ਰਵਨੀਤ ਬਿੱਟੂ ਤੇ ਸੁਖਦੇਵ ਢੀਂਡਸਾ ਸਮੇਤ ਪ੍ਰਮੁੱਖ ਸ਼ਖਸੀਅਤਾਂ ਨੇ ਪ੍ਰਕਾਸ਼ ਸਿੰਘ ਬਾਦਲ ਦੇ ਅਕਾਲ ਚਲਾਣੇ ’ਤੇ ਦੁੱਖ ਕੀਤਾ ਸਾਂਝਾ

ਏਜੰਸੀ

ਖ਼ਬਰਾਂ, ਪੰਜਾਬ

ਕਈ ਪੰਜਾਬੀ ਗਾਇਕ ਵੀ ਦੁੱਖ ਵੰਡਾਉਣ ਪਹੁੰਚੇ

File Photo

ਸ੍ਰੀ ਮੁਕਤਸਰ ਸਾਹਿਬ : ਸਾਬਕਾ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਤੇ ਮੈਂਬਰ ਪਾਰਲੀਮੈਂਟ ਰਵਨੀਤ ਸਿੰਘ ਬਿੱਟੂ ਸਮੇਤ ਅੱਜ ਪ੍ਰਮੁੱਖ ਸ਼ਖਸੀਅਤਾਂ ਨੇ ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਰਹੇ ਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਦੀ ਰਿਹਾਇਸ਼ ’ਤੇ ਪਹੁੰਚ ਕੇ ਉਹਨਾਂ ਦੇ ਅਕਾਲ ਚਲਾਣੇ ’ਤੇ  ਸੁਖਬੀਰ ਸਿੰਘ ਬਾਦਲ ਨਾਲ ਦੁੱਖ ਸਾਂਝਾ ਕੀਤਾ। 

ਇਹਨਾਂ ਸ਼ਖਸੀਅਤਾਂ ਨੇ ਪ੍ਰਕਾਸ਼ ਸਿੰਘ ਬਾਦਲ ਵੱਲੋਂ ਪੰਜਾਬ ਦਾ ਮੁੱਖ ਮੰਤਰੀ ਹੁੰਦਿਆਂ ਸੂਬੇ ਦੇ ਵਿਕਾਸ ਤੇ ਲੋਕਾਂ ਦੀ ਭਲਾਈ ਵਾਸਤੇ ਕੀਤੇ ਕੰਮਾਂ ਨੂੰ ਯਾਦ ਕੀਤਾ ਤੇ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਨੇ ਪੰਜਾਬ ਵਿਚ ਸ਼ਾਂਤੀ ਤੇ ਫਿਰਕੂ ਸਦਭਾਵਨਾ ਕਾਇਮ ਰੱਖਣ ਵਿਚ ਅਹਿਮ ਰੋਲ ਅਦਾ ਕੀਤਾ। ਉਹਨਾਂ ਕਿਹਾ ਕਿ ਬਾਦਲ ਨੇ ਹਮੇਸ਼ਾ ਹੀ ਇਸ ਗੱਲ ’ਤੇ ਜ਼ੋਰ ਦਿੱਤਾ ਹੈ ਕਿ ਪੰਜਾਬ ਦੀ ਤਰੱਕੀ ਤੇ ਖੁਸ਼ਹਾਲੀ ਤਾਂ ਹੀ ਸੰਭਵ ਹੈ ਜੇਕਰ ਪੰਜਾਬ ਵਿਚ ਸ਼ਾਂਤੀ ਤੇ ਫਿਰਕੂ ਸਦਭਾਵਨਾ ਕਾਇਮ ਰਹੇਗੀ 

ਅੱਜ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕਰਕੇ ਦੁੱਖ ਸਾਂਝਾ ਕਰਨ ਵਾਲਿਆਂ ਵਿਚ ਸੁਖਦੇਵ ਸਿੰਘ ਢੀਂਡਸਾ ਤੇ ਰਵਨੀਤ ਸਿੰਘ ਬਿੱਟੂ ਤੋਂ ਇਲਾਵਾ ਗੁਰਜੀਤ ਸਿੰਘ ਔਜਲਾ ਤੇ ਅਮਰ ਸਿੰਘ, ਸਾਬਕਾ ਐਮਪੀ ਰਾਜ ਮੋਹਿੰਦਰ ਸਿੰਘ ਮਜੀਠੀਆ, ਰਾਜਸਥਾਨ ਦੇ ਸਾਬਕਾ ਮੰਤਰੀ ਗੁਰਜੰਟ ਸਿੰਘ ਬਰਾੜ, ਪੰਜਾਬ ਦੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ, ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਮਹਿੰਦਰ ਕੇਪੀ, ਸਾਬਕਾ ਵਿਧਾਇਕ ਦਲਵੀਰ ਸਿੰਘ ਗੋਲਡੀ, ਜੱਸੀ ਖੰਗੂੜਾ, ਹਰਮਿੰਦਰ ਸਿੰਘ ਗਿੱਲ, ਕਰਨ ਕੌਰ ਬਰਾੜ, ਬੀਬੀ ਵਨਿੰਦਰ ਕੌਰ ਲੂੰਬਾ, ਨਿਰਮਲ ਸਿੰਘ ਸ਼ੁਤਰਾਣਾ, ਅਰਵਿੰਦ ਖੰਨਾ, ਸਿਮਰਜੀਤ ਸਿੰਘ ਬੈਂਸ ਤੇ ਬਲਵਿੰਦਰ ਸਿੰਘ ਬੈਂਸ

