ਪੰਜਾਬ ਦੇ ਮੌਜੂਦਾ ਹਾਲਾਤ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਦਾ ਟਵੀਟ, ਕਿਹਾ- ਪੂਰੇ ਪੰਜਾਬ ਵਿਚ ਡਰ ਦਾ ਮਾਹੌਲ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਉਹਨਾਂ ਕਿਹਾ ਕਿ ਪੰਜਾਬ ਵਿਚ ਜੰਗਲ ਰਾਜ ਚੱਲ ਰਿਹਾ ਹੈ।

Captain Amarinder Singh

 


ਚੰਡੀਗੜ੍ਹ: ਪੰਜਾਬ ਦੇ ਮੌਜੂਦਾ ਹਾਲਾਤ ਦੇ ਮੱਦੇਨਜ਼ਰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਸ਼ਬਦੀ ਵਾਰ ਕੀਤਾ ਹੈ। ਉਹਨਾਂ ਕਿਹਾ ਕਿ ਪੰਜਾਬ ਵਿਚ ਜੰਗਲ ਰਾਜ ਚੱਲ ਰਿਹਾ ਹੈ।

Tweet

ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਦਿਆਂ ਲਿਖਿਆ, “ਪੰਜਾਬ 'ਚ ਜੰਗਲ ਰਾਜ! ਪਿਛਲੇ 2 ਦਿਨਾਂ 'ਚ 9 ਕਤਲ… ਅੱਜ ਲੁਧਿਆਣਾ ਨੇੜੇ ਦਿਨ-ਦਿਹਾੜੇ ਹਾਈਵੇਅ 'ਤੇ ਹਥਿਆਰਬੰਦ ਲੁਟੇਰਿਆਂ ਵੱਲੋਂ ਬੱਸ ਨੂੰ ਲੁੱਟ ਲਿਆ ਗਿਆ। ਭਗਵੰਤ ਮਾਨ ਦੀ ਸਰਕਾਰ ਤਬਾਹਕੁੰਨ ਸਾਬਤ ਹੋ ਰਹੀ ਹੈ। ਪੂਰੇ ਪੰਜਾਬ ਵਿਚ ਡਰ ਦਾ ਮਾਹੌਲ ਹੈ”।