ਜ਼ਮੀਨੀ ਵਿਵਾਦ ਨੂੰ ਲੈ ਕੇ ਭਰਾ ਨੇ ਕੀਤਾ ਭਰਾ ਦਾ ਕਤਲ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਭਤੀਜਾ ਗੰਭੀਰ ਰੂਪ ਵਿਚ ਜਖ਼ਮੀ

Brother murdered by brother over land dispute

ਫਰੀਦਕੋਟ( ਸੁਖਜਿੰਦਰ ਸਹੋਤਾ) ਫਰੀਦਕੋਟ ਦੇ ਪਿੰਡ ਢਿਲਵਾਂ ਕਲਾ 'ਚ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ ਆਇਆ ਜਿਥੇ ਭਰਾ ਹੀ ਭਰਾ ਦਾ ਵੈਰੀ ਹੋ ਗਿਆ। ਘਰੇਲੂ ਅਤੇ ਜ਼ਮੀਨੀ ਵਿਵਾਦ ਨੂੰ ਲੈਕੇ ਭਰਾ ਨੇ ਆਪਣੇ ਸਕੇ ਭਰਾ ਅਤੇ ਭਤੀਜੇ ਤੇ ਗੋਲੀਆਂ ਚਲਾ ਦਿੱਤੀਆਂ।

ਜਿਸ ਦੇ ਚਲਦੇ ਭਰਾ ਨਿਰਮਲ ਸਿੰਘ ਦੀ ਮੌਕੇ ਤੇ ਹੀ ਮੌਤ ਹੋ ਗਈ ਜਦਕਿ ਨਿਰਮਲ ਸਿੰਘ ਦਾ ਬੇਟਾ ਗੰਭੀਰ ਰੂਪ 'ਚ ਜਖ਼ਮੀ ਹੋ ਗਿਆ ਜਿਸ ਨੂੰ ਮੈਡੀਕਲ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ ਜਿਥੇ ਉਸਦੀ ਹਾਲਤ ਕਾਫੀ ਚਿੰਤਾਜਣ ਬਣੀ ਹੋਈ ਹੈ।ਪੁਲਿਸ ਵੱਲੋਂ ਮੌਕੇ ਤੇ ਪੁਹੰਚ ਕੇ ਕਾਰਵਾਈ ਸ਼ੁਰੂ ਕਰ ਦਿਤੀ ਗਈ ਹੈ ਅਤੇ ਕਾਤਲ ਹਲੇ ਫਰਾਰ ਦੱਸੇ ਜਾ ਰਹੇ ਹਨ। 

ਜਾਣਕਰੀ ਦਿੰਦੇ ਹੋਏ ਡੀਐਸਪੀ ਬਲਕਾਰ ਸਿੰਘ ਨੇ ਦੱਸਿਆ ਕਿ ਪਿੰਡ ਢਿਲਵਾਂ ਕਲਾ 'ਚ ਜ਼ਮੀਨੀ ਵਿਵਾਦ ਨੂੰ ਲੈਕੇ ਭਰਾ ਵੱਲੋਂ ਆਪਣੇ ਸਕੇ ਭਰਾ ਅਤੇ ਭਤੀਜੇ ਤੇ ਗੋਲੀਆਂ ਚਲਾ ਦਿੱਤੀਆਂ ਜਿਸ ਘਟਨਾ 'ਚ ਨਿਰਮਲ ਸਿੰਘ ਦੀ ਮੌਕੇ ਤੇ ਮੌਤ ਹੋ ਗਈ

ਜਦਕਿ ਉਸਦਾ ਪੁੱਤਰ ਹਰਜੋਤ  ਗੰਭੀਰ ਰੂਪ ਵਿਚ ਜਖਮੀ ਹੋ ਗਿਆ ਜਿਸ ਨੂੰ ਇਲਾਜ ਲਈ ਮੈਡੀਕਲ ਹਸਪਤਾਲ ਲਿਆਂਦਾ ਗਿਆ ਹੈ ਜਿਥੇ ਉਸਦੀ ਹਾਲਤ ਕਾਫੀ ਗੰਭੀਰ ਬਣੀ ਹੋਈ ਹੈ। ਫਿਲਹਾਲ ਪਰਿਵਾਰਕ ਮੈਬਰਾਂ ਦੇ ਬਿਆਨ ਦਰਜ ਕਰਨ ਤੋਂ ਬਾਅਦ ਹੀ ਅਗਲੀ ਕਾਰਵਾਈ ਕੀਤੀ ਜਵੇਗੀ।