ਅਜਵਿੰਦਰ ਬੇਈਹਾਰਾ ਦੀ ਪੇਸ਼ੀ ਮੌਕੇ ਸੰਦੋਆ ਵਿਰੁਧ ਜੰਮ ਕੇ ਨਾਹਰੇਬਾਜ਼ੀ
ਬੀਤੇ ਦਿਨੀਂ ਹਲਕਾ ਰੂਪਨਗਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਰਜੀਤ ਸਿੰਘ ਸੰਦੋਆ ਨਾਲ ਕੁੱਟਮਾਰ ਮਾਮਲੇ ਦੇ ਕਥਿਤ ਦੋਸ਼ੀ ਅਜਵਿੰਦਰ ਸਿੰਘ ਬੇਈਹਾਰਾ....
Ajvinder Beehara going For Appeal
ਸ੍ਰੀ ਅਨੰਦਪੁਰ ਸਾਹਿਬ, ਬੀਤੇ ਦਿਨੀਂ ਹਲਕਾ ਰੂਪਨਗਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਰਜੀਤ ਸਿੰਘ ਸੰਦੋਆ ਨਾਲ ਕੁੱਟਮਾਰ ਮਾਮਲੇ ਦੇ ਕਥਿਤ ਦੋਸ਼ੀ ਅਜਵਿੰਦਰ ਸਿੰਘ ਬੇਈਹਾਰਾ, ਬਚਿੱਤਰ ਸਿੰਘ ਅਤੇ ਮੋਹਨ ਸਿੰਘ ਤਿੰਨਾਂ ਨੂੰ ਅੱਜ ਅਦਾਲਤ ਵਿਚ ਪੇਸ਼ ਕੀਤਾ ਗਿਆ ਜਿਥੇ ਮਾਨਯੋਗ ਜੱਜ ਨੇ ਇਨਾਂ ਤਿੰਨਾਂ ਨੂੰ 13 ਜੁਲਾਈ ਤੱਕ ਨਿਆਇਕ ਹਿਰਾਸਤ ਵਿੱਚ ਭੇਜਿਆ।
ਇਸ ਮੌਕੇ ਪੱਤਰਕਾਰਾਂ ਨਾਲ ਸੰਖੇਪ ਗੱਲ ਕਰਦਿਆਂ ਅਜਵਿੰਦਰ ਸਿੰਘ ਵਲੋਂ ਪੁਲਿਸ ਉੱਤੇ ਇਕ ਤਰਫ਼ਾ ਕਾਰਵਾਈ ਦਾ ਦੋਸ਼ ਲਾਇਆ ਗਿਆ। ਉਨਾਂ ਕਿਹਾ ਕਿ ਸਾਡੀ ਪੱਗ ਲਾਉਣ ਵਾਲਿਆਂ ਵਿਰੁਧ ਵੀ ਉਹੀ ਮੁਕੱਦਮਾ ਦਰਜ ਹੋਵੇ ਜੋ ਸਾਡੇ ਤੇ ਕੀਤਾ ਗਿਆ ਹੈ। ਪੁਲਿਸ ਪੱਖਪਾਤ ਕਰ ਰਹੀ ਹੈ। ਇਸ ਮੌਕੇ ਵੱਡੀ ਗਿਣਤੀ ਵਿਚ ਇਕੱਠੇ ਹੋਏ ਅਜਵਿੰਦਰ ਸਿੰਘ ਦੇ ਸਮਰਥਕਾਂ ਵਲੋਂ ਸੰਦੋਆ ਵਿਰੁਧ ਨਾਹਰੇਬਾਜ਼ੀ ਕੀਤੀ।