ਪੰਜਾਬ 'ਚ ਲਗਾਤਾਰ ਵੱਧ ਰਹੇ ਕਰੋਨਾ ਕੇਸ, ਅੱਜ ਹੋਈਆਂ 3 ਹੋਰ ਮੌਤਾਂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਇਕ ਪਾਸੇ ਸਰਕਾਰ ਕਰੋਨਾ ਕਰਕੇ ਲੱਗੇ ਲੌਕਡਾਊਨ ਵਿਚ ਲੋਕਾਂ ਦੀ ਸਹੂਲਤ ਲਈ ਛੂਟਾਂ ਦੇ ਰਹੀ ਹੈ

Covid19

ਚੰਡੀਗੜ੍ਹ : ਇਕ ਪਾਸੇ ਸਰਕਾਰ ਕਰੋਨਾ ਕਰਕੇ ਲੱਗੇ ਲੌਕਡਾਊਨ ਵਿਚ ਲੋਕਾਂ ਦੀ ਸਹੂਲਤ ਲਈ ਛੂਟਾਂ ਦੇ ਰਹੀ ਹੈ, ਪਰ ਉੱਥੇ ਹੀ ਲੋਕਾਂ ਵੱਲੋਂ ਇਨ੍ਹਾਂ ਛੂਟਾਂ ਦਾ ਗਲਤ ਫਾਇਦਾ ਚੁੱਕਿਆ ਜਾ ਰਿਹਾ ਹੈ। ਜਿਸ ਵਿਚ ਲੋਕ ਬਿਨਾ ਮਾਸਕ ਅਤੇ ਸੋਸ਼ਲ ਡਿਸਟੈਂਸਿੰਗ ਦੇ ਆਦੇਸ਼ਾਂ ਦੀ ਸਰਾਸਰ ਉਲੰਘਣਾ ਕਰ ਰਹੇ ਹਨ। ਜਿਸ ਦੇ ਨਤੀਜ਼ੇ ਵਜੋਂ ਸੂਬੇ ਵਿਚ ਲਗਾਤਾਰ ਕਰੋਨਾ ਕੇਸਾਂ ਦੀ ਗਿਣਤੀ ਵਿਚ ਵਾਧਾ ਹੋ ਰਿਹਾ ਹੈ।

ਇਸ ਤਰ੍ਹਾਂ ਅੱਜ ਸੂਬੇ ਵਿਚ ਕਰੋਨਾ ਵਾਇਰਸ ਨਾਲ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ। ਜਿਸ ਤੋਂ ਬਾਅਦ ਪੰਜਾਬ ਵਿਚ ਕਰੋਨਾ ਵਾਇਰਸ ਨਾਲ ਮਰਨ ਵਾਲੇ ਲੋਕਾਂ ਦੀ ਗਿਣਤੀ 147 ਤੱਕ ਪਹੁੰਚ ਗਈ ਹੈ। ਅੱਜ ਹੋਈਆਂ ਮੌਤਾਂ ਵਿਚੋਂ ਇਕ 50 ਸਾਲਾ ਗੁਰਦਾਸਪੁਰ ਦਾ ਵਾਸੀ ਵਿਅਕਤੀ ਦੀ ਮੌਤ ਹੋਈ ਹੈ।

ਇਸ ਤੋਂ ਇਲਾਵਾ ਤਰਨ ਤਾਰਨ ਦੇ ਅਲਗੋਂ ਕੋਠੀ ਦੇ 56 ਸਾਲਾ ਤੇ ਅੰਮ੍ਰਿੰਤਸਰ ਦੇ ਵੇਰਕਾ ਤੋਂ ਇਕ 81 ਸਾਲਾ ਬਜ਼ੁਰਗ ਦੀ ਅੱਜ ਸਵੇਰੇ ਮੌਤ ਹੋ ਗਈ ਹੈ। ਦੱਸ ਦੱਈਏ ਕਿ ਇਨ੍ਹਾਂ ਤਿੰਨੋਂ ਮੌਤਾਂ ਅੰਮ੍ਰਿੰਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਵਿਚ ਹੀ ਹੋਈਆਂ ਹਨ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।