ਵਾਟਰ ਸੈੱਸ ਅਤੇ SYL ਦੇ ਮੁੱਦੇ 'ਤੇ 5 ਜੂਨ ਨੂੰ ਹੋਵੇਗੀ ਅਹਿਮ ਮੀਟਿੰਗ

ਏਜੰਸੀ

ਖ਼ਬਰਾਂ, ਪੰਜਾਬ

ਹਰਿਆਣਾ-ਹਿਮਾਚਲ ਦੇ CM ਰਹਿਣਗੇ ਮੀਟਿੰਗ 'ਚ ਸ਼ਾਮਲ 

SYL

ਚੰਡੀਗੜ੍ਹ: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅਤੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਇੱਕ ਵਾਰ ਫਿਰ ਚੰਡੀਗੜ੍ਹ ਵਿਚ ਅਹਿਮ ਮੀਟਿੰਗ ਕਰਨਗੇ। ਇਸ ਮੀਟਿੰਗ ਵਿਚ ਦੋਵਾਂ ਸੂਬਿਆਂ ਦੇ ਉੱਚ ਅਧਿਕਾਰੀ ਵੀ ਸ਼ਾਮਲ ਹੋਣਗੇ। ਬੈਠਕ 'ਚ ਪਾਣੀ ਅਤੇ ਸਿੰਚਾਈ ਦੇ ਮੁੱਦੇ 'ਤੇ ਚਰਚਾ ਹੋਣ ਦੀ ਉਮੀਦ ਹੈ। ਖ਼ਬਰ ਇਹ ਵੀ ਸਾਹਮਣੇ ਆਈ ਹੈ ਕਿ ਹਰਿਆਣਾ ਦੇ ਸੋਕੇ ਵਾਲੇ ਇਲਾਕਿਆਂ ਵਿਚ ਸਿੰਚਾਈ ਸਹੂਲਤਾਂ ਨੂੰ ਉਤਸ਼ਾਹਿਤ ਕਰਨ ਦਾ ਮੁੱਦਾ ਵੀ ਵਿਚਾਰਿਆ ਜਾ ਸਕਦਾ ਹੈ। 

ਇਹ ਜਾਣਕਾਰੀ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਦਿੱਤੀ। ਸੀਐਮ ਮਨੋਹਰ ਲਾਲ ਨੇ ਦੱਸਿਆ ਕਿ 5 ਜੂਨ ਨੂੰ ਚੰਡੀਗੜ੍ਹ ਵਿਚ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਨਾਲ ਕਈ ਅਹਿਮ ਮੁੱਦਿਆਂ 'ਤੇ ਮੀਟਿੰਗ ਕੀਤੀ ਜਾਵੇਗੀ। ਇਸ ਮੀਟਿੰਗ ਵਿਚ ਦੋਵਾਂ ਸੂਬਿਆਂ ਦੇ ਉੱਚ ਅਧਿਕਾਰੀ ਵੀ ਮੌਜੂਦ ਰਹਿਣਗੇ। ਇਸ ਤੋਂ ਪਹਿਲਾਂ ਵੀ ਵਾਟਰ ਸੈੱਸ ਦੇ ਮੁੱਦੇ 'ਤੇ ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀਆਂ ਵਿਚਾਲੇ ਮੀਟਿੰਗ ਹੋ ਚੁੱਕੀ ਹੈ। 

ਇਸ ਮੀਟਿੰਗ ਵਿਚ ਕੇਸਾਓ ਡੈਮ ਦੀ ਉਸਾਰੀ, ਦਾਦੂਪੁਰ ਤੋਂ ਹਮੀਦਾ ਹੈੱਡ ਨਿਊ ਲਿੰਕ ਚੈਨਲ, ਸਰਸਵਤੀ ਨਦੀ ਨੂੰ ਮੁੜ ਸੁਰਜੀਤ ਕਰਨਾ, ਵਿਰਾਸਤੀ ਵਿਕਾਸ ਪ੍ਰੋਜੈਕਟ, ਐਸ.ਵਾਈ.ਐਲ ਨਹਿਰ ਦੇ ਪਾਣੀ ਨੂੰ ਹਿਮਾਚਲ ਪ੍ਰਦੇਸ਼ ਰਾਹੀਂ ਲਿਆਉਣਾ, ਬਿਜਲੀ 'ਤੇ ਸੈੱਸ ਲਗਾਉਣ ਵਰਗੇ ਅਹਿਮ ਮੁੱਦੇ ਵਿਚਾਰੇ ਜਾਣਗੇ। ਇਸ ਤੋਂ ਇਲਾਵਾ ਹਰਿਆਣਾ ਦੇ ਸੋਕਾ ਪ੍ਰਭਾਵਿਤ ਖੇਤਰਾਂ ਵਿਚ ਸਿੰਚਾਈ ਸਹੂਲਤਾਂ ਨੂੰ ਉਤਸ਼ਾਹਿਤ ਕਰਨ ਦੇ ਮੁੱਦੇ 'ਤੇ ਵੀ ਗੱਲਬਾਤ ਹੋ ਸਕਦੀ ਹੈ। 

ਇਸ ਤੋਂ ਪਹਿਲਾਂ ਵੀ ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀਆਂ ਵਿਚਾਲੇ ਅਪ੍ਰੈਲ ਮਹੀਨੇ ਚੰਡੀਗੜ੍ਹ ਵਿਖੇ ਮੀਟਿੰਗ ਹੋਈ ਸੀ। ਜਿਸ ਵਿਚ ਦੋਵਾਂ ਸੂਬਿਆਂ ਦੇ ਮੁੱਖ ਮੰਤਰੀਆਂ ਦਰਮਿਆਨ ਵਿਸ਼ੇਸ਼ ਤੌਰ 'ਤੇ ਹਿਮਾਚਲ ਸਰਕਾਰ ਵੱਲੋਂ ਵਾਟਰ ਸੈੱਸ ਲਗਾਉਣ ਦੇ ਮੁੱਦੇ 'ਤੇ ਵਿਸਥਾਰਪੂਰਵਕ ਚਰਚਾ ਹੋਈ।