ਖਰੜ 'ਚ ਗੈਂਗਸਟਰਾਂ ਤੇ ਪੁਲਿਸ ਵਿਚਕਾਰ ਹੋਇਆ ਮੁਕਾਬਲਾ, 2 ਗੈਂਗਸਟਰ ਕਾਬੂ 

ਏਜੰਸੀ

ਖ਼ਬਰਾਂ, ਪੰਜਾਬ

ਜਵਾਬੀ ਕਾਰਵਾਈ 'ਚ ਪੁਲਿਸ ਨੇ ਗੋਲੀਆਂ ਚਲਾਈਆਂ ਤਾਂ ਗੋਲੀਆਂ ਦੋਵੇਂ ਗੈਂਗਸਟਰਾਂ ਨੂੰ ਲੱਗੀਆਂ, ਜਿਸ ਤੋਂ ਬਾਅਦ ਉਨ੍ਹਾਂ ਨੂੰ ਕਾਬੂ ਕੀਤਾ ਗਿਆ।

File Photo

ਮੁਹਾਲੀ -  ਐਂਟੀ ਗੈਂਗਸਟਰ ਟਾਸਕ ਫੋਰਸ (ਏ. ਜੀ. ਟੀ. ਐੱਫ.) ਨੇ ਵੱਡੀ ਸਫ਼ਲਤਾ ਹਾਸਲ ਕਦੇ ਹੋਏ 2 ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਮੁਤਾਬਕ ਬੀਤੀ ਰਾਤ ਕਰੀਬ 1 ਵਜੇ ਖਰੜ ਨੇੜੇ ਪੁਲਸ ਅਤੇ ਗੈਂਗਸਟਰਾਂ ਵਿਚਕਾਰ ਮੁਕਾਬਲਾ ਹੋਇਆ। ਨਾਕਾਬੰਦੀ ਦੌਰਾਨ ਪੁਲਸ ਵੱਲੋਂ ਇਕ ਗੱਡੀ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ ਪਰ ਗੱਡੀ 'ਚ ਬੈਠੇ ਵਿਅਕਤੀਆਂ ਨੇ ਗੱਡੀ ਨਹੀਂ ਰੋਕੀ। ਇਸ ਦੌਰਾਨ ਗੈਂਗਸਟਰਾਂ ਵੱਲੋਂ ਪੁਲਿਸ 'ਤੇ ਫਾਇਰਿੰਗ ਕੀਤੀ ਗਈ। 

ਜਵਾਬੀ ਕਾਰਵਾਈ 'ਚ ਪੁਲਿਸ ਨੇ ਗੋਲੀਆਂ ਚਲਾਈਆਂ ਤਾਂ ਗੋਲੀਆਂ ਦੋਵੇਂ ਗੈਂਗਸਟਰਾਂ ਨੂੰ ਲੱਗੀਆਂ, ਜਿਸ ਤੋਂ ਬਾਅਦ ਉਨ੍ਹਾਂ ਨੂੰ ਕਾਬੂ ਕੀਤਾ ਗਿਆ। ਦਰਅਸਲ 29 ਮਈ ਨੂੰ ਫਤਿਹਗੜ੍ਹ ਸਾਹਿਬ ਤੋਂ ਪੈਟਰੋਲ ਪੰਪ ਦੇ ਕਰਿੰਦਿਆਂ ਤੋਂ 40 ਲੱਖ ਰੁਪਏ ਲੁੱਟੇ ਗਏ ਸਨ, ਜਿਸ ਤੋਂ ਬਾਅਦ ਅੱਜ ਇਸ ਮਾਮਲੇ 'ਚ ਪੁਲਸ ਨੇ ਕਾਰਵਾਈ ਕਰਦੇ ਹੋਏ ਦੋਵੇਂ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉੱਥੇ ਹੀ ਗੈਂਗਸਟਰਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਪੁਲਸ ਦਾ ਕਹਿਣਾ ਹੈ ਕਿ ਪੁੱਛਗਿੱਛ 'ਚ ਵੱਡੇ ਖ਼ੁਲਾਸੇ ਹੋਣ ਦੀ ਉਮੀਦ ਹੈ।