ਪਟਿਆਲਾ ’ਚ ਲੋਕ ਕਰਨਗੇ ਚੋਣਾਂ ਦਾ ਬਾਈਕਾਟ, ਚੁੱਕਿਆ ‘ਵਿਕਾਸ ਨਹੀਂ ਤਾਂ ਵੋਟ ਨਹੀਂ’ ਦਾ ਝੰਡਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਲੋਕਾਂ ਵਲੋਂ ਨਗਰ ਨਿਗਮ ਵਿਰੁਧ ਜੰਮ ਕੇ ਨਾਅਰੇਬਾਜ਼ੀ

People Protest against Nagar Nigam

ਪਟਿਆਲਾ: ਪੰਜਾਬ ਵਿਚ ਲੋਕਸਭਾ ਚੋਣਾਂ ਨੂੰ ਲੈ ਕੇ ਸਿਆਸਤਦਾਨਾਂ ਦੇ ਨਾਲ-ਨਾਲ ਆਮ ਜਨਤਾ ਵੀ ਕਾਫ਼ੀ ਸਰਗਰਮ ਨਜ਼ਰ ਆ ਰਹੀ ਹੈ। ਲੋਕ ਵੀ ਅਪਣੇ ਹੱਕਾਂ ਲਈ ਖ਼ੁਦ ਲੜਨ ਨੂੰ ਤਿਆਰ ਹੋ ਗਏ ਹਨ। ਦਰਅਸਲ, ਚੋਣਾਂ ਦੇ ਮੱਦੇਨਜ਼ਰ ਪਟਿਆਲਾ ਦੇ ਸਨੀ ਇੰਨਕਲੇਵ ਇਲਾਕੇ ਦੇ ਲੋਕਾਂ ਨੇ ਨਗਰ ਨਿਗਮ ਵਿਰੁਧ ਝੰਡਾ ਚੁੱਕ ਲਿਆ ਹੈ ਤੇ ਨਾਲ ਹੀ ਚੋਣਾਂ ਦਾ ਬਾਈਕਾਟ ਕਰਨ ਦੇ ਫਲੈਕਸ ਬੋਰਡ ਵੀ ਲਾਏ ਹੋਏ ਹਨ। ਇਸ ਵਿਚ ਉਨ੍ਹਾਂ ਲਿਖਿਆ ਹੈ ‘ਵਿਕਾਸ ਨਹੀਂ ਤਾਂ ਵੋਟ ਨਹੀਂ’।

ਇਸ ਦੇ ਨਾਲ ਹੀ ਲੋਕਾਂ ਵਲੋਂ ਨਗਰ ਨਿਗਮ ਵਿਰੁਧ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ ਜਾ ਰਹੀ ਹੈ। ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਇੰਨਕਲੇਵ ਦਾ ਨਕਸ਼ਾ ਪਾਸ ਹੈ ਪਰ ਇਸ ਦੇ ਬਾਵਜੂਦ ਨਗਰ ਨਿਗਮ ਜਾਣਬੁੱਝ ਕੇ ਲੋਕਾਂ ਨੂੰ ਪ੍ਰੇਸ਼ਾਨ ਕਰ ਰਿਹਾ ਹੈ। ਸਰਕਾਰ ਵਲੋਂ ਕੋਈ ਸੁਣਵਾਈ ਨਹੀਂ ਕੀਤੀ ਜਾ ਰਹੀ। ਲੋਕਾਂ ਦਾ ਕਹਿਣਾ ਹੈ ਕਿ ਉਹ ਅਜਿਹੇ ਲੀਡਰ ਨੂੰ ਕਦੇ ਵੋਟ ਨਹੀਂ ਦੇਣਗੇ ਜਿੱਥੇ ਆਮ ਜਨਤਾ ਨੂੰ ਪ੍ਰੇਸ਼ਾਨ ਕੀਤਾ ਜਾਂਦਾ ਹੈ।

ਦੱਸ ਦਈਏ ਕਿ ਚੋਣਾਂ ਦਾ ਬਿਗੁਲ ਵੱਜ ਚੁੱਕਿਆ ਹੈ। ਪੰਜਾਬ ਵਿਚ ਲੋਕਸਭਾ ਚੋਣਾਂ 19 ਮਈ ਨੂੰ ਪੈਣੀਆਂ ਹਨ। ਹੁਣ ਇਹ ਵੇਖਣਾ ਦਿਲਚਸਪ ਹੋਵੇਗਾ ਕਿ 23 ਮਈ ਨੂੰ ਨਤੀਜਿਆਂ ਦੌਰਾਨ ਜਨਤਾ ਕਿਸ ਨੂੰ ਜਿੱਤ ਦੀ ਝੰਡੀ ਫੜਾਉਂਦੀ ਹੈ।