ਜਲੰਧਰੀ ਅਖ਼ਬਾਰ ਦੇ ਮੁੱਖ ਸੰਪਾਦਕ ਦੀ ਹਾਈਕੋਰਟ ਨੂੰ ਗੁਹਾਰ, CBI ਨੂੰ ਸੌਂਪੀ ਜਾਵੇ ਮਾਮਲੇ ਦੀ ਜਾਂਚ

ਏਜੰਸੀ

ਖ਼ਬਰਾਂ, ਪੰਜਾਬ

ਉਨ੍ਹਾਂ ਨੂੰ ਖਦਸ਼ਾ ਹੈ ਕਿ ਸਰਕਾਰ ਉਨ੍ਹਾਂ ਦੇ ਖਿਲਾਫ਼ ਕਾਰਵਾਈ ਕਰ ਸਕਦੀ ਹੈ।

Barjinder Singh Hamdard

ਚੰਡੀਗੜ੍ਹ - ਇਕ ਨਿੱਜੀ ਅਖ਼ਬਾਰ ਦੇ ਮੁੱਖ ਸੰਪਾਦਕ ਬਰਜਿੰਦਰ ਸਿੰਘ ਹਮਦਰਦ ਨੇ ਹੁਣ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਪਹੁੰਚ ਕੀਤੀ ਹੈ। ਉਨ੍ਹਾਂ ਹਾਈਕੋਰਟ ਨੂੰ ਅਪੀਲ ਕੀਤੀ ਹੈ ਕਿ ਉਹ ਪੂਰੇ ਮਾਮਲੇ ਦੀ ਜਾਂਚ ਪੰਜਾਬ ਵਿਜੀਲੈਂਸ ਦੀ ਥਾਂ ਸੀਬੀਆਈ ਨੂੰ ਸੌਂਪਣ। ਦੱਸ ਦਈਏ ਕਿ ਜੰਗ-ਏ-ਆਜ਼ਾਦੀ ਯਾਦਗਾਰੀ ਫੰਡ ਵਿਚ ਹੋਈਆਂ ਬੇਨਿਯਮੀਆਂ ਨੂੰ ਲੈ ਕੇ ਪੰਜਾਬ ਵਿਜੀਲੈਂਸ ਨੇ ਨਿਊਜ਼ ਗਰੁੱਪ ਦੇ ਮੈਨੇਜਿੰਗ ਐਡੀਟਰ ਬਰਜਿੰਦਰ ਸਿੰਘ ਹਮਦਰਦ ਨੂੰ ਮਾਮਲੇ ਦੀ ਜਾਂਚ ਦੇ ਲਈ ਪੁੱਛਗਿੱਛ ਕਰਨ ਦੇ ਲਈ ਜੋ ਨੋਟਿਸ ਜਾਰੀ ਕੀਤਾ ਹੈ।

ਉਸ ਦੇ ਖਿਲਾਫ਼ ਹੁਣ ਬਰਜਿੰਦਰ ਸਿੰਘ ਹਾਈਕੋਰਟ 'ਚ ਪਟੀਸ਼ਨ ਦਾਇਰ ਕਰ ਇਸ ਪੂਰੇ ਮਾਮਲੇ ਦੀ ਸੀਬੀਆਈ ਤੋਂ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ ਅਤੇ ਕਿਹਾ ਹੈ ਕਿ ਉਨ੍ਹਾਂ ਦੇ ਖ਼ਿਲਾਫ ਲਗਾਏ ਜਾ ਰਹੇ ਇਲਜ਼ਾਮ ਬੇਬੁਨਿਆਦ ਹੈ ਅਤੇ ਰਾਜਨੀਤੀਕ ਰੰਜਿਸ਼ ਦੇ ਨਾਲ ਪ੍ਰੇਰਿਤ ਹਨ।ਉਨ੍ਹਾਂ ਨੂੰ ਮਾਮਲੇ ਦੀ ਪੁੱਛਗਿੱਛ ਦੇ ਲਈ ਬੁਲਾਇਆ ਜਾ ਰਿਹਾ ਹੈ। ਪਰ ਉਨ੍ਹਾਂ ਨੂੰ ਖਦਸ਼ਾ ਹੈ ਕਿ ਸਰਕਾਰ ਉਨ੍ਹਾਂ ਦੇ ਖਿਲਾਫ਼ ਕਾਰਵਾਈ ਕਰ ਸਕਦੀ ਹੈ। ਉਹ ਜਾਂਚ ਦੇ ਲਈ ਤਿਆਰ ਹਨ ਪਰ ਇਸ ਮਾਮਲੇ ਦੀ ਨਿਰਪੱਖ ਜਾਂਚ ਕਰਵਾਈ ਜਾਵੇ ਅਤੇ ਮਾਮਲੇ ਦੀ ਜਾਂਚ ਪੰਜਾਬ ਵਿਜੀਲੈਂਸ ਦੀ ਥਾਂ ਸੀਬੀਆਈ ਤੋਂ ਕਰਵਾਈ ਜਾਵੇ।