ਗੁਰੂ ਅੰਗਦ ਦੇਵ ਵੈਟਨਰੀ ਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ’ਚ ਦੇਸ਼ ਭਰ ਦੇ ਮਾਹਰ ਡਾਕਟਰਾਂ ਨੂੰ ਕੀਤਾ ਗਿਆ ਸਨਮਾਨਿਤ

ਏਜੰਸੀ

ਖ਼ਬਰਾਂ, ਪੰਜਾਬ

ਦੁੱਧ ਦੀ ਪੈਦਾਵਾਰ ਵਧਾਉਣ ਨੂੰ ਲੈ ਕੇ ਕੀਤੀ ਗੱਲਬਾਤ

photo

 

ਲੁਧਿਆਣਾ : ਲੁਧਿਆਣਾ ਦੀ ਗੁਰੂ ਅੰਗਦ ਦੇਵ ਵੈਟਨਰੀ ਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਵਿਚ ਅੱਜ ਦੁੱਧ ਦੀ ਉਦਪਾਦਕਤਾ ਨੂੰ ਵਧਾਉਣ ਲਈ ਵਿਚਾਰ ਵਟਾਂਦਰਾ ਕੀਤਾ ਗਿਆ।

ਇਸ ਦੌਰਾਨ ਮੰਤਰੀ ਗੁਰਮੀਤ ਖੁੰਡੀਆਂ ਵਲੋਂ ਮਾਹਰ ਡਾਕਟਰਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਵੀ ਕੀਤਾ ਗਿਆ, ਜਿਨ੍ਹਾਂ ਵਲੋਂ ਆਪੋ-ਆਪਣੇ ਖੇਤਰ ਦੇ ਵਿਚ ਉਪਲੱਬਧੀਆਂ ਹਾਸਲ ਕੀਤੀਆਂ ਗਈਆਂ।

ਇਸ ਮੌਕੇ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਅਸੀਂ ਸਿਰਫ ਦੁੱਧ ਦੇ ਵਿਚ ਹੋ ਰਹੀ ਮਿਲਾਵਟ ਨੂੰ ਲੈ ਕੇ ਗੰਭੀਰ ਹਨ ਅਤੇ ਜਿਹੜੇ ਲੋਕ ਇਹ ਕੰਮ ਕਰ ਰਹੇ ਹਨ ਉਹਨਾਂ ਨੂੰ ਬਖਸ਼ਿਆ ਨਹੀਂ ਜਾਵੇਗਾ। ਨਾਲ ਹੀ ਉਨ੍ਹਾਂ ਕਿਹਾ ਕਿ ਪਸ਼ੂਆਂ ਦੇ ਇਲਾਜ ਦੇ ਲਈ ਉਨ੍ਹਾਂ ਵਲੋਂ ਮੋਬਾਈਲ ਵੈਨ ਸੁਵਿਧਾ ਪੂਰੇ ਦੇਸ਼ ਭਰ ਦੇ ਵਿਚ ਸ਼ੁਰੂ ਕੀਤੀ ਜਾ ਰਹੀ ਹੈ। 70 ਦੇ ਕਰੀਬ ਵੈਨ ਪੰਜਾਬ ਨੂੰ ਵੀ ਦਿਤੀਆਂ ਜਾ ਰਹੀਆਂ ਹਨ। ਉਨਾਂ ਕਿਹਾ ਕਿ ਅਸੀਂ ਜਲਦ ਹੀ ਇਕ ਹੈਲਪ ਲਾਈਨ ਨੰਬਰ ਵੀ ਜਾਰੀ ਕਰਨ ਜਾ ਰਹੇ ਹਨ। ਜਿਸ ਨਾਲ ਪਸ਼ੂ ਪਾਲਕ ਕਿਸਾਨਾਂ ਨੂੰ ਕਾਫੀ ਫਾਇਦਾ ਮਿਲੇਗਾ।

 ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਆਪਣੇ ਸੰਬੋਧਨ ਵਿਚ ਕਿਹਾ ਕਿ ਜਿਹੜੇ ਲੋਕ ਆਪਣੇ ਨਿੱਜੀ ਫਾਇਦੇ ਲਈ ਮਿਲਾਵਟ ਕਰ ਰਹੇ ਹਨ ਅਜਿਹੇ ਲੋਕਾਂ ਨੂੰ ਸਖ਼ਤ ਸਜ਼ਾ ਦੇਣੀ ਚਾਹੀਦੀ ਹੈ। ਇਸ ਦੌਰਾਨ ਉਨ੍ਹਾਂ ਯੂਨੀਵਰਸਿਟੀ ਦੇ ਵਿਦਿਆਰਥੀਆਂ ਨਾਲ ਵੀ ਮੁਲਾਕਾਤ ਕੀਤੀ।