ਅਤੇ ਹਰਿਆਣਾ ਸਰਕਾਰ ਨੇ ਸੌਦਾ ਸਾਧ ਨੂੰ ਜਮਾਨਤ ਦੇਣ ਦਾ ਵਿਰੋਧ ਕੀਤੀ। ਸੀਬੀਆਈ ਅਤੇ ਹਰਿਆਣਾ ਸਰਕਾਰ ਨੇ ਕਿਹਾ ਕਿ ਸੌਦਾ ਸਾਧ ਨੂੰ ਜ਼ਮਾਨਤ ਮਿਲਣ 'ਤੇ ਸੂਬੇ 'ਚ ਕਾਨੂੰਨ-ਵਿਵਸਥਾ ਵਿਗੜ ਸਕਦੀ ਹੈ। ਐਡਵੋਕੇਟ ਮਹਿੰਦਰ ਜੋਸ਼ੀ ਨੇ ਕਿਹਾ ਕਿ ਡੇਰੇ 'ਚ ਹਾਰ ਪਹਿਨਾ ਕੇ ਵਿਆਹ ਹੁੰਦੇ ਹਨ। ਅਜਿਹੇ 'ਚ ਸੌਦਾ ਸਾਧ ਨੂੰ ਇਸ ਵਿਆਹ 'ਚ ਸ਼ਾਮਲ ਹੋਣ ਦੀ ਕੋਈ ਵਿਸ਼ੇਸ਼ ਲੋੜ ਨਹੀਂ ਹਨ। 

ਬਹਿਸ ਦੌਰਾਨ ਹੀ ਸੌਦਾ ਸਾਧ ਦੇ ਵਕੀਲ ਨੇ ਜ਼ਮਾਨਤ ਪਟੀਸ਼ਨ ਵਾਪਸ ਲੈਣ ਦੀ ਗੱਲ ਕਹੀ। ਇਸ ਦੇ ਆਧਾਰ 'ਤੇ ਹਾਈ ਕੋਰਟ ਨੇ ਅਰਜ਼ੀ ਰੱਦ ਕਰ ਦਿੱਤੀ। ਇਸ ਸਮੇਂ ਸੌਦਾ ਸਾਧ ਰੋਹਤਕ ਦੀ ਸੁਨਾਰੀਆ ਜੇਲ 'ਚ ਬੰਦ ਹੈ।