ਲਾਰੈਂਸ ਬਿਸ਼ਨੋਈ ਦੀ ਸੁਰੱਖਿਆ ਦੇ ਮੱਦੇਨਜ਼ਰ ਖਰੜ ਦੀਆਂ ਕਾਲੋਨੀਆਂ 'ਚ ਛਾਪੇਮਾਰੀ

ਏਜੰਸੀ

ਖ਼ਬਰਾਂ, ਪੰਜਾਬ

ਪੁਲਿਸ ਨੇ 12 ਦੇ ਕਰੀਬ ਲੋਕਾਂ ਨੂੰ ਹਿਰਾਸਤ 'ਚ ਲਿਆ 

Raids in Kharar colonies for security of gangster Bishnoi

ਖਰੜ: ਪਿਛਲੇ ਕੁਝ ਦਿਨਾਂ ਤੋਂ ਲਾਰੈਂਸ ਬਿਸ਼ਨੋਈ ਦੇ ਖਰੜ ਵਿੱਚ ਹੋਣ ਕਾਰਨ ਬਿਸ਼ਨੋਈ ਦੀ ਸੁਰੱਖਿਆ ਨੂੰ ਲੈ ਕੇ ਖਰੜ ਪੁਲਿਸ ਹਰਕਤ ਵਿੱਚ ਨਜ਼ਰ ਆ ਰਹੀ ਹੈ। ਜਾਣਕਾਰੀ ਅਨੁਸਾਰ ਪੁਲਿਸ ਵੱਲੋਂ ਪਿਛਲੇ ਕੁਝ ਦਿਨਾਂ ਤੋਂ ਖਰੜ ਦੀਆਂ ਕਈ ਕਲੋਨੀਆਂ ਵਿੱਚ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਬਗ਼ੈਰ ਜਾਂਚ ਦੇ ਰਹਿਣ ਵਾਲੇ ਲੋਕਾਂ ਨੂੰ ਵੀ ਹਿਰਾਸਤ ਵਿੱਚ ਲਿਆ ਜਾ ਰਿਹਾ ਹੈ।

ਇਸੇ ਕਾਰਨ ਅੱਜ ਸਵੇਰੇ ਖਰੜ ਸਦਰ ਪੁਲਿਸ ਵਲੋਂ ਖਰੜ ਮੋਰਿੰਡਾ ਰੋਡ 'ਤੇ ਪੈਂਦੀ ਅਮਾਇਰਾ ਕਾਲੋਨੀ 'ਚੋਂ 10 ਤੋਂ 12 ਦੇ ਕਰੀਬ ਵਿਅਕਤੀਆਂ ਨੂੰ ਕਾਬੂ ਕੀਤਾ ਹੈ ਅਤੇ ਉਨ੍ਹਾਂ ਕੋਲੋਂ ਚਾਰ ਦੋਪਹੀਆ ਵਾਹਨਾਂ ਅਤੇ ਇੱਕ ਕਾਰ ਵੀ ਬਰਾਮਦ ਕੀਤੀ ਗਈ ਹੈ।