 ਵਿਧਾਇਕ ਸੰਦੀਪ ਕੁਮਾਰ ਜਾਖੜ, ਨਰੇਸ਼ ਕਟਾਰੀਆ, ਅਮਨਦੀਪ ਸਿੰਘ ਮੁਸਾਫਿਰ ਤੇ ਗੁਰਪ੍ਰੀਤ ਗੋਗੀ, ਸਾਬਕਾ ਮੰਤਰੀ ਫੌਜਾ ਸਿੰਘ ਸਰਾਰੀ, ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ, ਸੁੰਦਰ ਸ਼ਾਮ ਅਰੋੜਾ, ਸਾਬਕਾ ਕੇਂਦਰੀ ਮੰਤਰੀ ਸਰਦਾਰ ਬਲਵੰਤ ਸਿੰਘ ਰਾਮੂਵਾਲੀਆ, ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ, ਦਿੱਲੀ ਗੁਰਦੁਆਰਾ ਕਮੇਟੀ ਦੇ ਸਾਬਕਾ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਤੇ ਮਨਜੀਤ ਸਿੰਘ ਜੀ. ਕੇ, ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਰਾਜਿੰਦਰ ਕੁਮਾਰ ਭੰਡਾਰੀ, ਭਾਜਪਾ ਆਗੂ ਦਿਆਲ ਦਾਸ ਸੋਢੀ

 ਪਰਮਿੰਦਰ ਸਿੰਘ ਬਰਾੜ ਤੇ ਹੀਰਾ ਸੋਢੀ, ਪੰਜਾਬੀ ਯੂਨੀਵਰਸਿਟੀ ਦੇ  ਸਾਬਕਾ ਵੀ ਸੀ ਡਾ. ਜਸਪਾਲ ਸਿੰਘ, ਅਜੀਤ ਦੇ ਸੀਨੀਅਰ ਪੱਤਰ ਸਤਨਾਮ ਮਾਣਕ, ਮਲੋਟ ਪ੍ਰੈਸ ਕਲੱਬ ਦੇ ਮੈਂਬਰ, ਬਾਰ ਐਸੋਸੀਏਸ਼ਨ ਮਾਨਸਾ, ਡੱਬਵਾਲੀ ਤੇ ਗਿੱਦੜਬਾਹਾ ਦੇ ਮੈਂਬਰ, ਸੀਨੀਅਰ ਆਈ ਏ ਐਸ, ਆਈ ਪੀ ਐਸ, ਪੀ ਪੀ ਐਸ ਤੇ ਪੀ ਸੀ ਐਸ ਅਫਸਰ, ਪ੍ਰਸਿੱਧ ਪੰਜਾਬੀ ਗਾਇਕ ਮਨਕੀਰਤ ਔਲਖ, ਪੰਜਾਬੀ ਕਲਾਕਾਰ ਗੁੱਗੂ ਗਿੱਲ, ਰੀਨਾ ਰਾਏ, ਗਡਵਾਸੂ ਦੇ ਵਾਈਸ ਚਾਂਸਲਰ ਇੰਦਰਜੀਤ ਸਿੰਘ, ਹਰਿਆਣਾ ਦੇ ਮੁੱਖ ਮੰਤਰੀ ਦੇ ਸਿਆਸੀ ਸਕੱਤਰ ਜਗਦੀਸ਼ ਚੋਪੜਾ

 ਧਾਰਮਿਕ ਸ਼ਖਸੀਅਤਾਂ ਵਿਚ ਬਾਬਾ ਗੁਰਬਚਨ ਸਿੰਘ ਸੁਰ ਸਿੰਘ ਵਾਲੇ, ਬਾਬਾ ਜਗਤਾਰ ਸਿੰਘ ਸਾਬਕਾ ਹੈਡ ਗ੍ਰੰਥੀ ਦਰਬਾਰ ਸਾਹਿਬ, ਬਾਬਾ ਸੋਹਣ ਸਿੰਘ ਅਰਨੀਵਾਲਾ ਵਾਲੇ, ਬਾਬਾ ਹੀਰਾ ਸਿੰਘ ਹਰੀਕੇ ਵਾਲੇ, ਸੰਤ ਬਾਬਾ ਭੁਪਿੰਦਰ ਸਿੰਘ ਪਟਿਆਲਾ ਵਾਲੇ, ਬਾਬਾ ਰਵੀ ਸਿੰਘ ਬਛੋਆਣਾ ਵਾਲੇ, ਬਾਬਾ ਸੁਰਜਣ ਸਿੰਘ ਪਿਹੋਵਾ ਵਾਲੇ, ਬਾਬਾ ਕੁਲਵੰਤ ਸਿੰਘ ਮਹਿਤੀਆਣਾ ਵਾਲੇ, ਬਾਬਾ ਆਸਾ ਸਿੰਘ ਸਿੰਘੇਵਾਲਾ ਵਾਲੇ, ਬਾਬਾ ਗੁਰਬੰਤਾ ਦਾਸ ਡੇਰਾ ਤਪ ਵਾਲੇ, ਬਾਬਾ ਮੁਨੀ ਜੀ ਜਜਲ ਵਾਲੇ, ਬਾਬਾ ਰੇਸ਼ਮ ਸਿੰਘ ਜੀ ਨਿਮਲਾ ਭੇਖ ਵਾਲੇ ਤੇ ਹੋਰ ਪ੍ਰਮੁੱਖ ਸ਼ਖਸੀਅਤਾਂ ਸ਼ਾਮਲ ਹਨ।