Kapurthala News: ਵਿਆਹ ਦਾ ਝਾਂਸਾ ਦੇ ਕੇ ਨੌਜਵਾਨ ਕੁੜੀ ਨੂੰ ਘਰੋਂ ਭਜਾ ਕੇ ਲੈ ਗਿਆ, ਮਾਮਲਾ ਦਰਜ
Kapurthala News: ਪੁਲਿਸ ਨੇ ਕੁੜੀ ਤੇ ਮੁਲਜ਼ਮ ਦੀ ਭਾਲ ਕੀਤੀ ਸ਼ੁਰੂ
The boy took the girl away from the house on the pretense of marriage: ਕਪੂਰਥਲਾ ਦੇ ਫਗਵਾੜਾ 'ਚ ਇਕ ਨੌਜਵਾਨ ਵਲੋਂ ਇਕ ਨਾਬਾਲਗ ਵਿਦਿਆਰਥਣ ਨੂੰ ਵਿਆਹ ਦਾ ਝਾਂਸਾ ਲਗਾ ਕੇ ਘਰੋਂ ਭਜਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਵਿਦਿਆਰਥਣ ਦੀ ਮਾਂ ਦੀ ਸ਼ਿਕਾਇਤ 'ਤੇ ਥਾਣਾ ਸਿਟੀ ਫਗਵਾੜਾ 'ਚ ਵੱਖ-ਵੱਖ ਧਾਰਾਵਾਂ ਤਹਿਤ ਮੁਲਜ਼ਮ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ: Adampur News: ਆਦਮਪੁਰ ਦੇ ਪਿੰਡ ਵਡਾਲਾ ਵਿਖੇ ਹੋਇਆ ਲੜਾਈ-ਝਗੜਾ, 4 ਵਿਰੁੱਧ ਪਰਚਾ ਦਰਜ
ਇਸ ਦੀ ਪੁਸ਼ਟੀ ਕਰਦਿਆਂ ਜਾਂਚ ਅਧਿਕਾਰੀ ਏਐਸਆਈ ਮਨਜੀਤ ਕੌਰ ਨੇ ਦੱਸਿਆ ਕਿ ਨਾਬਾਲਗ ਲੜਕੀ ਅਤੇ ਮੁਲਜ਼ਮ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਫਗਵਾੜਾ ਦੇ ਮੁਹੱਲਾ ਨਿਊ ਪਟੇਲ ਨਗਰ ਦੀ ਰਹਿਣ ਵਾਲੀ ਇਕ ਔਰਤ ਨੇ ਸਿਟੀ ਪੁਲਿਸ ਨੂੰ ਸ਼ਿਕਾਇਤ ਦਿੱਤੀ ਕਿ ਉਸ ਦੀ ਸਭ ਤੋਂ ਛੋਟੀ ਬੇਟੀ ਦੀ ਉਮਰ ਕਰੀਬ 16 ਸਾਲ ਹੈ। ਉਹ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ 11ਵੀਂ ਜਮਾਤ ਵਿੱਚ ਪੜ੍ਹਦੀ ਹੈ।
ਇਹ ਵੀ ਪੜ੍ਹੋ: Delhi Water Crisis: ਹੋਰ ਪਾਣੀ ਲਈ ਹਰਿਆਣਾ ਨੂੰ ਨਿਰਦੇਸ਼ ਦੇਣ ਦੀ ਮੰਗ ਕਰਨ ਵਾਲੀ ਪਟੀਸ਼ਨ 'ਤੇ 3 ਜੂਨ ਨੂੰ ਹੋਵੇਗੀ ਸੁਣਵਾਈ
27 ਮਈ ਨੂੰ ਸ਼ਾਮ 4 ਵਜੇ ਉਹ ਘਰੇਲੂ ਸਮਾਨ ਖਰੀਦਣ ਲਈ ਬਾਜ਼ਾਰ ਗਈ ਸੀ ਪਰ ਜਦੋਂ ਉਹ ਘਰ ਵਾਪਸ ਆਈ ਤਾਂ ਦੇਖਿਆ ਕਿ ਉਸ ਦੀ ਲੜਕੀ ਘਰ ਨਹੀਂ ਸੀ। ਕਈ ਥਾਵਾਂ 'ਤੇ ਭਾਲ ਕਰਨ 'ਤੇ ਵੀ ਪਤਾ ਨਹੀਂ ਲੱਗ ਸਕਿਆ। ਹੁਣ ਉਸ ਨੂੰ ਪਤਾ ਲੱਗਾ ਹੈ ਕਿ ਵਿਆਹ ਦੇ ਬਹਾਨੇ ਪਿੰਡ ਮੀਰਪੁਰ ਥਾਣਾ ਨਾਗਲ, ਸਹਾਰਨਪੁਰ ਦਾ ਰਹਿਣ ਵਾਲਾ ਸਚਿਨ ਉਸ ਦੀ ਲੜਕੀ ਨੂੰ ਕਿਤੇ ਲੈ ਗਿਆ ਹੈ।
ਦੂਜੇ ਪਾਸੇ ਥਾਣਾ ਸਿਟੀ ਫਗਵਾੜਾ ਦੀ ਜਾਂਚ ਅਧਿਕਾਰੀ ਏਐਸਆਈ ਮਨਜੀਤ ਕੌਰ ਨੇ ਦੱਸਿਆ ਕਿ ਵਿਦਿਆਰਥੀ ਦੀ ਮਾਂ ਦੀ ਸ਼ਿਕਾਇਤ ’ਤੇ ਮੁਲਜ਼ਮ ਸਚਿਨ ਖ਼ਿਲਾਫ਼ ਧਾਰਾ 363, 366-ਏ ਤਹਿਤ ਪਰਚਾ ਦਰਜ ਕਰ ਲਿਆ ਗਿਆ ਹੈ। ਪੁਲਿਸ ਟੀਮ ਵੱਲੋਂ ਨਾਬਾਲਗ ਲੜਕੀ ਦੀ ਭਾਲ ਅਤੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।