ਮਨੀ ਲਾਂਡਰਿੰਗ ਮਾਮਲਾ : ਭੁਪਿੰਦਰ ਹਨੀ ਨੂੰ ਮਿਲੀ ਰੈਗੂਲਰ ਜ਼ਮਾਨਤ 

ਏਜੰਸੀ

ਖ਼ਬਰਾਂ, ਪੰਜਾਬ

ਰੈਗੂਲਰ ਜ਼ਮਾਨਤ ਲਈ ਹਨੀ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਦਾਖਲ ਕੀਤੀ ਸੀ ਪਟੀਸ਼ਨ 

Money laundering case: Bhupinder Honey gets regular bail

ਚੰਡੀਗੜ੍ਹ : ਮਨੀ ਲਾਂਡਰਿੰਗ ਮਾਮਲੇ 'ਚ ਫਸੇ ਭੁਪਿੰਦਰ ਸਿੰਘ ਹਨੀ ਨੂੰ ਵੱਡੀ ਰਾਹਤ ਮਿਲੀ ਹੈ। ਭੁਪਿੰਦਰ ਸਿੰਘ ਹਨੀ ਨੂੰ ਰੈਗੂਲਰ ਜ਼ਮਾਨਤ ਮਿਲ ਗਈ ਹੈ। ਇਹ ਜ਼ਮਾਨਤ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਦਿਤੀ ਗਈ ਹੈ।

ਦੱਸਣਯੋਗ ਹੈ ਕਿ ਮਨੀ ਲਾਂਡਰਿੰਗ ਮਾਮਲੇ ਵਿਚ ਗ੍ਰਿਫ਼ਤਾਰ ਭੁਪਿੰਦਰ ਸਿੰਘ ਹਨੀ ਵੱਲੋਂ ਰੈਗੂਲਰ ਜ਼ਮਾਨਤ ਦੀ ਮੰਗ ਨੂੰ ਲੈ ਕੇ ਅਦਾਲਤ 'ਚ ਪਟੀਸ਼ਨ ਦਾਇਰ ਕੀਤੀ ਗਈ ਸੀ। ਇਸ ਪਟੀਸ਼ਨ 'ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਦੋਹਾਂ ਧਿਰਾਂ ਨੂੰ ਸੁਣਨ ਤੋਂ ਬਾਅਦ ਬੀਤੇ ਦਿਨ ਫ਼ੈਸਲਾ ਸੁਰੱਖਿਅਤ ਰੱਖ ਲਿਆ ਸੀ। ਅੱਜ ਅਦਾਲਤ 'ਚ ਇਸ ਮਾਮਲੇ ਦੀ ਸੁਣਵਾਈ ਦੌਰਾਨ ਭੁਪਿੰਦਰ ਹਨੀ ਨੂੰ ਜ਼ਮਾਨਤ ਦੇ ਦਿੱਤੀ ਗਈ ਹੈ।

ਜ਼ਿਕਰਯੋਗ ਹੈ ਕਿ ਮਨੀ ਲਾਂਡਰਿੰਗ ਅਤੇ ਗੈਰ ਕਾਨੂੰਨੀ ਮਾਈਨਿੰਗ ਮਾਮਲੇ 'ਚ ਇਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਭੁਪਿੰਦਰ ਸਿੰਘ ਹਨੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।