ਕੋਰੋਨਾ ਦੀ ਰੋਕਥਾਮ ਸਬੰਧੀ ਪਟਰੌਲ ਪੰਪ ਆਪਰੇਟਰਾਂ ਨੂੰ ਐਡਵਾਈਜ਼ਰੀ ਜਾਰੀ
ਕੋਰੋਨਾ ਵਾਇਰਸ ਮਹਾਂਮਾਰੀ ਨੂੰ ਠੱਲ੍ਹ ਪਾਉਣ ਦੀਆਂ ਕੋਸ਼ਿਸ਼ਾਂ ਨੂੰ ਹੋਰ ਤੇਜ਼ ਕਰਦਿਆਂ ਪੰਜਾਬ ਸਰਕਾਰ ਨੇ ਪਟਰੌਲ ਪੰਪ ਪ੍ਰਬੰਧਕਾਂ ਅਤੇ ਅਪਰੇਟਰਾਂ ਨੂੰ ਫਿਲਿੰਗ ਸਟੇਸ਼ਨਾਂ
ਚੰਡੀਗੜ੍ਹ, 30 ਅਪ੍ਰੈਲ (ਸਪੋਕਸਮੈਨ ਸਮਾਚਾਰ ਸੇਵਾ) : ਕੋਰੋਨਾ ਵਾਇਰਸ ਮਹਾਂਮਾਰੀ ਨੂੰ ਠੱਲ੍ਹ ਪਾਉਣ ਦੀਆਂ ਕੋਸ਼ਿਸ਼ਾਂ ਨੂੰ ਹੋਰ ਤੇਜ਼ ਕਰਦਿਆਂ ਪੰਜਾਬ ਸਰਕਾਰ ਨੇ ਪਟਰੌਲ ਪੰਪ ਪ੍ਰਬੰਧਕਾਂ ਅਤੇ ਅਪਰੇਟਰਾਂ ਨੂੰ ਫਿਲਿੰਗ ਸਟੇਸ਼ਨਾਂ ਨੂੰ ਸਾਫ਼, ਸਵੱਛ ਅਤੇ ਰੋਗਾਣੂ-ਮੁਕਤ ਰੱਖਣ ਸਬੰਧੀ ਐਡਵਾੲਜ਼ਰੀ ਜਾਰੀ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦਸਿਆ ਕਿ ਸਰਕਾਰ ਨੇ ਪਟਰੌਲ ਪੰਪ ਪ੍ਰਬੰਧਕਾਂ/ਅਪਰੇਟਰਾਂ ਨੂੰ ਸਲਾਹ ਦਿਤੀ ਹੈ ਕਿ ਉਹ ਸਿਰਫ਼ ਲੋੜੀਂਦੇ ਸਟਾਫ਼ ਦੀ ਤਾਇਨਾਤੀ ਕਰਨ ਜਾਂ ਸਟਾਫ਼ ਨੂੰ ਸ਼ਿਫ਼ਟਾਂ ਵਿਚ ਬੁਲਾਇਆ ਜਾਵੇ ਤਾਂ ਜੋ ਸਟਾਫ਼ ਦੀ ਇਕੱਤਰਤਾ ਹੋਣ ਤੋਂ ਰੋਕੀ ਜਾ ਸਕੇ।
