ਗਗਨਦੀਪ ਜਲਾਲਪੁਰ ਦੀ ਅਗਵਾਈ 'ਚ ਕਾਂਗਰਸੀਆਂ ਫੂਕਿਆ ਮੋਦੀ ਦਾ ਪੁਤਲਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਤੇਲ ਕੀਮਤਾਂ ਵਿਚ ਕੀਤੇ ਅਥਾਹ ਵਾਧੇ ਨੇ ਜਨਤਾ ਦਾ ਕਢਿਆ ਕਚੂਮਰ: ਗਗਨਦੀਪ ਜਲਾਲਪੁਰ

Petrol and diesel price

ਪਟਿਆਲਾ, 30 ਜੂਨ (ਤੇਜਿੰਦਰ ਫ਼ਤਿਹਪੁਰ): ਕਸਬਾ ਘਨੌਰ ਵਿਖੇ ਯੂਥ ਕਾਂਗਰਸ ਦੇ ਜ਼ਿਲ੍ਹਾ ਮੀਤ ਪ੍ਰਧਾਨ ਅਤੇ ਜ਼ਿਲ੍ਹਾ ਪਰਿਸ਼ਦ ਮੈਂਬਰ ਗਗਨਦੀਪ ਸਿੰਘ ਜਲਾਲਪੁਰ ਅਤੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਗੁਰਦੀਪ ਸਿੰਘ ਉਂਟਸਰ ਦੀ ਅਗਵਾਈ ਵਿਚ ਇਕੱਠੇ ਹੋਏ ਕਾਂਗਰਸੀ ਆਗੂਆਂ ਤੋਂ ਵਰਕਰਾਂ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਸਾੜ ਉਤੇ ਰੋਸ ਵਿਖਾਵਾ ਕੀਤਾ ਗਿਆ। ਇਕੱਠੇ ਹੋਏ ਕਾਂਗਰਸੀ ਕਾਰਕੁੰਨਾਂ ਵਲੋਂ ਆਏ ਦਿਨ ਵੱਧ ਰਹੀਆਂ ਪਟਰੌਲ ਅਤੇ ਡੀਜ਼ਲ ਦੀਆਂ ਕੀਮਤਾਂ ਅਤੇ ਕੇਂਦਰ ਵਲੋਂ ਕੀਤੇ ਜਾ ਰਹੇ ਕਿਸਾਨ ਵਿਰੋਧੀ ਫ਼ੈਸਲਿਆਂ ਦੇ ਵਿਰੋਧ ਵਿਚ ਰੋਹ ਭਰਪੂਰ ਨਾਹਰੇਬਾਜ਼ੀ ਕੀਤੀ ਗਈ।

ਇਸ ਦੌਰਾਨ ਮਾਰਕੀਟ ਕਮੇਟੀ ਘਨੌਰ ਦੇ ਚੇਅਰਮੈਨ ਬਲਜੀਤ ਸਿੰਘ ਗਿੱਲ, ਨਗਰ ਪੰਚਾਇਤ ਘਨੌਰ ਦੇ ਪ੍ਰਧਾਨ ਨਰਪਿੰਦਰ ਸਿੰਘ ਭਿੰਦਾ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਪਰਮਿੰਦਰ ਸਿੰਘ ਲਾਲੀ, ਪ੍ਰਧਾਨ ਇੰਦਰਜੀਤ ਸਿੰਘ ਗਿਫ਼ਟੀ, ਯੂਥ ਆਗੂ ਕਮਲ ਸ਼ਰਮਾ, ਬਲਾਕ ਸੰਭੂ ਪ੍ਰਧਾਨ ਗੁਰਨਾਮ ਸਿੰਘ ਭੂਰੀ ਮਾਜਰਾ ਵਿਸ਼ੇਸ਼ ਤੌਰ ਉਤੇ ਮੌਜੂਦ ਰਹੇ। ਇਸ ਮੌਕੇ ਸੰਬੋਧਨ ਕਰਦਿਆਂ ਗਗਨਦੀਪ ਸਿੰਘ ਜਲਾਲਪੁਰ ਨੇ ਕਿਹਾ ਕਿ ਮੋਦੀ ਸਰਕਾਰ ਨੂੰ ਹਰ ਫਰੰਟ ਉਤੇ ਫੇਲ ਸਾਬਤ ਹੋਈ ਹੈ, ਕਿਉਂਕਿ ਕੋਰੋਨਾ ਮਹਾਂਮਾਰੀ ਦੌਰਾਨ ਜਿੱਥੇ ਹਰ ਵਰਗ ਪ੍ਰਭਾਵਤ ਹੋਇਆ ਹੈ ਉਥੇ ਹੀ ਆਮ ਨਾਗਰਿਕ ਮੁਢਲੀਆਂ ਜ਼ਰੂਰਤਾਂ ਦੀ ਪੂਰਤੀ ਲਈ ਸੰਘਰਸ਼ਸ਼ੀਲ ਹੈ।

