Amritsar News : ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ 'ਤੇ ਕੰਮ ਕਰਦੇ ਜੋਧਬੀਰ ਦੀ ਛੇਤੀ ਹੋਵੇਗੀ ਗ੍ਰਿਫ਼ਤਾਰੀ

ਏਜੰਸੀ

ਖ਼ਬਰਾਂ, ਪੰਜਾਬ

Amritsar News : ਛਾਪਾਮਾਰੀ ਦੌਰਾਨ 5 ਕਿਲੋ ਹੈਰੋਇਨ, 1 ਕਰੰਸੀ ਗਿਣਨ ਵਾਲੀ ਮਸ਼ੀਨ ਤੇ ਹੋਰ ਸਮਾਨ ਬਰਾਮਦ 

Image of 5 kg heroin, 1 currency counting machine and other items seized during the raid.

Jodhbir, who is working on the instructions of foreign handlers, will be arrested soon Latest News in Punjabi : ਅੰਮ੍ਰਿਤਸਰ : ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਖ਼ੁਫ਼ੀਆ ਜਾਣਕਾਰੀ ਦੀ ਅਗਵਾਈ ਹੇਠ ਇਕ ਕਾਰਵਾਈ ਵਿਚ ਵਿਦੇਸ਼ੀ ਜੱਸਾ ਅਤੇ ਉਸ ਦੇ ਸਾਥੀਆਂ ਦੁਆਰਾ ਚਲਾਏ ਜਾ ਰਹੇ ਇਕ ਅੰਤਰਰਾਸ਼ਟਰੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫ਼ਾਸ਼ ਕੀਤਾ ਹੈ, ਜਿਸ ਦੇ ਪਾਕਿਸਤਾਨ-ਅਧਾਰਤ ਤਸਕਰਾਂ ਨਾਲ ਸਬੰਧ ਹਨ। ਇਸ ਦੀ ਜਾਣਕਾਰੀ ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਸਾਂਝੀ ਕੀਤੀ ਹੈ। 

ਡੀ.ਜੀ.ਪੀ. ਨੇ ਦਸਿਆ ਕਿ ਮੁਢਲੀ ਜਾਂਚ ਤੋਂ ਪਤਾ ਚੱਲਿਆ ਹੈ ਕਿ ਜੱਸਾ ਅਤੇ ਉਸ ਦੇ ਵਿਦੇਸ਼ੀ ਸਾਥੀਆਂ ਨੇ ਅਪਣੇ ਭਾਰਤੀ ਸਾਥੀ, ਜੋਧਬੀਰ ਸਿੰਘ ਉਰਫ਼ ਜੋਧਾ, ਜੋ ਕਿ ਅੰਮ੍ਰਿਤਸਰ ਦਿਹਾਤੀ ਦਾ ਰਹਿਣ ਵਾਲਾ ਹੈ, ਨਾਲ ਸਬੰਧ ਸਥਾਪਤ ਕੀਤੇ। ਉਨ੍ਹਾਂ ਦਸਿਆ ਕਿ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ 'ਤੇ  ਜੋਧਬੀਰ ਸਿੰਘ ਸਰਗਰਮੀ ਨਾਲ ਹੈਰੋਇਨ ਦੀਆਂ ਖੇਪਾਂ ਪ੍ਰਾਪਤ ਕਰਦਾ ਹੈ ਅਤੇ ਉਨ੍ਹਾਂ ਨੂੰ ਭਾਰਤ ਭਰ ਵਿਚ ਵੱਖ-ਵੱਖ ਥਾਵਾਂ 'ਤੇ ਵੰਡਦਾ ਹੈ। ਇਸ ਤੋਂ ਇਲਾਵਾ ਉਨ੍ਹਾਂ ਦਸਿਆ ਕਿ ਖ਼ੁਫ਼ੀਆ ਜਾਣਕਾਰੀ ’ਚ ਇਹ ਵੀ ਸਪੱਸ਼ਟ ਹੁੰਦਾ ਹੈ ਕਿ ਜੋਧਬੀਰ ਸਿੰਘ ਨਸ਼ੀਲੇ ਪਦਾਰਥਾਂ ਦੀ ਕਮਾਈ ਵੀ ਇਕੱਠੀ ਕਰਦਾ ਹੈ ਅਤੇ ਹਵਾਲਾ ਚੈਨਲਾਂ ਰਾਹੀਂ ਪਾਕਿਸਤਾਨ ਭੇਜਦਾ ਹੈ।

ਡੀ.ਜੀ.ਪੀ. ਗੌਰਵ ਯਾਦਵ ਨੇ ਦਸਿਆ ਕਿ ਪੁਲਿਸ ਨੇ ਕਾਰਵਾਈ ਕਰਦਿਆਂ ਇਕ ਛਾਪਾ ਮਾਰਿਆ ਗਿਆ ਅਤੇ 5 ਕਿਲੋ ਹੈਰੋਇਨ, 1 ਕਰੰਸੀ ਗਿਣਨ ਵਾਲੀ ਮਸ਼ੀਨ, ਅਤੇ ਹੋਰ ਬਹੁਤ ਕੁੱਝ ਬਰਾਮਦ ਕੀਤਾ ਹੈ। ਅੰਮ੍ਰਿਤਸਰ ਦੇ ਪੁਲਿਸ ਸਟੇਸ਼ਨ ਐਸ.ਐਸ.ਓ.ਸੀ. ਵਿਖੇ ਇਕ ਐਫ.ਆਈ.ਆਰ. ਦਰਜ ਕੀਤੀ ਗਈ ਹੈ। ਪੁਲਿਸ ਵਲੋਂ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਅਤੇ ਉਸ ਦੇ ਨੈੱਟਵਰਕ ਨੂੰ ਤੋੜਨ ਦੀਆਂ ਕੋਸ਼ਿਸ਼ਾਂ ਜਾਰੀ ਹਨ।