ਅਕਾਲੀ ਦਲ ਦਾ ਐਲਾਨ: ਰਾਸ਼ਟਰਪਤੀ ਉਮੀਦਵਾਰ ਦ੍ਰੋਪਦੀ ਮੁਰਮੂ ਦਾ ਕਰਾਂਗੇ ਸਮਰਥਨ 

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕੱਲ੍ਹ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਨੇ ਵੀ ਫੋਨ 'ਤੇ ਸੁਖਬੀਰ ਬਾਦਲ ਨੂੰ ਮੁਰਮੂ ਦਾ ਸਮਰਥਨ ਕਰਨ ਲਈ ਕਿਹਾ ਸੀ।

Akali Dal's announcement: We will support Presidential candidate Draupadi Murmu

 

ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ (ਬਾਦਲ) ਰਾਸ਼ਟਰਪਤੀ ਚੋਣ ਲਈ ਭਾਜਪਾ ਉਮੀਦਵਾਰ ਦ੍ਰੋਪਦੀ ਮੁਰਮੂ ਦਾ ਸਮਰਥਨ ਕਰੇਗਾ। ਭਾਜਪਾ ਨੇ ਆਦਿਵਾਸੀ ਸਮਾਜ ਦੀ ਦ੍ਰੋਪਦੀ ਮੁਰਮੂ ਨੂੰ ਆਪਣਾ ਰਾਸ਼ਟਰਪਤੀ ਉਮੀਦਵਾਰ ਬਣਾਇਆ ਹੈ। ਚੰਡੀਗੜ੍ਹ ਵਿਚ ਕੋਰ ਕਮੇਟੀ ਦੀ ਮੀਟਿੰਗ ਤੋਂ ਬਾਅਦ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਕਿ ਅਸੀਂ ਕਾਂਗਰਸ ਨਾਲ ਨਹੀਂ ਜਾ ਸਕਦੇ। ਕਾਂਗਰਸ ਨੇ ਸਿੱਖਾਂ 'ਤੇ ਕਈ ਅੱਤਿਆਚਾਰ ਕੀਤੇ ਹਨ। ਇਸ ਤੋਂ ਇਲਾਵਾ ਦ੍ਰੋਪਦੀ ਮੁਰਮੂ ਐਸਟੀ ਭਾਈਚਾਰੇ ਤੋਂ ਆਉਂਦੀ ਹੈ। ਇਸ ਲਈ ਉਹ ਉਨ੍ਹਾਂ ਦਾ ਸਮਰਥਨ ਕਰਨਗੇ।

ਇਸ ਬਾਰੇ ਉਨ੍ਹਾਂ ਨੂੰ ਦ੍ਰੋਪਦੀ ਮੁਰਮੂ ਦਾ ਫੋਨ ਵੀ ਆਇਆ। ਇਸ ਤੋਂ ਪਹਿਲਾਂ ਕੱਲ੍ਹ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਨੇ ਵੀ ਫੋਨ 'ਤੇ ਸੁਖਬੀਰ ਬਾਦਲ ਨੂੰ ਮੁਰਮੂ ਦਾ ਸਮਰਥਨ ਕਰਨ ਲਈ ਕਿਹਾ ਸੀ। ਸੁਖਬੀਰ ਬਾਦਲ ਨੇ ਅੱਜ ਦ੍ਰੋਪਦੀ ਮੁਰਮੂ ਨਾਲ ਮੁਲਾਕਾਤ ਵੀ ਕੀਤੀ ਹੈ। ਸੁਖਬੀਦ ਬਾਦਲ ਨੇ ਕਿਹਾ ਕਿ ਉਹ ਕਾਂਗਰਸ ਦਾ ਸਮਰਥਨ ਕਦੇ ਵੀ ਨਹੀਂ ਕਰ ਸਕਦੇ ਕਿਉਂਕਿ ਅਕਾਲੀ ਦਲ ਖੁਦ ਲੋਕਾਂ ਬਾਰੇ ਸੋਚਣ ਵਾਲੀ ਪਾਰਟੀ ਹੈ। ਉਹਨਾਂ ਕਿਹਾ ਕਿ ਸਿਆਸੀ ਵਿਤਕਰਿਆਂ ਤੋਂ ਉੱਪਰ ਉੱਠ ਕੇ ਅਤੇ ਗੁਰੂ ਸਾਹਿਬਾਨਾਂ ਦੀ ਦਿੱਤੀ ਸਾਂਝੀਵਾਲਤਾ ਦੀ ਸਿੱਖਿਆ 'ਤੇ ਚੱਲਦੇ ਹੋਏ ਰਾਸ਼ਟਰਪਤੀ ਅਹੁਦੇ ਲਈ ਉਮੀਦਵਾਰ ਦ੍ਰੋਪਦੀ ਮੁਰਮੂ ਨੂੰ ਪੂਰਾ ਸਮਰਥਨ ਕਰਨਗੇ।