ਅਫ਼ਗਾਨਿਸਤਾਨ ਵਿਚ ਸਿੱਖਾਂ ’ਤੇ ਹੋਏ ਹਮਲੇ ਦੀ ਬੀਬੀ ਜਗੀਰ ਕੌਰ ਨੇ ਸਖ਼ਤ ਸ਼ਬਦਾਂ ਵਿਚ ਕੀਤੀ ਨਿਖੇਧੀ

By : GAGANDEEP

Published : Jul 1, 2021, 1:23 pm IST
Updated : Jul 1, 2021, 1:25 pm IST
SHARE ARTICLE
Bibi Jagir Kaur
Bibi Jagir Kaur

''ਸਿੱਖ ਧਰਮ ਸਾਰੀ ਮਨੁੱਖਤਾ ਦਾ ਭਲਾ ਮੰਗਣ ਵਾਲਾ ਧਰਮ ਹੈ''

ਅੰਮ੍ਰਿਤਸਰ(ਰਾਜੇਸ਼ ਕੁਮਾਰ ਸੰਧੂ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਅਫ਼ਗਾਨਿਸਤਾਨ ਵਿਚ ਜਲਾਲਾਬਾਦ ਸ਼ਹਿਰ ’ਚ ਵੱਸਦੇ ਘਟਗਿਣਤੀ ਸਿੱਖ ਭਾਈਚਾਰੇ ਨੂੰ ਨਿਸ਼ਾਨਾ ਬਣਾ ਕੇ ਕੀਤੇ ਗਏ ਗ੍ਰਨੇਡ ਹਮਲੇ ਦੀ ਨਿਖੇਧੀ ਕਰਦਿਆਂ ਭਾਰਤ ਸਰਕਾਰ ਕੋਲੋਂ ਮੰਗ ਕੀਤੀ ਹੈ ਕਿ ਉਹ ਅਫ਼ਗਾਨਿਸਤਾਨ ਦੀ ਸਰਕਾਰ ਨਾਲ ਗੱਲਬਾਤ ਕਰਕੇ ਉਥੋਂ ਦੇ ਸਿੱਖਾਂ ਦੀ ਜਾਨ-ਮਾਲ ਦੀ ਸੁਰੱਖਿਆ ਨੂੰ ਯਕੀਨੀ ਬਣਵਾਏ।

Jagir kaurJagir kaur

ਦਫ਼ਤਰ ਤੋਂ ਜਾਰੀ ਬਿਆਨ ’ਚ ਬੀਬੀ ਜਗੀਰ ਕੌਰ ਨੇ ਕਿਹਾ ਕਿ ਸਿੱਖ ਧਰਮ ਸਾਰੀ ਮਨੁੱਖਤਾ ਦਾ ਭਲਾ ਮੰਗਣ ਵਾਲਾ ਧਰਮ ਹੈ। ਅਜਿਹੇ ਹਮਲੇ ਕਰਕੇ ਕੁਝ ਤਾਕਤਾਂ ਸਿੱਖਾਂ ਨੂੰ ਡਰਾਉਣ ਦਾ ਯਤਨ ਕਰ ਰਹੀਆਂ ਹਨ।

Bibi Jagir KaurBibi Jagir Kaur

ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਅਫ਼ਗਾਨਿਸਤਾਨ ’ਚ ਸਿੱਖ ਆਗੂਆਂ ਦੇ ਸਮੂਹ ਨੂੰ ਨਿਸ਼ਾਨਾ ਬਣਾ ਕੇ ਉਥੋਂ ਦੇ ਸਿੱਖ ਭਾਈਚਾਰੇ ਦੇ ਕਈ ਸਿਰਕੱਢ ਆਗੂ ਮਾਰ ਦਿੱਤੇ ਗਏ ਸਨ ਅਤੇ ਕਾਬਲ ਦੇ ਗੁਰਦੁਆਰਾ ਸਾਹਿਬ ’ਤੇ ਵੀ ਹਮਲਾ ਕੀਤਾ ਗਿਆ ਸੀ, ਜਿਸ ਵਿਚ ਕਈ ਸਿੱਖਾਂ ਨੇ ਜਾਨ ਗਵਾਈ ਸੀ।

Sikh youth beaten in CanadaSikh 

 

ਇਹ ਵੀ ਪੜ੍ਹੋ: ਵੈਨਕੂਵਰ ’ਚ ਗਰਮੀ ਕਾਰਨ ਹੁਣ ਤੱਕ 134 ਲੋਕਾਂ ਦੀ ਹੋਈ ਮੌਤ

ਉਨ੍ਹਾਂ ਕਿਹਾ ਕਿ ਅਸੁਰੱਖਿਅਤ ਹੋਣ ਕਾਰਨ ਅੱਜ ਅਫ਼ਗਾਨਿਸਤਾਨ ’ਚੋਂ ਹਜ਼ਾਰਾਂ ਦੀ ਗਿਣਤੀ ਸਿੱਖ ਹਿਜ਼ਰਤ ਕਰ ਚੁੱਕੇ ਹਨ। ਉਨ੍ਹਾਂ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਦੁਨੀਆ ਭਰ ਦੇ ਦੇਸ਼ਾਂ ’ਚ ਸਿੱਖਾਂ ਦੀ ਜਾਨ-ਮਾਲ ਦੀ ਸੁਰੱਖਿਆ ਲਾਜ਼ਮੀ ਬਣਾਉਣ ਲਈ ਸਰਕਾਰਾਂ ਨਾਲ ਗੱਲਬਾਤ ਕਰੇ।

 

ਇਹ ਵੀ ਪੜ੍ਹੋ: ਕੈਨੇਡਾ: ਰਿਹਾਇਸ਼ੀ ਸਕੂਲ 'ਚੋਂ ਮਿਲੀਆਂ ਮੂਲ ਵਸਨੀਕਾਂ ਦੇ ਬੱਚਿਆਂ ਦੀਆਂ 182 ਕਬਰਾਂ

ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਅਫ਼ਗਾਨਿਸਤਾਨ ਵਿਚ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਵੀ ਤਰਜੀਹੀ ਤੌਰ ’ਤੇ ਢੁੱਕਵੇਂ ਕਦਮ ਚੁੱਕੇ ਜਾਣ। ਉਨ੍ਹਾਂ ਹਮਲੇ ਵਿਚ ਜ਼ਖ਼ਮੀ ਹੋਏ ਸਿੱਖਾਂ ਦੀ ਸਿਹਤਯਾਬੀ ਲਈ ਅਰਦਾਸ ਵੀ ਕੀਤੀ।

ਇਹ ਵੀ ਪੜ੍ਹੋ:  1 ਜੁਲਾਈ ਤੋਂ ਬਦਲਣ ਜਾ ਰਹੇ ਹਨ ਤੁਹਾਡੇ ਬੈਂਕ ਤੋਂ ਲੈ ਕੇ ਘਰੇਲੂ ਗੈਸ ਤੱਕ ਇਹ ਨਿਯਮ

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement