ਫਿਰੋਜ਼ਪੁਰ ਕੌਮਾਂਤਰੀ ਸਰਹੱਦ ’ਤੇ ਬੀਐਸਐਫ ਨੇ ਬਰਾਮਦ ਕੀਤੀ 10 ਕਿਲੋ ਤੋਂ ਜ਼ਿਆਦਾ ਹੈਰੋਇਨ
ਬੀਐਸਐਫ ਦੀ ਬਟਾਲੀਅਨ 116 ਨੂੰ ਮਿਲੀ ਕਾਮਯਾਬੀ
BSF seize 10 packets of contraband
ਫਿਰੋਜ਼ਪੁਰ: ਭਾਰਤ-ਪਾਕਿਸਤਾਨ ਸਰਹੱਦ ’ਤੇ ਬੀਐਸਐਫ ਦੀ ਬਟਾਲੀਅਨ 116 ਨੇ 10 ਪੈਕੇਟ ਹੈਰੋਇਨ ਬਰਾਮਦ ਕੀਤੀ ਹੈ। ਜਾਣਕਾਰੀ ਸਾਂਝੀ ਕਰਦਿਆਂ ਬੀਐਸਐਫ ਪੰਜਾਬ ਨੇ ਦੱਸਿਆ ਕਿ ਬਰਾਮਦ ਹੋਈ ਹੈਰੋਇਨ ਦਾ ਵਜ਼ਨ 10 ਕਿਲੋ 590 ਗ੍ਰਾਮ ਹੈ।
ਬੀਐਸਐਫ ਮੁਤਾਬਿਕ ਫ਼ਿਰੋਜ਼ਪੁਰ ਸੈਕਟਰ ’ਤੇ ਜਦੋਂ ਸੀਮਾ ਸੁਰੱਖਿਆ ਬਲਾਂ ਦੀ 116 ਬਟਾਲੀਅਨ ਦੇ ਜਵਾਨ ਗਸ਼ਤ ਕਰ ਰਹੇ ਸਨ ਤਾਂ ਉਹਨਾਂ ਨੂੰ ਕੌਮਾਂਤਰੀ ਸਰਹੱਦ ਨੇੜਿਓਂ ਹੈਰੋਇਨ ਦੇ ਪੈਕਟ ਬਰਾਮਦ ਹੋਏ। ਬਰਾਮਦ ਕੀਤੀ ਗਈ ਹੈਰੋਇਨ ਦੀ ਕੀਮਤ 53 ਕਰੋੜ ਰੁਪਏ ਦੱਸੀ ਜਾ ਰਹੀ ਹੈ।