ਸਿੱਖ ਰੈਜੀਮੈਂਟ ਦੇ ਜਵਾਨ ਸੈਨਿਕ ਗੁਰਪ੍ਰੀਤ ਸਿੰਘ ਦੀ ਹਾਰਟ ਅਟੈਕ ਕਾਰਨ ਮੌਤ
ਭਾਰਤੀ ਫੌਜ ਦੀ 19 ਸਿੱਖ ਰੈਜੀਮੈਂਟ ਦੇ ਨੌਜਵਾਨ ਸੈਨਿਕ ਗੁਰਪ੍ਰੀਤ ਸਿੰਘ ਦੀ ਹਾਰਟ ਅਟੈਕ ਕਾਰਨ ਮੌਤ ਹੋ ਗਈ। ਮ੍ਰਿ
ਚੰਡੀਗੜ੍ਹ: ਭਾਰਤੀ ਫੌਜ ਦੀ 19 ਸਿੱਖ ਰੈਜੀਮੈਂਟ (19 Sikh Regiment) ਦੇ ਨੌਜਵਾਨ ਸੈਨਿਕ ਗੁਰਪ੍ਰੀਤ ਸਿੰਘ (Soldier Gurpreet Singh) ਦੀ ਹਾਰਟ ਅਟੈਕ ਕਾਰਨ ਮੌਤ ਹੋ ਗਈ। ਮ੍ਰਿਤਕ ਫੌਜੀ ਜ਼ਿਲ੍ਹਾ ਰੂਪਨਗਰ ਦੇ ਬਲਾਕ ਨੂਰਪੁਰ ਬੇਦੀ ਦੇ ਪਿੰਡ ਬੜੀਵਾਲ (ਸਾਊਵਾਲ) ਦਾ ਰਹਿਣ ਵਾਲਾ ਸੀ। ਗੁਰਪ੍ਰੀਤ ਸਿੰਘ ਤਿੱਬੜੀ ਕੈਂਟ ਗੁਰਦਾਸਪੁਰ ਵਿਖੇ ਤਾਇਨਾਤ ਸੀ।
ਹੋਰ ਪੜ੍ਹੋ: ਦੁਖਦਾਈ ਖ਼ਬਰ: ਖੇਤੀ ਕਾਨੂੰਨਾਂ ਵਿਰੁੱਧ ਟਿਕਰੀ ਬਾਰਡਰ 'ਤੇ ਡਟੇ ਬਰਨਾਲਾ ਦੇ ਕਿਸਾਨ ਦੀ ਮੌਤ
ਮਿਲੀ ਜਾਣਕਾਰੀ ਅਨੁਸਾਰ 26 ਸਾਲਾ ਗੁਰਪ੍ਰੀਤ ਸਿੰਘ ਦਾ 4 ਮਹੀਨੇ ਪਹਿਲਾਂ ਵਿਆਹ ਹੋਇਆ ਸੀ। ਪਿੰਡ ਦੇ ਸਰਪੰਚ ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ ਮੁਤਾਬਕ ਬੀਤੀ ਸ਼ਾਮ ਕਰੀਬ ਸਾਢੇ 6 ਵਜੇ ਗੁਰਪ੍ਰੀਤ ਸਿੰਘ ਨੂੰ ਡਿਊਟੀ ਦੌਰਾਨ ਦਿਲ ਦਾ ਦੌਰਾ ਪਿਆ। ਜਦੋਂ ਉਸ ਨੂੰ ਡਾਕਟਰ ਕੋਲ ਲਿਜਾਇਆ ਗਿਆ ਤਾਂ ਉਸ ਦੀ ਮੌਤ ਹੋ ਚੁੱਕੀ ਸੀ।
ਹੋਰ ਪੜ੍ਹੋ: ਕੈਨੇਡਾ ’ਚ ਵਧਿਆ PR ਦਾ ਰੁਝਾਨ, 5 ਬੈਂਡ ਵਾਲੇ ਵੀ ਕਰ ਸਕਦੇ ਹਨ ਅਪਲਾਈ
ਦੱਸ ਦਈਏ ਕਿ ਗੁਰਪ੍ਰੀਤ ਸਿੰਘ ਦਾ ਇਕ ਭਰਾ ਵਰਿੰਦਰਪਾਲ ਸਿੰਘ ਵੀ ਭਾਰਤੀ ਫੌਜ ਵਿਚ ਸੇਵਾ ਨਿਭਾ ਰਿਹਾ ਹੈ। ਗੁਰਪ੍ਰੀਤ ਸਿੰਘ ਕਰੀਬ 6 ਸਾਲ ਪਹਿਲਾਂ ਫੌਜ ਵਿਚ ਭਰਤੀ ਹੋਇਆ ਸੀ। ਜਵਾਨ ਦੀ ਮੌਤ ਦੀ ਖ਼ਬਰ ਮਿਲਦਿਆਂ ਹੀ ਪਰਿਵਾਰ ਸਮੇਤ ਪਿੰਡ ਵਿਚ ਸੋਗ ਦੀ ਲਹਿਰ ਹੈ।