300 ਯੂਨਿਟ ਬਿਜਲੀ ਮੁਫ਼ਤ ਹੋਣ 'ਤੇ CM ਮਾਨ ਦਾ ਟਵੀਟ, ਕਿਹਾ- ਸਾਡੀ ਸਰਕਾਰ ਨੇ ਪਾਈ ਨਵੀਂ ਪਿਰਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕਿਹਾ- ਅੱਜ ਪੰਜਾਬੀਆਂ ਨਾਲ ਕੀਤੀ ਇਕ ਹੋਰ ਗਰੰਟੀ ਪੂਰੀ ਕਰਨ ਜਾ ਰਹੇ ਹਾਂ

300 units of free electricity to every household from Today



ਚੰਡੀਗੜ੍ਹ: ਪੰਜਾਬ ਵਿਚ ਅੱਜ ਤੋਂ 300 ਯੂਨਿਟ ਮੁਫ਼ਤ ਬਿਜਲੀ ਸਕੀਮ ਲਾਗੂ ਹੋ ਰਹੀ ਹੈ। ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕੀਤਾ ਹੈ। ਉਹਨਾਂ ਕਿਹਾ ਅੱਜ ਤੋਂ ਹਰ ਪਰਿਵਾਰ ਨੂੰ 300 ਯੂਨਿਟ ਮੁਫ਼ਤ ਬਿਜਲੀ ਮਿਲੇਗੀ। ਮੁੱਖ ਮੰਤਰੀ ਨੇ ਟਵੀਟ ਵਿਚ ਲਿਖਿਆ, “ਪਿਛਲੀਆਂ ਸਰਕਾਰਾਂ ਚੋਣਾਂ ਦੌਰਾਨ ਵਾਅਦੇ ਕਰਦੀਆਂ ਸਨ...ਪੂਰੇ ਹੁੰਦਿਆਂ 5 ਸਾਲ ਲੰਘ ਜਾਂਦੇ ਸਨ। ਪਰ ਸਾਡੀ ਸਰਕਾਰ ਪੰਜਾਬ ਦੇ ਇਤਿਹਾਸ ‘ਚ ਨਵੀਂ ਪਿਰਤ ਪਾ ਚੁੱਕੀ ਹੈ...ਅੱਜ ਪੰਜਾਬੀਆਂ ਨਾਲ ਕੀਤੀ ਇਕ ਹੋਰ ਗਰੰਟੀ ਪੂਰੀ ਕਰਨ ਜਾ ਰਹੇ ਹਾਂ। ਅੱਜ ਤੋਂ ਪੂਰੇ ਪੰਜਾਬ ‘ਚ ਹਰ ਪਰਿਵਾਰ ਨੂੰ ਹਰ ਮਹੀਨੇ ਬਿਜਲੀ ਦੇ 300 ਯੂਨਿਟ ਮੁਫ਼ਤ ਮਿਲਣਗੇ...”।

Tweet

ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਪੰਜਾਬੀਆਂ ਨੂੰ ਵਧਾਈ ਦਿੰਦਿਆਂ ਕਿਹਾ, “ਮੁਬਾਰਕਾਂ ਪੰਜਾਬ, ਪਹਿਲੀ ਗਰੰਟੀ ਪੂਰੀ ਹੋਈ। ਅੱਜ ਤੋਂ ਹਰ ਘਰ ਨੂੰ 300 ਯੂਨਿਟ ਪ੍ਰਤੀ ਮਹੀਨਾ ਮੁਫ਼ਤ। ਸਾਡੇ CM ਭਗਵੰਤ ਮਾਨ ਜੀ ਦਾ ਧੰਨਵਾਦ। ਗ਼ਰੀਬ ਅਤੇ ਆਮ ਜਨਤਾ ਨੂੰ ਸਸ਼ਕਤ ਕਰਨ ਦੀ ਤਾਕਤ ਸਿਰਫ਼ ਅਰਵਿੰਦ ਕੇਜਰੀਵਾਲ ਜੀ ਦੇ ਸਕੂਲ ਆਫ਼ ਪਾਲੀਟਿਕਸ ਵਿਚ ਹੀ ਸੰਭਵ ਹੈ”।

Tweet

ਇਸ ਦੇ ਨਾਲ ਹੀ ਪੰਜਾਬੀਆਂ ਨੂੰ ਵਧਾਈ ਦਿੰਦਿਆਂ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਵੀ ਮਹਿੰਗੀ ਬਿਜਲੀ ਤੋਂ ਛੁਟਕਾਰਾ ਮਿਲੇਗਾ। ਉਹਨਾਂ ਲਿਖਿਆ,“ਪੰਜਾਬ ਦੇ ਲੋਕਾਂ ਨੂੰ ਵਧਾਈ! ਅੱਜ ਤੋਂ ਪੰਜਾਬ ਦੇ ਲੋਕਾਂ ਨੂੰ 300 ਯੂਨਿਟ ਬਿਜਲੀ ਮੁਫ਼ਤ ਮਿਲੇਗੀ। ਲੱਖਾਂ ਪਰਿਵਾਰਾਂ ਨੂੰ ਹੁਣ ਹਰ ਮਹੀਨੇ ਬਿਜਲੀ ਦਾ ਬਿੱਲ ਜ਼ੀਰੋ ਆਵੇਗਾ। ਅਸੀਂ ਆਪਣਾ ਵਾਅਦਾ ਪੂਰਾ ਕੀਤਾ ਹੈ। ਆਮ ਆਦਮੀ ਪਾਰਟੀ ਜੋ ਕਹਿੰਦੀ ਹੈ, ਉਹੀ ਕਰਦੀ ਹੈ।”

Tweet

ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘ ਚੱਢਾ ਨੇ ਵੀ ਟਵੀਟ ਕੀਤਾ। ਉਹਨਾਂ ਕਿਹਾ, “ਅੱਜ ਦਾ ਦਿਨ ਇਤਿਹਾਸਕ ਹੈ ਕਿਉਂਕਿ ਪੰਜਾਬ ਮੁਫ਼ਤ ਬਿਜਲੀ ਪ੍ਰਾਪਤ ਕਰਨ ਵਾਲਾ ਦਿੱਲੀ ਤੋਂ ਬਾਅਦ ਦੂਜਾ ਸੂਬਾ ਬਣ ਗਿਆ ਹੈ। ਪੰਜਾਬੀਆਂ ਲਈ “ਕੇਜਰੀਵਾਲ ਦੀ ਪਹਿਲੀ ਗਰੰਟੀ” ਹਕੀਕਤ ਬਣ ਗਈ ਹੈ”।