ਸ੍ਰੀ ਕਾਲੀ ਦੇਵੀ ਦੇ ਮੰਦਿਰ ਵਿਖੇ ਦਰਸ਼ਨਾਂ ਲਈ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ ਦੇ ਮਾਤਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

● ਮੰਦਿਰ ਐਡਵਾਇਜ਼ਰੀ ਮੈਨੇਜਿੰਗ ਕਮੇਟੀ ਦੇ ਮੈਂਬਰ ਸੰਦੀਪ ਬੰਧੂ ਨੇ ਉਹਨਾਂ ਦਾ ਸਵਾਗਤ ਕੀਤਾ।

Chief Minister Bhagwant Mann's mother arrived for darshan at the temple of Sri Kali Devi

 ਚੰਡੀਗੜ੍ਹ -  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਮਾਤਾ ਅੱਜ ਸ੍ਰੀ ਕਾਲੀ ਦੇਵੀ ਮਾਤਾ ਦੇ ਮੰਦਿਰ ਪਟਿਆਲਾ ਵਿਖੇ ਦਰਸ਼ਨਾਂ ਲਈ ਪਹੁੰਚੇ। ਮੰਦਿਰ ਵਿਖੇ ਪਹੁੰਚਣ ਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਮੰਦਿਰ ਐਡਵਾਇਜ਼ਰੀ ਮੈਨੇਜਿੰਗ ਕਮੇਟੀ ਦੇ ਮੈਂਬਰ ਸੰਦੀਪ ਬੰਧੂ ਵੱਲੋਂ ਉਹਨਾਂ ਦਾ ਸਵਾਗਤ ਕੀਤਾ ਗਿਆ।

ਪ੍ਰੈਸ ਨਾਲ ਗੱਲਬਾਤ ਕਰਦਿਆਂ ਸੰਦੀਪ ਬੰਧੂ ਨੇ ਦੱਸਿਆ ਕਿ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਮਾਤਾ ਜੀ ਅੱਜ ਮਾਂ ਕਾਲੀ ਦੇਵੀ ਜੀ ਦੇ ਦਰਬਾਰ ਵਿਚ ਦਰਸ਼ਨਾਂ ਲਈ ਪਹੁੰਚੇ। ਜਿਥੇ ਉਹਨਾਂ ਨੇ ਪੂਰੀ ਸ਼ਰਧਾ ਤੇ ਆਸਥਾ ਨਾਲ ਪੂਜਾ ਅਰਚਨਾ ਕਰਵਾਈ ਅਤੇ ਮਾਤਾ ਰਾਣੀ ਦੇ ਚਰਨਾਂ ਵਿੱਚ ਮੱਥਾ ਟੇਕਿਆ। ਉਹਨਾਂ ਆਪਣੇ ਪੰਜਾਬ, ਪੰਜਾਬੀਆਂ ਅਤੇ ਸਰਬੱਤ ਦੇ ਭਲੇ ਲਈ ਮਾਤਾ ਰਾਣੀ ਅੱਗੇ ਅਰਦਾਸ ਕੀਤੀ। ਉਹ ਤਕਰੀਬਨ ਦੋ ਘੰਟੇ ਮੰਦਿਰ ਵਿਚ ਰਹੇ। ਉਹਨਾਂ ਬੜੀ ਹੀ ਸ਼ਰਧਾ ਨਾਲ ਮਾਤਾ ਰਾਣੀ ਦੀ ਰਸੋਈ ਵਿਚ ਬਣਿਆ ਲੰਗਰ ਵੀ ਛਕਿਆ। 

ਮੁੱਖ ਮੰਤਰੀ ਪੰਜਾਬ ਦੇ ਮਾਤਾ ਨੇ ਮੰਦਿਰ ਐਡਵਾਇਜ਼ਰੀ ਮੈਨੇਜਿੰਗ ਕਮੇਟੀ ਦੇ ਮੈਂਬਰ ਸੰਦੀਪ ਬੰਧੂ ਨਾਲ ਗੱਲਬਾਤ ਦੌਰਾਨ ਕਿਹਾ ਕਿ ਪਹਿਲਾਂ ਨਾਲੋਂ ਹੁਣ ਮੰਦਿਰ ਵਿੱਚ ਕਾਫੀ ਵਧੀਆ ਪ੍ਰਬੰਧ ਹੋ ਗਏ ਹਨ। ਜਿਸ ਵਿੱਚ ਮੁੱਖ ਤੌਰ ਤੇ ਮੰਦਿਰ ਦੀ ਸਾਫ-ਸਫਾਈ, ਪੀਣ ਵਾਲਾ ਪਾਣੀ, ਸਾਫ-ਸੁਥਰਾ ਲੰਗਰ ਅਤੇ ਮੰਦਿਰ ਵਿੱਚ ਆਉਣ ਵਾਲੇ ਭਗਤਾਂ ਲਈ ਜੋ ਵੀ ਪ੍ਰਬੰਧ ਕੀਤੇ ਗਏ ਹਨ, ਉਹ ਅੱਗੇ ਨਾਲੋਂ ਕਾਫੀ ਚੰਗੇ ਹੋ ਗਏ ਹਨ।

ਚੰਗਾ ਪ੍ਰਬੰਧ ਕਰਵਾਉਣ ਲਈ ਉਹਨਾਂ ਮੰਦਿਰ ਕਮੇਟੀ ਮੈਂਬਰ ਸੰਦੀਪ ਬੰਧੂ ਦੀ ਹੌਂਸਲਾ ਅਫਜ਼ਾਈ ਕੀਤੀ ਅਤੇ ਚੰਗੇ ਕੰਮ ਕਰਨ ਲਈ ਆਪਣਾ ਆਸ਼ਰੀਵਾਦ ਵੀ ਦਿੱਤਾ। ਮੰਦਿਰ ਐਡਵਾਇਜ਼ਰੀ ਮੈਨੇਜਿੰਗ ਕਮੇਟੀ ਦੇ ਮੈਂਬਰ ਸੰਦੀਪ ਬੰਧੂ ਵੱਲੋਂ ਉਹਨਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਮੰਦਿਰ ਦੇ ਮੈਨੇਜਰ ਮਾਨਵ, ਪੁਜਾਰੀ ਚੰਦਰਪਾਲ ਕੋਸ਼ਿਕ ਅਤੇ ਹੋਰ ਕਰਮਚਾਰੀ ਵੀ ਹਾਜ਼ਰ ਸਨ।