ਬਰਖਾਸਤ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਨੂੰ ਅਦਾਲਤ ਤੋਂ ਵੱਡੀ ਰਾਹਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਬਠਿੰਡਾ ਅਦਾਲਤ ਨੇ ਜ਼ਮਾਨਤ ਕੀਤੀ ਮਨਜ਼ੂਰ

Dismissed woman constable Amandeep Kaur gets big relief from court

Woman constable Amandeep Kaur: ਬਰਖਾਸਤ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਨੂੰ ਅਦਾਲਤ ਤੋਂ ਜ਼ਮਾਨਤ ਮਿਲ ਗਈ ਹੈ। ਅਮਨਦੀਪ ਕੌਰ ਚਿੱਟਾ (ਨਸ਼ਾ) ਮਿਲਣ ਤੋਂ ਬਾਅਦ ਜੇਲ੍ਹ ਵਿੱਚ ਸੀ। ਅਮਨਦੀਪ ਕੌਰ ਨੂੰ ਨਸ਼ਾ ਤਸਕਰੀ ਦੇ ਦੋਸ਼ਾਂ ਵਿਚ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਗਿਆ ਸੀ। ਉਸ ਨੂੰ ਬਠਿੰਡਾ ਵਿੱਚ ਉਸ ਸਮੇਂ ਗ੍ਰਿਫ਼ਤਾਰ ਕੀਤਾ ਗਿਆ ਜਦੋਂ ਉਹ ਥਾਰ ਗੱਡੀ ਵਿੱਚ ਨਸ਼ੀਲੇ ਪਦਾਰਥਾਂ ਦੀ ਖੇਪ ਲੈ ਕੇ ਜਾ ਰਹੀ ਸੀ। ਐਂਟੀ ਨਾਰਕੋਟਿਕਸ ਟਾਸਕ ਫੋਰਸ ਅਤੇ ਪੁਲਿਸ ਦੀ ਸਾਂਝੀ ਟੀਮ ਨੇ ਉਸ ਨੂੰ ਕਾਬੂ ਕੀਤਾ ਸੀ।