ਤਰਨਤਾਰਨ : ਪੁਰਾਣੀ ਰੰਜਿਸ਼ ਨੇ ਧਾਰਿਆ ਖੂਨੀ ਰੂਪ : ਮਾਪਿਆਂ ਦੇ ਇਕਲੌਤੇ ਪੁੱਤ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਮ੍ਰਿਤਕ ਨੌਜੁਆਨ ਗਰੀਬ ਪ੍ਰਵਾਰ ਨਾਲ ਸਬੰਧ ਰੱਖਦਾ ਹੈ

photo

 

ਤਰਨਤਾਰਨ - ਜ਼ਿਲ੍ਹਾ ਤਰਨ ਤਾਰਨ ਅਧੀਨ ਆਉਂਦੇ ਪਿੰਡ ਰੈਸ਼ੀਆਨਾ ਵਿਖੇ ਬੀਤੀ ਰਾਤ ਕੁਝ ਵਿਅਕਤੀਆਂ ਵੱਲੋਂ ਇਕ ਨੌਜੁਆਨ 'ਤੇ ਹਮਲਾ ਕਰਦੇ ਹੋਏ ਉਸ ਨੂੰ ਗੰਭੀਰ ਜ਼ਖ਼ਮੀ ਕਰ ਦਿਤਾ । ਇਸ ਹਮਲੇ ਦੌਰਾਨ ਸਿਰ 'ਚ ਜ਼ਿਆਦਾ ਸੱਟ ਲੱਗਣ ਕਾਰਨ ਹਸਪਤਾਲ ਵਿਖੇ ਇਲਾਜ ਦੌਰਾਨ ਅੱਜ ਸਵੇਰੇ ਨੌਜੁਆਨ ਦੀ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ ਥਾਣਾ ਸਦਰ ਤਰਨਤਾਰਨ ਦੀ ਪੁਲਿਸ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿਚ ਲੈਂਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿਤੀ ਹੈ।

ਮਿਲੀ ਜਾਣਕਾਰੀ ਮੁਤਾਬਕ ਕਸ਼ਮੀਰ ਸਿੰਘ ਪੁੱਤਰ ਪਿਆਰਾ ਸਿੰਘ ਵਾਸੀ ਪਿੰਡ ਰੈਸ਼ੀਆਨਾ ਜੋ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਬੀਤੀ ਰਾਤ ਕੁਝ ਵਿਅਕਤੀਆਂ ਵਲੋਂ ਕਿਸੇ ਰੰਜਿਸ਼ ਦੇ ਚਲਦਿਆਂ ਕਸ਼ਮੀਰ ਸਿੰਘ 'ਤੇ ਜਾਨਲੇਵਾ ਹਮਲਾ ਕਰ ਦਿਤਾ ਗਿਆ।  ਇਸ ਦੌਰਾਨ ਕਸ਼ਮੀਰ ਸਿੰਘ ਦੇ ਸਿਰ ਵਿਚ ਡੂੰਗੀ ਸੱਟ ਲੱਗਣ ਕਾਰਨ ਮੌਕੇ 'ਤੇ ਬੇਹੋਸ਼ ਹੋ ਗਿਆ। ਜਿਸ ਨੂੰ ਇਲਾਜ ਲਈ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਸੀ ਜਿੱਥੇ ਅੱਜ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ। ਮ੍ਰਿਤਕ ਨੌਜੁਆਨ ਗਰੀਬ ਪ੍ਰਵਾਰ ਨਾਲ ਸਬੰਧ ਰੱਖਦਾ ਹੈ।

ਪੁਲਿਸ ਅਧਿਕਾਰੀ ਮੁਤਾਬਕ ਇਹ ਝਗੜਾ ਕਿਸੇ ਕੁੜੀ ਨੂੰ ਲੈ ਕੇ ਕੀਤਾ ਗਿਆ ਸੀ। ਜਿਸ ਦੀ ਪੁਲਿਸ ਵਲੋਂ ਜਾਂਚ-ਪੜਤਾਲ ਕੀਤੀ ਜਾ ਰਹੀ ਹੈ।  ਉਨ੍ਹਾਂ ਦੱਸਿਆ ਕਿ ਪ੍ਰਵਾਰ ਵਲੋਂ ਦਿੱਤੇ ਜਾਣ ਵਾਲੇ ਬਿਆਨਾਂ ਦੇ ਅਧਾਰ 'ਤੇ ਪਰਚਾ ਦਰਜ ਕੀਤਾ ਜਾ ਰਿਹਾ ਹੈ।