Covid 19 : ਮਰੀਜ਼ਾਂ ਦੀ ਗਿਣਤੀ ਵੱਧਦੇ ਦੇਖ, ਸਰਕਾਰ ਨੇ ਪੰਜਾਬ ਦੀਆਂ ਸਾਰੀਆਂ ਸਰਹੱਦਾਂ ਕੀਤੀਆਂ ਸੀਲ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਵਿਚ ਕਰੋਨਾ ਮਰੀਜ਼ਾਂ ਦੀ ਗਿਣਤੀ ਵਿਚ ਹੋ ਰਹੇ ਇਜਾਫੇ ਨੂੰ ਦੇਖ ਹੁਣ ਕੈਪਟਨ ਸਰਕਾਰ ਨੇ ਇਕ ਵੱਡਾ ਫੈਸਲਾ ਲਿਆ ਹੈ।

Corona virus

ਚੰਡੀਗੜ੍ਹ : ਪੰਜਾਬ ਵਿਚ ਕਰੋਨਾ ਮਰੀਜ਼ਾਂ ਦੀ ਗਿਣਤੀ ਵਿਚ ਹੋ ਰਹੇ ਇਜਾਫੇ ਨੂੰ ਦੇਖ ਹੁਣ ਕੈਪਟਨ ਸਰਕਾਰ ਨੇ ਇਕ ਵੱਡਾ ਫੈਸਲਾ ਲਿਆ ਹੈ। ਜਿਸ ਵਿਚ ਕਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਦੇ ਲਈ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੀਆਂ ਸਾਰੀਆਂ ਸਰਹੱਦਾਂ ਨੂੰ ਸੀਲ ਕਰਨ ਦਾ ਐਲਾਨ ਕੀਤਾ ਹੈ। ਜਿਸ ਦੇ ਅਧੀਨ ਕਿਸੇ ਵੀ  ਬਾਹਰੀ ਸੂਬੇ ਦੇ ਵਾਹਨਾਂ ਨੂੰ ਪੰਜਾਬ ਵਿਚ ਐਂਟਰ ਨਹੀਂ ਹੋਣ ਦਿੱਤਾ ਜਾਵੇਗਾ। 

ਦੱਸ ਦੱਈਏ ਕਿ ਇਸ ਵਿਚ ਕੇਵਲ ਦੂਜੇ ਸੂਬਿਆਂ ਦੇ ਲੋਕਾਂ ਨੂੰ ਲਿਆਜਾਣ ਵਾਲੀਆਂ ਬੱਸਾਂ ਜਾਂ ਫਿਰ ਪੰਜਾਬੀਆਂ ਨੂੰ ਛੱਡਣ ਆਉਂਣ ਵਾਲੀਆਂ ਬੱਸਾਂ ਨੂੰ ਹੀ ਕਾਗਜ ਦਿਖਾਉਂਣ ਤੋਂ ਬਾਅਦ ਆਉਂਣ ਦੀ ਆਗਿਆ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਕੈਪਟਨ ਅਮਰਿੰਦਰ ਸਿੰਘ ਨੇ ਜ਼ਿਲ੍ਹਿਆਂ ਨੂੰ ਵੀ ਸੀਲ ਕਰਨ ਦੀ ਗੱਲ ਕਹੀ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਕਿਹਾ ਕਿ ਹੁਣ ਦੂਜੇ ਸੂਬਿਆਂ ਤੋਂ ਪੰਜਾਬ ਦੇ ਵੱਖ-ਵੱਖ ਪਿੰਡਾਂ ਵਿਚ ਆਉਂਣ ਵਾਲੇ ਸ਼ਰਧਾਲੂਆਂ ਉਨ੍ਹਾਂ ਦੇ ਪਿੰਡਾਂ ਵਿਚ ਹੀ ਨਿਰਧਾਰਿਤ ਕੀਤੀਆਂ ਥਾਵਾਂ ਵਿਚ ਕੁਆਰੰਟੀਨ ਕਰਕੇ ਰੱਖਿਆ ਜਾਵੇਗਾ।

ਇਸ ਵਿਚ ਭਾਵੇਂ ਕਿ ਉਨ੍ਹਾਂ ਦੀ ਕਰੋਨਾ ਰਿਪੋਰਟ ਪੌਜਟਿਵ ਹੋਵੇ ਜਾਂ ਫਿਰ ਨੈਗਟਿਵ। ਜਿਸ ਤੋਂ ਬਾਅਦ ਪਿੰਡਾਂ ਵਿਚ ਅਜਿਹੇ ਭਵਨਾਂ ਦੀ ਪਛਾਣ ਕਰਨ ਲਈ ਮੁੱਖ ਮੰਤਰੀ ਨੇ ਡਿਪਟੀ ਕਮੀਸ਼ਨਰਾਂ ਨੂੰ ਪਿੱਡਾਂ ਦੇ ਸਰਪੰਚਾਂ ਅਤੇ ਪੰਚਾਇਤਾਂ ਨਾਲ ਮਿਲ ਕੇ ਕੰਮ ਕਰਨ ਲਈ ਕਿਹਾ ਹੈ। ਇਸ ਤੋਂ ਇਲਾਵਾ ਇਹ ਵੀ ਦੱਸ ਦਈਏ ਕਿ ਦੂਜੇ ਸੂਬਿਆਂ ਤੋਂ ਆਉਂਣ ਵਾਲੇ ਲੋਕਾਂ ਨੂੰ 21 ਦਿਨ ਦੇ ਲਈ ਕੁਆਰੰਟੀਨ ਕਰਕੇ ਰੱਖਿਆ ਜਾਵੇਗਾ।

ਇਸ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਪਿਛਲੇ 4-5 ਦਿਨ ਪਹਿਲਾਂ ਨਾਂਦੇੜ ਤੋਂ 3,525 ਸ਼ਰਧਾਲੂ, ਕੋਟਾ ਤੋਂ 153 ਵਿਦਿਆਰਥੀ ਅਤੇ ਇਸ ਤੋਂ ਇਲਾਵਾ 3,085 ਕਾਮੇਂ ਪੰਜਾਬ ਪਰਤੇ ਹਨ। ਨਾਂਦੇੜ ਤੋਂ ਆਏ ਸ਼ਰਧਾਲੂਆਂ ਵਿਚੋਂ 577 ਦੀ ਰਿਪੋਰਟ ਆ ਚੁੱਕੀ ਹੈ ਜਿਸ ਵਿਚ 20 ਫੀਸਦੀ ਦੇ ਕਰੀਬ ਲੋਕ ਕਰੋਨਾ ਪੌਜਟਿਵ ਹਨ। ਇਸ ਤੋਂ ਇਲਾਵਾ ਕੈਪਨਟ ਅਮਰਿੰਦਰ ਸਿੰਘ ਨੇ ਕਿਹਾ ਕਿ ਬਾਹਰ ਤੋਂ ਆਉਂਣ ਵਾਲੇ ਸਾਰੇ ਲੋਕਾਂ ਨੂੰ ਕੋਵਾਐੱਪ ਡਾਉਂਨ ਲੋਡ ਕਰਨਾ ਯਕੀਨੀ ਬਣਾਇਆ ਜਾਵੇਗਾ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।