ਹਰਿਆਣਾ ’ਚ 9 ਸਬਜ਼ੀ ਵੇਚਣ ਵਾਲਿਆਂ ਨੂੰ ਵੀ ਹੋਇਆ ਕੋਰੋਨਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਹਰਿਆਣਾ ਵਿਚ ਕੋਰੋਨਾ ਵਾਇਰਸ ਦੇ ਮਾਮਲਿਆਂ ਵਿਚ ਇਕ ਵਾਰ ਮੁੜ ਤੇਜ਼ੀ ਆਈ ਹੈ। ਹਰਿਆਣਾ ਦੇ ਝੱਜਰ ਵਿਚ ਕੋਰੋਨਾ ਵਾਇਰਸ ਦੇ 10 ਮਾਮਲੇ ਸਾਹਮਣੇ ਆਏ ਹਨ।

File Photo

ਰੋਹਤਕ, 30 ਅਪ੍ਰੈਲ : ਹਰਿਆਣਾ ਵਿਚ ਕੋਰੋਨਾ ਵਾਇਰਸ ਦੇ ਮਾਮਲਿਆਂ ਵਿਚ ਇਕ ਵਾਰ ਮੁੜ ਤੇਜ਼ੀ ਆਈ ਹੈ। ਹਰਿਆਣਾ ਦੇ ਝੱਜਰ ਵਿਚ ਕੋਰੋਨਾ ਵਾਇਰਸ ਦੇ 10 ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਵਿਚੋਂ 9 ਮਰੀਜ਼ ਸਬਜ਼ੀ ਵਿਕਰੇਤਾ ਹਨ, ਜੋ ਹਾਲ ਹੀ ਵਿਚ ਦਿੱਲੀ ਗਏ ਹਨ ਅਤੇ ਇਕ ਮਰੀਜ਼ ਹਸਪਤਾਲ ਵਿਚ ਇਕ ਨਰਸ ਹੈ। ਝੱਜਰ ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਦੇ ਕੁੱਲ 18 ਮਾਮਲੇ ਹਨ।

ਇੰਨੀ ਵੱਡੀ ਗਿਣਤੀ ਵਿਚ ਸਬਜ਼ੀ ਵੇਚਣ ਵਾਲਿਆਂ ਵਿਚ ਕੋਰੋਨਾ ਦੇ ਮਿਲਣ ਨਾਲ ਜ਼ਿਲ੍ਹੇ ਵਿਚ ਹਲਚਲ ਮਚ ਗਈ ਹੈ। ਇਸ ਕਾਰਨ ਲੋਕਾਂ ਵਿਚ ਡਰ ਦਾ ਮਾਹੌਲ ਹੈ। ਮੁੱਖ ਮੈਡੀਕਲ ਅਫ਼ਸਰ (ਸੀ.ਐੱਮ.ਓ.) ਡਾ: ਰਣਦੀਪ ਪੂਨੀਆ ਨੇ ਕਿਹਾ ਕਿ ਇਨ੍ਹਾਂ ਦੇ ਸੰਪਰਕ ਵਿਚ ਆਉਣ ਵਾਲਿਆਂ ਦੀ ਭਾਲ ਕੀਤੀ ਜਾ ਰਹੀ ਹੈ।
 ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਬੁੱਧਵਾਰ ਨੂੰ ਦਿੱਲੀ ਦੇ ਨਾਲ ਲਗਦੇ ਗੁਰੂਗ੍ਰਾਮ, ਫ਼ਰੀਦਾਬਾਦ ਅਤੇ ਸੋਨੀਪਤ ਦੀਆਂ ਸਾਰੀਆਂ ਹੱਦਾਂ ਨੂੰ ਸੀਲ ਕਰਨ ਨੂੰ ਜਾਇਜ਼ ਠਹਿਰਾਇਆ ਸੀ।

ਮੁੱਖ ਮੰਤਰੀ ਖੱਟਰ ਨੇ ਸਪੱਸ਼ਟ ਤੌਰ ’ਤੇ ਕਿਹਾ ਕਿ ਅਸੀਂ ਕੋਰੋਨਾ ਵਾਇਰਸ ਨੂੰ ਕਿਸੇ ਵੀ ਕੀਮਤ ’ਤੇ ਦਿੱਲੀ ਤੋਂ ਹਰਿਆਣਾ ਵਿਚ ਦਾਖ਼ਲ ਨਹੀਂ ਹੋਣ ਦੇਵਾਂਗੇ। ਉਨ੍ਹਾਂ ਕਿਹਾ ਕਿ ਸਵੈ-ਰਖਿਆ ਲਈ ਸਖ਼ਤੀ ਨਾਲ ਕੰਮ ਕਰਨਾ ਜ਼ਰੂਰੀ ਹੈ ਅਤੇ ਇਸ ਵਿਚ ਕੱੁਝ ਵੀ ਗ਼ਲਤ ਨਹੀਂ ਹੈ ਕਿਉਂਕਿ ਜਿਹੜੀ ਜ਼ਿੰਦਗੀ ਬਚੀ ਹੈ ਉਹ ਖ਼ਾਸ ਹੈ। 
 (ਏਜੰਸੀ