ਬੁਲਾਰੇ ਨੇ ਅੱਗੇ ਕਿਹਾ ਹੈ ਕਿ ਤੇਜ਼ ਬੁਖਾਰ/ਖੰਘ/ਛਿੱਕਾਂ, ਸਾਹ ਲੈਣ ਵਿੱਚ ਤਕਲੀਫ ਤੋਂ ਪੀੜਤ ਕਰਮਚਾਰੀ ਨੂੰ ਸਵੈ-ਇੱਛਾ ਨਾਲ ਇਸ ਦੀ ਰੀਪੋਰਟ ਪਟਰੌਲ ਪੰਪ ਦੇ ਮੈਨੇਜਰ ਨੂੰ ਦੇਣੀ ਚਾਹੀਦੀ ਹੈ ਅਤੇ ਤੁਰਤ ਡਾਕਟਰੀ ਸਲਾਹ ਲੈਣੀ ਚਾਹੀਦੀ ਹੈ। ਰਾਜ ਸਰਕਾਰ ਨੇ ਪੈਟਰੋਲ ਪੰਪਾਂ ਨੂੰ ਕੀਟਾਣੂ-ਮੁਕਤ ਕਰਨ ਸਬੰਧੀ ਵੀ ਦਿਸ਼ਾ-ਨਿਰਦੇਸ਼ ਦਿੱਤੇ ਹਨ ਜਿਸ ਤਹਿਤ ਦਫਤਰੀ ਕੰਮਕਾਜ ਸ਼ੁਰੂ ਹੋਣ ਤੋਂ ਪਹਿਲਾਂ ਸਵੇਰੇ ਸੁਵਖ਼ਤੇ ਜਾਂ ਕੰਮਕਾਜ ਖ਼ਤਮ ਹੋਣ ਪਿੱਛੋਂ ਸ਼ਾਮ ਨੂੰ ਅੰਦਰਲੇ ਕਮਰਿਆਂ ਦੀ ਸਫਾਈ ਕੀਤੀ ਜਾਣੀ ਚਾਹੀਦੀ ਹੈ।
ਪਟਰੌਲ ਪੰਪ ਪ੍ਰਬੰਧਕਾਂ ਨੂੰ ਸਲਾਹ ਦਿਤੀ ਗਈ ਕਿ ਉਹ ਐਂਟਰੀ ਪੁਆਇੰਟਾਂ ’ਤੇ ਵਾਹਨ ਚਾਲਕਾਂ ਲਈ ਹੱਥਾਂ ਨੂੰ ਸਾਫ ਕਰਨ ਦੀ ਸੁਵਿਧਾ ਉਪਲਬਧ ਕਰਨ। ਵਾਹਨਾਂ ਦੇ ਰੋਗਾਣੂ-ਮੁਕਤ ਕਰਨ ਦੀ ਸਹੂਲਤ ਅਦਾਇਗੀ ਦੇ ਅਧਾਰ ’ਤੇ ਵੀ ਵਿਚਾਰੀ ਜਾ ਸਕਦੀ ਹੈ। ਜੇਕਰ ਪੈਟਰੋਲ / ਡੀਜ਼ਲ ਟੈਂਕੀ ਨੂੰ ਚਾਬੀ ਰਾਹੀਂ ਖੋਲਿ੍ਹਆ ਜਾਂਦਾ ਹੈ ਤਾਂ ਤੇਲ ਪਾਉਣ ਵਾਲੇ ਕਰਮਚਾਰੀ ਨੂੰ ਚਾਬੀ ਵਰਤਣ ਤੋਂ ਤੁਰੰਤ ਬਾਅਦ ਆਪਣੇ ਹੱਥਾਂ ਨੂੰ ਧੋਣਾ ਜਾਂ ਸਾਫ ਕਰਨਾ ਚਾਹੀਦਾ ਹੈ। ਪੈਟਰੋਲ ਪੰਪਾਂ ਨੂੰ ਡਿਜੀਟਲ ਲੈਣ-ਦੇਣ ਵੱਧ ਤੋਂ ਵੱਧ ਉਤਸ਼ਾਹਿਤ ਕਰਨਾ ਚਾਹੀਦਾ ਹੈ ਅਤੇ ਕਰਮਚਾਰੀਆਂ ਨੂੰ ਕਿਸੇ ਵੀ ਨਕਦ ਲੈਣ-ਦੇਣ ਤੋਂ ਪਹਿਲਾਂ ਅਤੇ ਬਾਅਦ ਵਿਚ ਤੁਰੰਤ ਆਪਣੇ ਹੱਥਾਂ ਨੂੰ ਸਾਫ਼ ਕਰਨਾ ਚਾਹੀਦਾ ਹੈ