ਕੱਚੇ ਅਧਿਆਪਕਾਂ ਦੀ ਪੁਲਿਸ ਨਾਲ ਹੋਈ ਝੜਪ, ਖਦੇੜਨ ਲਈ ਪੁਲਿਸ ਨੇ ਕੀਤਾ ਲਾਠੀਚਾਰਜ 

ਏਜੰਸੀ

ਖ਼ਬਰਾਂ, ਪੰਜਾਬ

ਅੱਜ ਕੱਚੇ ਅਧਿਆਪਕ ਸੰਗਰੂਰ ਦੇ ਪਿੰਡ ਖੁਰਾਣਾ ਤੋਂ ਮੁੱਖ ਮੰਤਰੀ ਦੀ ਕੋਠੀ ਵੱਲ ਰੋਸ ਪ੍ਰਦਰਸ਼ਨ ਕਰਨ ਜਾ ਰਹੇ ਸਨ।

contracts teachers clashed with the police

ਸੰਗਰੂਰ : ਸੰਗਰੂਰ ਦੇ ਪਿੰਡ ਖੁਰਾਣਾ ਦੀ ਪਾਣੀ ਵਾਲੀ ਟੈਂਕੀ ’ਤੇ ਧਰਨਾ ਦੇ ਰਹੇ ਕੱਚੇ ਅਧਿਆਪਕਾਂ ਅਤੇ ਪੁਲਿਸ ਵਿਚਕਾਰ ਅੱਜ ਝੜਪ ਹੋ ਗਈ ਤੇ ਪੁਲਿਸ ਨੇ ਅਧਿਆਪਕਾਂ 'ਤੇ ਲਾਠੀਚਾਰਜ ਕੀਤਾ। ਦੱਸ ਦਈਏ ਕਿ ਅੱਜ ਕੱਚੇ ਅਧਿਆਪਕ ਸੰਗਰੂਰ ਦੇ ਪਿੰਡ ਖੁਰਾਣਾ ਤੋਂ ਮੁੱਖ ਮੰਤਰੀ ਦੀ ਕੋਠੀ ਵੱਲ ਰੋਸ ਪ੍ਰਦਰਸ਼ਨ ਕਰਨ ਜਾ ਰਹੇ ਸਨ। ਜਾਣਕਾਰੀ ਮੁਤਾਬਕ ਕੱਚੇ ਅਧਿਆਪਕਾਂ ਦੇ ਸਮਰਥਨ 'ਚ ਆਏ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਆਗੂਆਂ ਉੱਤੇ ਵੀ ਪੁਲਿਸ ਨੇ ਲਾਠੀਚਾਰਜ ਕੀਤਾ, ਜਿਸ ਤੋਂ ਬਾਅਦ ਇਨ੍ਹਾਂ ਨੂੰ ਹਿਰਾਸਤ ਵਿਚ ਲੈ ਲਿਆ ਗਿਆ ਹੈ।

ਪੁਲਿਸ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਪ੍ਰਦਰਸ਼ਨਕਾਰੀਆਂ ਨੂੰ ਸ਼ਾਂਤੀਪੂਰਵਕ ਰੋਕਣ ਦੀ ਕੋਸ਼ਿਸ਼ ਕੀਤੀ ਗਈ ਸੀ ਪਰ ਇਸ ਦੌਰਾਨ ਉਨ੍ਹਾਂ ਨੇ ਪੁਲਿਸ ਉੱਤੇ ਹਮਲਾ ਕੀਤਾ ਤੇ ਝੜਪ ਹੋ ਗਈ। ਪੁਲਿਸ ਨੇ ਝੜਪ ਹੋਣ ਤੋਂ ਬਾਅਦ ਅਧਿਆਪਕਾਂ ਨੂੰ ਹਿਰਾਸਤ ਵਿਚ ਲੈ ਲਿਆ। ਮਿਲੀਆਂ ਰਿਪੋਰਟਾਂ ਅਨੁਸਾਰ ਪੁਲਿਸ ਨੇ ਇਨ੍ਹਾਂ ਬੇਰੁਜ਼ਗਾਰ ਅਧਿਆਪਕਾਂ ’ਤੇ ਜ਼ੋਰਦਾਰ ਪੁਲਿਸ ਬਲ ਦੀ ਵਰਤੋਂ ਕੀਤੀ। ਕਈ ਅਧਿਆਪਕਾਂ ਦੇ ਸੱਟਾਂ ਵੀ ਲੱਗਣ ਦੀ ਖ਼ਬਰ ਹੈ। ਵੱਡੀ ਗਿਣਤੀ ਵਿਚ ਅਧਿਆਪਕਾਂ ਨੂੰ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ ਹੈ।