ਆਰਥਿਕ ਸਥਿਤੀ ’ਚ ਸੁਧਾਰ ਕਰਕੇ ਜਲਦੀ ਲੋਕਾਂ ਦੀਆਂ ਮੰਗਾਂ ਪੂਰੀਆਂ ਕਰਾਂਗੇ: ਰਜਿੰਦਰ ਕੌਰ ਭੱਠਲ
ਕਾਂਗਰਸ ਪਾਰਟੀ ਪੂਰੇ ਜ਼ੋਰਾਂ-ਸ਼ੋਰਾਂ ਨਾਲ ਵੱਧ ਰਹੀ ਹੈ ਅੱਗੇ
Rajinder Kaur Bhattal
ਸੰਗਰੂਰ: ਸੀਨੀਅਰ ਕਾਂਗਰਸੀ ਲੀਡਰ ਬੀਬੀ ਰਜਿੰਦਰ ਕੌਰ ਭੱਠਲ ਅੱਜ ਸੰਗਰੂਰ ਲੋਕਸਭਾ ਹਲਕੇ ਤੋਂ ਉਮੀਦਵਾਰ ਕੇਵਲ ਸਿੰਘ ਢਿੱਲੋਂ ਦੇ ਹੱਕ ਵਿਚ ਚੋਣ ਪ੍ਰਚਾਰ ਕਰਨ ਲਈ ਸੰਗਰੂਰ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਭਗਵੰਤ ਮਾਨ ਤਾਂ ਹੁਣ ਕਿਸੇ ਮੁਕਾਬਲੇ ਵਿਚ ਹੀ ਨਹੀਂ ਹੈ ਤੇ ਢੀਂਡਸਾ ਵੀ ਹੁਣ ਦਿਨੋ-ਦਿਨ ਹੇਠਾਂ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਡੀ ਪਾਰਟੀ ਪੂਰੇ ਜ਼ੋਰਾਂ-ਸ਼ੋਰਾਂ ਨਾਲ ਅੱਗੇ ਵੱਧ ਰਹੀ ਹੈ ਤੇ ਬਹੁਤ ਵੱਡੇ ਮਾਰਜਨ ਨਾਲ ਅਸੀਂ ਜਿੱਤ ਹਾਸਲ ਕਰਾਂਗੇ।
ਇਸ ਦੌਰਾਨ ਉਨ੍ਹਾਂ ਕਿਹਾ ਕਿ ਡੈਮੋਕ੍ਰੇਸੀ ਦੇ ਵਿਚ ਕੋਈ ਕੀ ਕਰ ਰਿਹਾ ਹੈ ਅਸੀਂ ਰੋਕ ਨਹੀਂ ਸਕਦੇ ਪਰ ਸਾਡਾ ਮਨਸ਼ਾ ਇਹ ਹੈ ਕਿ ਅਸੀਂ ਪੰਜਾਬ ਦੀ ਆਰਥਿਕ ਸਥਿਤੀ ਵਿਚ ਸੁਧਾਰ ਕਰਕੇ ਜਲਦੀ ਹੀ ਸਾਰਿਆਂ ਦੀਆਂ ਮੰਗਾਂ ਵੱਲ ਧਿਆਨ ਕੇਂਦਰਿਤ ਕਰਾਂਗੇ।