ਚੰਡੀਗੜ੍ਹ ਸੈਕਟਰ 16 ਦੇ ਹਸਪਤਾਲ 'ਚ ਹੰਗਾਮਾ, ਲਾਸ਼ ਨਾ ਦੇਣ 'ਤੇ ਪਰਿਵਾਰ ਨੇ ਤੋੜਿਆ ਐਮਰਜੈਂਸੀ ਗੇਟ

ਏਜੰਸੀ

ਖ਼ਬਰਾਂ, ਪੰਜਾਬ

ਉੱਤਰ ਪ੍ਰਦੇਸ਼ ਦੇ ਉਨਾਵ ਦੇ ਰਹਿਣ ਵਾਲੇ ਵਿਅਕਤੀ ਦੀ ਬੁੱਧਵਾਰ ਨੂੰ ਮੌਤ ਹੋ ਗਈ ਸੀ

Chandigarh Sector 16 Hospital commotion, the family broke the emergency gate for not giving the body

 

ਚੰਡੀਗੜ੍ਹ - ਚੰਡੀਗੜ੍ਹ ਦੇ ਸੈਕਟਰ 16 ਦੇ ਸਰਕਾਰੀ ਹਸਪਤਾਲ ਵਿਚ ਅੱਜ ਕਾਫ਼ੀ ਹੰਗਾਮਾ ਹੋਇਆ। ਇਕ ਪਰਿਵਾਰ ਨੇ ਲਾਸ਼ ਨਾ ਦੇਣ ਦਾ ਦੋਸ਼ ਲਾਉਂਦਿਆਂ ਹਸਪਤਾਲ ਵਿਚ ਹੰਗਾਮਾ ਕਰ ਦਿੱਤਾ। ਉਨ੍ਹਾਂ ਨੇ ਜ਼ਬਰਦਸਤੀ ਲਾਸ਼ ਨੂੰ ਚੁੱਕਣ ਦੀ ਕੋਸ਼ਿਸ਼ ਕੀਤੀ। ਜਦੋਂ ਪੁਲਿਸ ਨੇ ਰੋਕਿਆ ਤਾਂ ਉਹਨਾਂ ਨੇ ਐਮਰਜੈਂਸੀ ਗੇਟ ਨੂੰ ਤੋੜ ਦਿੱਤਾ। ਹੰਗਾਮਾ ਵਧਦਾ ਦੇਖ ਚੰਡੀਗੜ੍ਹ ਪੁਲਿਸ ਨੇ ਉਨ੍ਹਾਂ ਨੂੰ ਖਦੇੜ ਦਿੱਤਾ। ਇਸ ਤੋਂ ਬਾਅਦ ਲਾਸ਼ ਨੂੰ ਮੁਰਦਾਘਰ ਵਿਚ ਰਖਵਾਇਆ ਗਿਆ। ਹੁਣ ਪਰਿਵਾਰ ਅਤੇ ਹਸਪਤਾਲ ਪ੍ਰਬੰਧਨ ਇੱਕ ਦੂਜੇ 'ਤੇ ਦੋਸ਼ ਲਗਾ ਰਹੇ ਹਨ।

ਉੱਤਰ ਪ੍ਰਦੇਸ਼ ਦੇ ਉਨਾਵ ਦੇ ਰਹਿਣ ਵਾਲੇ ਵਿਅਕਤੀ ਦੀ ਬੁੱਧਵਾਰ ਨੂੰ ਮੌਤ ਹੋ ਗਈ। ਇਸ ਤੋਂ ਬਾਅਦ ਮ੍ਰਿਤਕ ਦੇਹ ਨੂੰ ਸੈਕਟਰ-16 ਸਥਿਤ ਹਸਪਤਾਲ ਦੇ ਮੁਰਦਾਘਰ ਵਿਚ ਰਖਵਾਇਆ ਗਿਆ। ਉਦੋਂ ਤੋਂ ਹੀ ਪਰਿਵਾਰਕ ਮੈਂਬਰ ਲਾਸ਼ ਦੀ ਮੰਗ ਕਰ ਰਹੇ ਹਨ। ਵੀਰਵਾਰ ਦੇਰ ਸ਼ਾਮ ਪਰਿਵਾਰ ਵਾਲਿਆਂ ਨੇ ਲਾਸ਼ ਦੇਣ ਲਈ ਦਬਾਅ ਪਾਉਣਾ ਸ਼ੁਰੂ ਕਰ ਦਿੱਤਾ। ਜਿਸ ਨੂੰ ਦੇਖਦੇ ਹੋਏ ਮੁਰਦਾਘਰ ਦੇ ਕਰਮਚਾਰੀਆਂ ਨੇ ਲਾਸ਼ ਨੂੰ ਪਰਿਵਾਰ ਨੂੰ ਦੇ ਦਿੱਤਾ। ਇਸ ਸਬੰਧੀ ਤੁਰੰਤ ਪੁਲਿਸ ਨੂੰ ਵੀ ਸੂਚਿਤ ਕੀਤਾ ਗਿਆ।