ਅੰਤਰਰਾਸ਼ਟਰੀ ਪੱਧਰ ਉਤੇ ਲਗਾਤਾਰ ਕੱਚੇ ਤੇਲ ਦੀਆਂ ਕੀਮਤਾਂ ਘੱਟਣ ਦੇ ਬਾਵਜੂਦ ਵੀ ਕੇਂਦਰ ਵਲੋਂ ਆਏ ਦਿਨ ਪਟਰੌਲ ਤੇ ਡੀਜ਼ਲ ਦੀਆਂ ਕੀਮਤਾਂ ਵਿਚ ਕੀਤੇ ਜਾ ਰਹੇ ਨੇ ਵਾਧੇ ਨੇ ਜਿਥੇ ਆਮ ਜਨਤਾ ਦਾ ਕਚੂੰਮਰ ਕੱਢ ਕੇ ਰੱਖ ਦਿਤਾ ਹੈ, ਉਥੇ ਕੇਂਦਰ ਦੀ ਮੋਦੀ ਸਰਕਾਰ ਦਾ ਲੋਕ ਅਤੇ ਕਿਸਾਨ ਵਿਰੋਧੀ ਚਿਹਰਾ ਵੀ ਨੰਗਾ ਕੀਤਾ ਹੈ।

ਜਲਾਲਪੁਰ ਨੇ ਕਿਹਾ ਕਿ ਜੇਕਰ ਕੇਂਦਰ ਸਰਕਾਰ ਨੇ ਵੱਧ ਰਹੀਆਂ ਤੇਲ ਕੀਮਤਾਂ ਕੰਟਰੋਲ ਨਾ ਕੀਤਾ ਅਤੇ ਕਿਸਾਨ ਵਿਰੋਧੀ ਆਰਡੀਨੈਂਸਾਂ ਨੂੰ ਵਾਪਸ ਨਾ ਲਿਆ ਤਾਂ ਕਾਂਗਰਸ ਪਾਰਟੀ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਰੁਧ ਜਨ ਸੰਘਰਸ਼ ਵਿਢਿਆ ਜਾਵੇਗਾ।

ਇਸ ਮੌਕੇ ਕ੍ਰਿਸਨ ਕੁਮਾਰ ਸ਼ਰਮਾ, ਸੁਰਿੰਦਰ ਕੁਮਾਰ ਐਮਸੀ, ਸਰਪੰਚ ਲੱਖਾ ਸਿੰਘ ਕਬੂਲਪੁਰ, ਗੁਰਨਾਮ ਸਿੰਘ ਬਦੇਸ਼ਾ ਐਮਸੀ ਘਨੌਰ, ਸਰਪੰਚ ਹਰਜਿੰਦਰ ਸਿੰਘ ਲਾਛੜੂ, ਹਰਵਿੰਦਰ ਸਿੰਘ ਐਮਸੀ, ਪਰਮਜੀਤ ਸਿੰਘ ਮੱਟੂ ਐਮਸੀ, ਰਾਹੁਲ ਗੋਇਲ ਵੀ ਹਾਜ਼ਰ ਰਹੇ।