ਸਹੁਰਾ ਪਰਿਵਾਰ ਵੱਲੋਂ ਦਾਜ ਲਈ ਪਰੇਸ਼ਾਨ ਕਰਨ 'ਤੇ ਗਰਭਵਤੀ ਨੂੰਹ ਨੇ ਲਿਆ ਫਾਹਾ, ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਮ੍ਰਿਤਕ ਲੜਕੀ ਦੇ ਪੇਕਾ ਪਰਿਵਾਰ ਨੇ ਸਹੁਰਾ ਪਰਿਵਾਰ ਤੇ ਦਾਜ ਲਈ ਕੁੜੀ ਨੂੰ ਤੰਗ ਪਰੇਸ਼ਾਨ ਕਰਨ ਦੇ ਇਲਜ਼ਾਮ ਲਗਾਏ ਗਏ।  

Pregnant daughter-in-law hanged for harassing in-laws for dowry

ਕੋਟਕਪੂਰਾ: ਬੇਸ਼ਕ ਅਸੀਂ 21ਵੀਂ ਸਦੀ ਵਿਚ ਜੀਅ ਰਹੇ ਆ ਪਰ ਫਿਰ ਵੀ ਧੀਆਂ ਨੂੰ ਉਹਨਾਂ ਦਾ ਮਾਣ ਸਤਿਕਾਰ ਨਹੀਂ ਦਿੱਤਾ ਜਾ ਰਿਹਾ ਹੈ। ਆਏ ਦਿਨ ਕੋਈ ਨਾ ਕੋਈ ਧੀ ਦਾਜ ਦੀ ਬਲੀ ਚੜਦੀ ਹੈ। ਅਜਿਹਾ ਹੀ ਕੁਝ ਜ਼ਿਲ੍ਹਾ ਫਰੀਦਕੋਟ ਦੇ ਸ਼ਹਿਰ ਕੋਟਕਪੂਰਾ ਵਿਚ ਵੇਖਣ ਨੂੰ  ਮਿਲਿਆ। ਕੋਟਕਪੂਰਾ ’ਚ ਦੇਰ ਸ਼ਾਮ ਇੱਕ ਨਵ-ਵਿਆਹੁਤਾ ਕੁੜੀ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਗਈ।

ਮਿਲੀ ਜਾਣਕਾਰੀ ਅਨੁਸਾਰ ਭਾਨੁ ਪ੍ਰਿਆ ਪੁੱਤਰੀ ਅਸ਼ੋਕ ਕੁਮਾਰ ਵਾਸੀ ਬਠਿੰਡਾ ਦਾ ਮਹੀਨੇ ਪਹਿਲਾਂ ਕੋਟਕਪੂਰਾ ਦੇ ਨਿਵਾਸੀ ਸ਼ੁਬਮ ਸ਼ਰਮਾ ਨਾਲ ਵਿਆਹ ਹੋਇਆ ਸੀ। ਭਾਨੁ ਪ੍ਰਿਆ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਗਈ।

ਮ੍ਰਿਤਕ ਲੜਕੀ ਦੇ ਪੇਕਾ ਪਰਿਵਾਰ ਨੇ ਸਹੁਰਾ ਪਰਿਵਾਰ ਤੇ ਦਾਜ ਲਈ ਕੁੜੀ ਨੂੰ ਤੰਗ ਪਰੇਸ਼ਾਨ ਕਰਨ ਦੇ ਇਲਜ਼ਾਮ ਲਗਾਏ ਗਏ।   ਉਨ੍ਹਾਂ ਕਿਹਾ ਕਿ ਉਹਨਾਂ ਨੇ ਆਪਣੀ ਧੀ ਨੂੰ ਹਰ ਸੁਖ ਆਰਾਮ ਦੀ ਚੀਜ਼ ਦਾਜ ਵਿੱਚ ਦਿੱਤੀ ਸੀ ਪਰ ਮੁੰਡੇ ਦੇ ਪਰਿਵਾਰ ਵੱਲੋਂ ਗਲ-ਗਲ ਤੇ ਤਾਹਨੇ -ਮੇਹਣੇ ਦਿੱਤੇ ਜਾ ਰਹੇ ਸਨ, ਜਿਸ ਤੋਂ ਪਰੇਸ਼ਾਨ ਹੋ ਕੇ ਕੁੜੀ ਨੇ ਖ਼ੁਦਕੁਸ਼ੀ ਕਰ ਲਈ ਪਰ ਉਨ੍ਹਾਂ ਨੂੰ ਸ਼ੱਕ ਹੈ ਕੇ ਕੁੜੀ ਨੂੰ ਮਾਰ ਕੇ ਪੱਖੇ ਨਾਲ ਟੰਗਿਆ ਗਿਆ ਹੈ।

ਦੱਸਿਆ ਜਾ ਰਿਹਾ ਹੈ ਕੇ ਕੁੜੀ ਗਰਭਵਤੀ ਸੀ। ਫਿਲਹਾਲ ਪੁਲਸ ਵੱਲੋਂ ਮੌਕੇ ’ਤੇ ਪੁਹੰਚ ਕਾਰਵਾਈ ਕਰਦੇ ਹੋਏ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟ ਮਾਰਟਮ ਲਈ ਭੇਜਿਆ ਗਿਆ ਹੈ।