ਜਿਸ ਤੋਂ ਬਾਅਦ ਪੁਲਿਸ ਮੌਕੇ 'ਤੇ ਪਹੁੰਚ ਗਈ। ਜਦੋਂ ਪੁਲਿਸ ਨੇ ਲਾਸ਼ ਲੈ ਕੇ ਜਾ ਰਹੀ ਐਂਬੂਲੈਂਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਪਰਿਵਾਰਕ ਮੈਂਬਰਾਂ ਦੀ ਪੁਲਿਸ ਨਾਲ ਝੜਪ ਹੋ ਗਈ। ਜਿਸ ਤੋਂ ਬਾਅਦ ਕਾਫ਼ੀ ਦੇਰ ਤੱਕ ਹੰਗਾਮਾ ਹੋਇਆ ਇਸ ਤੋਂ ਬਾਅਦ ਪੁਲਿਸ ਨੇ ਲਾਸ਼ ਨੂੰ ਐਂਬੂਲੈਂਸ ਵਿਚੋਂ ਕੱਢ ਕੇ ਮੁਰਦਾਘਰ ਵਿਚ ਰਖਵਾਇਆ। ਪੁਲਿਸ ਅਨੁਸਾਰ ਊਨਾ ਦਾ ਰਹਿਣ ਵਾਲਾ ਅਸ਼ੋਕ ਕੁਮਾਰ ਇੱਥੇ ਮਾਲੀ ਦਾ ਕੰਮ ਕਰਦਾ ਸੀ।

ਬੁੱਧਵਾਰ ਨੂੰ ਉਹ ਅਚਾਨਕ ਬੇਹੋਸ਼ ਹੋ ਗਿਆ। ਪਰਿਵਾਰ ਵਾਲੇ ਉਸ ਨੂੰ ਸੈਕਟਰ 16 ਦੇ ਹਸਪਤਾਲ ਲੈ ਗਏ ਜਿੱਥੇ ਉਸ ਦੀ ਮੌਤ ਹੋ ਗਈ। ਉਦੋਂ ਤੱਕ ਉਸ ਦੀ ਮੌਤ ਹੋ ਚੁੱਕੀ ਸੀ। ਪਰਿਵਾਰਕ ਮੈਂਬਰਾਂ ਨੇ ਖੁਦ ਲਾਸ਼ ਨੂੰ ਪੋਸਟਮਾਰਟਮ ਲਈ ਮੋਰਚਰੀ 'ਚ ਰਖਵਾਇਆ। ਹਾਲਾਂਕਿ, ਪਰਿਵਾਰ ਵਾਲਿਆਂ ਨੇ ਉਸ ਨੂੰ ਪੋਸਟਮਾਰਟਮ ਤੋਂ ਬਿਨ੍ਹਾਂ ਲੈ ਕੇ ਜਾਣਾ ਚਾਹਿਆ ਜਿਸ ਕਰ ਕੇ ਹੀ ਪੁਲਿਸ ਨੇ ਪਰਿਵਾਰ ਨੂੰ ਲਾਸ਼ ਲਿਜਾਣ ਲਈ ਮਨ੍ਹਾਂ ਕੀਤਾ ਸੀ।