ਪੰਜਾਬ ਯੂਨੀਵਰਸਿਟੀ ਦੇ ਮੁੱਦੇ ਦਾ ਨਹੀਂ ਨਿਕਲਿਆ ਕੋਈ ਹੱਲ, 5 ਜੂਨ ਨੂੰ ਹੋਵੇਗੀ ਫਿਰ ਮੀਟਿੰਗ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕਿਸੇ ਸੂਬੇ ਦਾ ਮਸਲਾ ਨਹੀਂ ਹੈ, ਸਗੋਂ ਬੱਚਿਆਂ ਦੀ ਪੜ੍ਹਾਈ ਨਾਲ ਜੁੜਿਆ ਮਸਲਾ ਹੈ- ਮਨਹੋਰ ਲਾਲ ਖੱਟੜ

photo

 

ਚੰਡੀਗੜ੍ਹ: ਪੰਜਾਬ ਯੂਨੀਵਰਸਿਟੀ ਦੇ ਮੁੱਦੇ 'ਤੇ ਅੱਜ ਚੰਡੀਗੜ੍ਹ ਸਕੱਤਰੇਤ ਵਿਖੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਿਚਕਾਰ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਨੇ ਵੀ ਹਿੱਸਾ ਲਿਆ। ਮੀਟਿੰਗ ਖ਼ਤਮ ਹੋਣ ਤੋਂ ਬਾਅਦ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਾਡੀ ਗੱਲਬਾਤ ਸੁਖਾਵੇਂ ਮਾਹੌਲ ਵਿਚ ਹੋਈ।

ਇਹ ਵੀ ਪੜ੍ਹੋ: ਫਿਰੋਜ਼ਪੁਰ ਜੇਲ 'ਚੋ 13 ਮੋਬਾਇਲ ਤੇ 71 ਗ੍ਰਾਮ ਨਸ਼ੀਲਾ ਪਦਾਰਥ ਹੋਇਆ ਬਰਾਮਦ 

ਮਨੋਹਰ ਲਾਲ ਨੇ ਕਿਹਾ ਕਿ ਹਾਲਾਂਕਿ ਇਸ ਗੱਲਬਾਤ 'ਚ ਕੋਈ ਹੱਲ ਨਹੀਂ ਨਿਕਲਿਆ ਪਰ 5 ਜੂਨ ਨੂੰ ਇਕ ਵਾਰ ਫਿਰ ਮੀਟਿੰਗ ਕਰਕੇ ਗੱਲਬਾਤ ਕੀਤੀ ਜਾਵੇਗੀ। ਅਸੀਂ ਉਮੀਦ ਕਰਦੇ ਹਾਂ ਕਿ ਇਸ ਮੁੱਦੇ ਦਾ ਕੋਈ ਹੱਲ ਜ਼ਰੂਰ ਨਿਕਲੇਗਾ। ਇਹ ਕਿਸੇ ਸੂਬੇ ਦਾ ਮਸਲਾ ਨਹੀਂ ਹੈ, ਸਗੋਂ ਬੱਚਿਆਂ ਦੀ ਪੜ੍ਹਾਈ ਨਾਲ ਜੁੜਿਆ ਮਸਲਾ ਹੈ। ਦੁਨੀਆ ਭਰ ਦੀਆਂ ਯੂਨੀਵਰਸਿਟੀਆਂ ਅਤੇ ਕਾਲਜ ਇਕ ਦੂਜੇ ਨਾਲ ਜੁੜੇ ਹੋਏ ਹਨ, ਅਸੀਂ ਚਾਹੁੰਦੇ ਹਾਂ ਕਿ ਹਰਿਆਣਾ ਦੇ ਕਾਲਜਾਂ ਨੂੰ ਵੀ ਪੰਜਾਬ ਯੂਨੀਵਰਸਿਟੀ ਦੀ ਮਾਨਤਾ ਮਿਲਣੀ ਚਾਹੀਦੀ ਹੈ।

ਇਹ ਵੀ ਪੜ੍ਹੋ: ਗੇਮ ਖੇਡਣ ਲਈ ਮੋਬਾਇਲ ਨਾ ਦੇਣ 'ਤੇ ਭੈਣ ਨੇ ਭਰਾ ਦਾ ਕੀਤਾ ਕਤਲ 

ਮਨੋਹਰ ਲਾਲ ਨੇ ਅੱਗੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਇਕ ਖੁਦਮੁਖਤਿਆਰ ਸੰਸਥਾ ਹੈ। ਇਸ ਲਈ ਇਸ ਦਾ ਫੈਸਲਾ ਯੂਨੀਵਰਸਿਟੀ ਪ੍ਰਸ਼ਾਸਨ ਹੀ ਕਰ ਸਕਦਾ ਹੈ। 5 ਜੂਨ ਨੂੰ ਇਸ ਮੁੱਦੇ 'ਤੇ ਮੁੜ ਚਰਚਾ ਕੀਤੀ ਜਾਵੇਗੀ। ਐਚਸੀਐਸ ਪ੍ਰੀਖਿਆ ਵਿਚ ਸਵਾਲਾਂ ਦੇ ਦੁਹਰਾਉਣ ਬਾਰੇ ਉਨ੍ਹਾਂ ਕਿਹਾ ਕਿ ਇਹ ਮਾਮਲਾ ਅਦਾਲਤ ਵਿਚ ਹੈ ਅਤੇ ਅਦਾਲਤ ਇਸ ਸਬੰਧੀ ਜੋ ਵੀ ਹੁਕਮ ਦੇਵੇਗੀ, ਉਸ ਦੀ ਪਾਲਣਾ ਕੀਤੀ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਐਚਪੀਐਸਸੀ ਇਕ ਸੁਤੰਤਰ ਸੰਸਥਾ ਹੈ, ਇਸ ਲਈ ਇਹ ਆਪਣਾ ਫੈਸਲਾ ਲੈ ਸਕਦੀ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਨੌਜਵਾਨਾਂ ਦੇ ਉੱਜਵਲ ਭਵਿੱਖ ਅਤੇ ਦੋਹਾਂ ਸੂਬਿਆਂ ਦਰਮਿਆਨ ਸਦਭਾਵਨਾ ਵਾਲੇ ਮਾਹੌਲ ਲਈ ਇਸ ਮਾਮਲੇ 'ਤੇ ਅੰਤਿਮ ਫ਼ੈਸਲਾ ਲੈਣ ਲਈ ਕੁਝ ਹੋਰ ਸਮੇਂ ਦੀ ਮੰਗ ਕੀਤੀ ਹੈ। ਉਥੇ ਹੀ ਦੂਜੇ ਪਾਸੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਭਗਵੰਤ ਮਾਨ ਨੂੰ ਕਿਹਾ ਕਿ ਜੇਕਰ ਪੰਜਾਬ ਦੇ ਕਾਲਜ ਨੌਜਵਾਨਾਂ ਦੇ ਉੱਜਵਲ ਭਵਿੱਖ ਲਈ ਹਰਿਆਣਾ ਦੇ ਨਾਲ ਮਿਲ ਕੇ ਕੰਮ ਕਰਨਾ ਚਾਹੁੰਦੇ ਹਨ ਤਾਂ ਉਨ੍ਹਾਂ ਦਾ ਸਵਾਗਤ ਹੈ। ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਕਿਹਾ ਕਿ ਹਰਿਆਣਾ ਕੇਂਦਰ ਸਰਕਾਰ ਦੀ ਮਦਦ ਨਾਲ ਪੰਜਾਬ ਯੂਨੀਵਰਸਿਟੀ ਨੂੰ ਹੋਰ ਅੱਗੇ ਵਧਾਏਗਾ। ਮੀਟਿੰਗ ਵਿਚ ਰਾਸ਼ਟਰੀ ਸਿੱਖਿਆ ਨੀਤੀ ਤਹਿਤ ਦੇਸ਼ ਦੀ ਤਰੱਕੀ ਵਿਚ ਵਿੱਦਿਅਕ ਅਦਾਰਿਆਂ ਦੇ ਸਹਿਯੋਗ ਦੀ ਗੱਲ ਵੀ ਕੀਤੀ ਗਈ।